ਲਖਨਊ: ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ‘ਤੇ 17 ਨਵੰਬਰ ਤੋਂ ਪਹਿਲਾਂ ਫੈਸਲਾ ਆ ਸਕਦਾ ਹੈ। ਫੈਸਲੇ ਦੇ ਸਮੇਂ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਪੁਲਿਸ ਡੀਜੀਪੀ ਓਪੀ ਸਿੰਘ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਨਾਲ ਨਜਿੱਠਣ ਲਈ ਸੂਬਾ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਜੇਕਰ ਲੋੜ ਪਈ ਤਾਂ ਉਨ੍ਹਾਂ ਲੋਕਾਂ ‘ਤੇ ਐਨਐਸਏ ਤਹਿਤ ਕਾਰਵਾਈ ਕੀਤੀ ਜਾਵੇਗੀ ਜੋ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨਗੇ।
ਓਪੀ ਸਿੰਘ ਨੇ ਕਿਹਾ ਕਿ ਸਾਡਾ ਇੰਟੈਲੀਜੈਂਸ ਪੂਰੀ ਤਰ੍ਹਾਂ ਐਕਟਿਵ ਹੈ। ਅਸੀਂ ਸਾਰੇ ਪੁਲਿਸ ਅਧਿਕਾਰੀਆਂ ਤੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਨਿਰਦੇਸ਼ ਦਿੱਤਾ ਹੈ ਕਿ ਜਨਤਾ ਨਾਲ ਸੰਪਰਕ ਬਣਾਏ ਰੱਖਣ। ਕਿਸੇ ਵੀ ਸਥਿਤੀ ‘ਚ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ।
ਦੱਸ ਦਈਏ ਕਿ ਸੁਪਰੀਮ ਕੋਰਟ ਨੇ ਅਯੋਧਿਆ ਦੇ ਰਾਮ ਮੰਦਰ ਤੇ ਬਾਬਰੀ ਮਸਜਿਦ ਮਾਮਲੇ ‘ਤੇ 16 ਅਕਤੂਬਰ ਨੂੰ ਸੁਣਵਾਈ ਪੂਰੀ ਕਰ ਲਈ ਸੀ। ਸੀਜੇਆਈ ਰੰਜਨ ਗੋਗੋਈ ਦੀ ਪ੍ਰਧਾਨਗੀ ਵਾਲੀ ਬੈਂਚ ਨੇ ਇਸ ਮੁੱਦੇ ‘ਤੇ ਸੁਣਵਾਈ ਕੀਤੀ। ਹੁਣ ਉਮੀਦ ਹੈ ਕਿ ਇਹ ਬੈਂਚ 15 ਨਵੰਬਰ ਤਕ ਫੈਸਲਾ ਸੁਣਾ ਦਵੇਗੀ।
ਇਸ ਦੇ ਨਾਲ ਹੀ ਮਾਮਲੇ ਦੀ ਸੁਣਵਾਈ ਕਰਨ ਵਾਲੀ ਬੈਂਚ ਦੇ ਪ੍ਰਧਾਨ ਰੰਜਨ ਗੋਗੋਈ 17 ਨਵੰਬਰ ਨੂੰ ਰਿਟਾਇਰ ਹੋ ਰਹੇ ਹਨ। 16 ਨੂੰ ਸ਼ਨੀਵਾਰ ਤੇ 17 ਨਵੰਬਰ ਨੂੰ ਐਤਵਾਰ ਹੈ। ਅਜਿਹੇ ‘ਚ ਫੈਸਲਾ ਇਨ੍ਹਾਂ ਦੋ ਤਾਰੀਖ਼ਾਂ ਤੋਂ ਪਹਿਲਾਂ ਹੀ ਆ ਸਕਦਾ ਹੈ।
ਅਯੋਧਿਆ ਮਸਲੇ 'ਤੇ ਫੈਸਲੇ ਤੋਂ ਪਹਿਲਾਂ ਸਰਕਾਰੀ ਐਕਸ਼ਨ, ਮਾਹੌਲ ਖਰਾਬ ਕਰਨ ਵਾਲਿਆਂ 'ਤੇ ਐਨਐਸਏ ਡੰਡਾ
ਏਬੀਪੀ ਸਾਂਝਾ
Updated at:
04 Nov 2019 01:17 PM (IST)
ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ‘ਤੇ 17 ਨਵੰਬਰ ਤੋਂ ਪਹਿਲਾਂ ਫੈਸਲਾ ਆ ਸਕਦਾ ਹੈ। ਫੈਸਲੇ ਦੇ ਸਮੇਂ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਸੁਰੱਖਿਆ ਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਉੱਤਰ ਪ੍ਰਦੇਸ਼ ਦੇ ਪੁਲਿਸ ਡੀਜੀਪੀ ਓਪੀ ਸਿੰਘ ਨੇ ਕਿਹਾ ਕਿ ਸ਼ਰਾਰਤੀ ਅਨਸਰਾਂ ਨਾਲ ਨਜਿੱਠਣ ਲਈ ਸੂਬਾ ਪੁਲਿਸ ਪੂਰੀ ਤਰ੍ਹਾਂ ਤਿਆਰ ਹੈ।
- - - - - - - - - Advertisement - - - - - - - - -