ਕਿਸਾਨਾਂ ਦੇ ਇਕ ਹੋਰ ਵਫ਼ਦ ਨੇ ਖੇਤੀ ਮੰਤਰੀ ਨਾਲ ਮੁਲਾਕਾਤ ਕਰਕੇ ਕੀਤਾ ਖੇਤੀ ਕਾਨੂੰਨਾਂ ਦਾ ਸਮਰਥਨ
ਇਸ ਤੋਂ ਪਹਿਲਾਂ ਉੱਤਰਾਖੰਡ ਦੇ ਕੁਝ ਕਿਸਾਨਾਂ ਦੇ ਸਮੂਹ ਨੇ ਵੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਦਿਆਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ।
ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20ਵਾਂ ਦਿਨ ਹੈ। ਜਿੱਥੇ ਵੱਡੀ ਗਿਣਤੀ ਕਿਸਾਨ ਤਬਕਾ ਕਹਿ ਰਿਹਾ ਕਿ ਇਹ ਕਾਨੂੰਨ ਉਨ੍ਹਾਂ ਦੀ ਬਰਬਾਦੀ ਦਾ ਰਾਹ ਹਨ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ।
उत्तरप्रदेश से आए भारतीय किसान यूनियन के पदाधिकारियों ने आज कृषि भवन नई दिल्ली में मिलकर नए कृषि बिलों के समर्थन में ज्ञापन दिया और कहा कि ये बिल पूरी तरह से किसानों के हित में हैं और इन्हें किसी भी कीमत पर वापस नहीं लिया जाना चाहिए।#FarmersWithModi #Farmers_With_Modi_Ji pic.twitter.com/ehrn8Tnyyl
— Narendra Singh Tomar (@nstomar) December 15, 2020
ਇਨ੍ਹਾਂ ਅਹੁਦੇਦਾਰਾਂ ਨੇ ਨਵੇਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ। ਨਰੇਂਦਰ ਸਿੰਘ ਤੋਮਰ ਨੇ ਟਵੀਟ ਕਰਦਿਆਂ ਕਿਹਾ, 'ਉੱਤਰ ਪ੍ਰਦੇਸ਼ ਤੋਂ ਆਏ ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਨੇ ਅੱਜ ਖੇਤੀ ਬਿੱਲਾਂ ਦੇ ਸਮਰਥਨ 'ਚ ਮੈਮੋਰੰਡਮ ਦਿੰਦਿਆਂ ਕਿਹਾ ਕਿ ਇਹ ਬਿੱਲ ਪੂਰੀ ਤਰ੍ਹਾਂ ਕਿਸਾਨਾਂ ਦੇ ਹਿੱਤ 'ਚ ਹਨ। ਇਨ੍ਹਾਂ ਨੂੰ ਕਿਸੇ ਕੀਮਤ 'ਤੇ ਵੀ ਵਾਪਸ ਨਹੀਂ ਲਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਰਿਫਾਰਮਰਸ ਦੀ ਲੋੜ ਦੇਸ਼ ਨੂੰ ਬਹੁਤ ਪਹਿਲਾਂ ਸੀ। ਅੱਜ ਮੋਦੀ ਜੀ ਦੀ ਅਗਵਾਈ 'ਚ ਇਹ ਹੁਣ ਪੂਰੀ ਹੋਈ ਹੈ। ਕੁਝ ਲੋਕ ਇਨ੍ਹਾਂ ਬਿੱਲਾਂ ਨੂੰ ਲੈਕੇ ਭਰਮ ਫੈਲਾ ਰਹੇ ਹਨ, ਕਿਸੇ ਨੂੰ ਵੀ ਗੁੰਮਰਾਹ ਹੋਣ ਦੀ ਲੋੜ ਨਹੀਂ ਹੈ।
उन्होंने कहा कि इस तरह के रिफॉर्म्स की अपेक्षा देश को बहुत पहले से थी, आज मोदी जी के नेतृत्व में यह अब पूरी हुई है। कुछ लोग इन बिलों को लेकर भ्रम फैला रहे हैं, किसी को भी गुमराह होने की जरुरत नहीं है।#FarmersWithModi pic.twitter.com/E136RcNf8b
— Narendra Singh Tomar (@nstomar) December 15, 2020
ਇਸ ਤੋਂ ਪਹਿਲਾਂ ਉੱਤਰਾਖੰਡ ਦੇ ਕੁਝ ਕਿਸਾਨਾਂ ਦੇ ਸਮੂਹ ਨੇ ਵੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਦਿਆਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਜਿਵੇਂ-ਜਿਵੇਂ ਦਿੱਲੀ ਬਾਰਡਰ 'ਤੇ ਕਿਸਾਨ ਅੰਦੋਲਨ ਹੋਰ ਤੇਜ਼ ਹੋ ਰਿਹਾ ਹੈ। ਉਵੇਂ ਹੀ ਵੱਖ-ਵੱਖ ਸੂਬਿਆਂ ਤੋਂ ਕਿਸਾਨ ਕਾਨੂੰਨਾਂ ਦਾ ਸਮਰਥਨ ਕਰਨ ਲਈ ਖੇਤੀ ਮੰਤਰੀ ਤਕ ਪਹੁੰਚ ਕਰ ਰਹੇ ਹਨ।
ਫ਼ਿਲਮੀ ਅੰਦਾਜ਼ 'ਚ ਮਾਪੇ ਕੁੜੀ ਨੂੰ ਲੈਕੇ ਹੋਏ ਫਰਾਰ, ਘਰਵਾਲਾ ਰਹਿ ਗਿਆ ਹੱਕਾ-ਬੱਕਾਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ