ਕੰਨੌਜ: ਜਿੱਥੇ ਉੱਤਰ ਪ੍ਰਦੇਸ਼ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ, ਉੱਥੇ ਹੀ ਸੂਬੇ ਵਿੱਚ ਹਰ ਰੋਜ਼ ਕਈ ਰੈਲੀਆਂ ਤੇ ਜਨਤਕ ਮੀਟਿੰਗਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਬੁੱਧਵਾਰ ਨੂੰ ਇੱਕ ਰੈਲੀ ਵਿੱਚ ਸਟੇਜ 'ਤੇ ਬੈਠਣ ਨੂੰ ਲੈ ਕੇ ਭਾਜਪਾ ਨੇਤਾ ਆਪਸ ਵਿੱਚ ਵੀ ਹੱਥੋਪਾਈ ਹੋ ਗਏ ਹਨ।



ਦਰਅਸਲ 'ਚ ਇਹ ਘਟਨਾ ਕੰਨੌਜ 'ਚ ਭਾਜਪਾ ਦੀ ਜਨ ਵਿਸ਼ਵਾਸ ਯਾਤਰਾ ਦੌਰਾਨ ਵਾਪਰੀ ਹੈ। ਵਿਧਾਨ ਸਭਾ ਹਲਕਾ ਛਿਬਰਾਮੂ ਦੇ ਨਹਿਰੂ ਕਾਲਜ ਵਿਖੇ ਜਨ ਵਿਸ਼ਵਾਸ ਯਾਤਰਾ ਤਹਿਤ ਜਨ ਸਭਾ ਲਈ ਸਟੇਜ ਤਿਆਰ ਕੀਤੀ ਗਈ ਸੀ। ਇਸ ਦੌਰਾਨ ਸਟੇਜ 'ਤੇ ਬੈਠਣ ਨੂੰ ਲੈ ਕੇ ਮੌਜੂਦਾ ਵਿਧਾਇਕ ਤੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਦੇ ਸਮਰਥਕਾਂ ਵਿਚਾਲੇ ਝਗੜਾ ਹੋ ਗਿਆ।

ਭਾਜਪਾ ਦੀ ਮੌਜੂਦਾ ਵਿਧਾਇਕਾ ਅਰਚਨਾ ਪਾਂਡੇ ਦੇ ਸਮਰਥਕਾਂ 'ਤੇ ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇ ਉਨ੍ਹਾਂ ਦੇ ਸਮਰਥਕਾਂ 'ਤੇ ਹਮਲਾ ਕਰਨ ਦਾ ਦੋਸ਼ ਲੱਗਿਆ ਹੈ। ਸ਼ਹਿਰ ਦੇ ਦੌਰੇ ਤੋਂ ਬਾਅਦ ਨਹਿਰੂ ਕਾਲਜ ਵਿਖੇ ਜਨ ਸਭਾ ਦਾ ਆਯੋਜਨ ਕੀਤਾ ਗਿਆ ਸੀ। ਮੰਚ 'ਤੇ ਬੈਠਣ ਨੂੰ ਲੈ ਕੇ ਵਿਧਾਇਕ ਤੇ ਜ਼ਿਲ੍ਹਾ ਉਪ ਪ੍ਰਧਾਨ ਦੇ ਸਮਰਥਕਾਂ ਵਿਚਾਲੇ ਝਗੜਾ ਹੋ ਗਿਆ।

ਸਥਾਨਕ ਭਾਜਪਾ ਆਗੂ ਵਿਪਿਨ ਦਿਵੇਦੀ ਨਾਲ ਸਟੇਜ 'ਤੇ ਬੈਠਣ ਨੂੰ ਲੈ ਕੇ ਝਗੜਾ ਸ਼ੁਰੂ ਹੋਇਆ ਤੇ ਇਹ ਝਗੜਾ ਇੰਨਾ ਵੱਧ ਗਿਆ ਕਿ ਗਾਲੀ-ਗਲੋਚ ਦੇ ਨਾਲ-ਨਾਲ ਹੱਥੋਪਾਈ ਵੀ ਸ਼ੁਰੂ ਹੋ ਗਈ। ਇਸ ਕਾਰਨ ਕੁਝ ਸਮੇਂ ਲਈ ਹਫੜਾ-ਦਫੜੀ ਮਚ ਗਈ। ਇਸ ਮਾਮਲੇ 'ਚ ਵਿਪਿਨ ਦਿਵੇਦੀ ਭਾਜਪਾ ਦੀ ਮੌਜੂਦਾ ਵਿਧਾਇਕਾ ਅਰਚਨਾ ਪਾਂਡੇ ਦੇ ਸਮਰਥਕਾਂ 'ਤੇ ਕੁੱਟਮਾਰ ਦਾ ਦੋਸ਼ ਲਗਾ ਰਹੇ ਹਨ।

ਉੱਥੇ ਹੀ ਦੂਜੇ ਪਾਸੇ ਸਮਾਜਵਾਦੀ ਪਾਰਟੀ ਦੇ ਸਾਬਕਾ ਵਿਧਾਇਕ ਅਰਵਿੰਦ ਯਾਦਵ ਨੇ ਵੀ ਇਸ ਲੜਾਈ ਨੂੰ ਲੈ ਕੇ ਤੰਜ ਕਸਿਆ ਹੈ। ਦੱਸ ਦੇਈਏ ਕਿ ਯੂਪੀ ਵਿੱਚ ਸੱਤਾਧਾਰੀ ਪਾਰਟੀ ਭਾਜਪਾ ਜਨ ਵਿਸ਼ਵਾਸ ਯਾਤਰਾ ਕੱਢ ਰਹੀ ਹੈ, ਜਿਸ ਵਿੱਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਪਿਛਲੇ ਪੰਜ ਸਾਲਾਂ ਵਿੱਚ ਕੀਤੇ ਵਿਕਾਸ ਕਾਰਜਾਂ ਦਾ ਲੇਖਾ-ਜੋਖਾ ਜਨਤਾ ਦੇ ਸਾਹਮਣੇ ਰੱਖਦੇ ਹਨ।


 



ਇਹ ਵੀ ਪੜ੍ਹੋ : ਕੋਰੋਨਾ ਨੂੰ ਕਿਵੇਂ ਪਤਾ ਕਿ ਤੜਕੇ 5 ਵਜੇ ਖੁੱਡ 'ਚ ਵੜਨਾ ? SDM ਨੇ ਨਾਈਟ ਕਰਫ਼ਿਊ ਦਾ ਉਡਾਇਆ ਮਜ਼ਾਕ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490