ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ 'ਤੇ ਖੇਤੀ ਕਾਨੂੰਨਾਂ ਖਿਲਾਫ ਡਟੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20ਵਾਂ ਦਿਨ ਹੈ। ਜਿੱਥੇ ਵੱਡੀ ਗਿਣਤੀ ਕਿਸਾਨ ਤਬਕਾ ਕਹਿ ਰਿਹਾ ਕਿ ਇਹ ਕਾਨੂੰਨ ਉਨ੍ਹਾਂ ਦੀ ਬਰਬਾਦੀ ਦਾ ਰਾਹ ਹਨ। ਉੱਥੇ ਹੀ ਉੱਤਰ ਪ੍ਰਦੇਸ਼ ਦੇ ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ।





ਇਨ੍ਹਾਂ ਅਹੁਦੇਦਾਰਾਂ ਨੇ ਨਵੇਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ। ਨਰੇਂਦਰ ਸਿੰਘ ਤੋਮਰ ਨੇ ਟਵੀਟ ਕਰਦਿਆਂ ਕਿਹਾ, 'ਉੱਤਰ ਪ੍ਰਦੇਸ਼ ਤੋਂ ਆਏ ਭਾਰਤੀ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਨੇ ਅੱਜ ਖੇਤੀ ਬਿੱਲਾਂ ਦੇ ਸਮਰਥਨ 'ਚ ਮੈਮੋਰੰਡਮ ਦਿੰਦਿਆਂ ਕਿਹਾ ਕਿ ਇਹ ਬਿੱਲ ਪੂਰੀ ਤਰ੍ਹਾਂ ਕਿਸਾਨਾਂ ਦੇ ਹਿੱਤ 'ਚ ਹਨ। ਇਨ੍ਹਾਂ ਨੂੰ ਕਿਸੇ ਕੀਮਤ 'ਤੇ ਵੀ ਵਾਪਸ ਨਹੀਂ ਲਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਰਿਫਾਰਮਰਸ ਦੀ ਲੋੜ ਦੇਸ਼ ਨੂੰ ਬਹੁਤ ਪਹਿਲਾਂ ਸੀ। ਅੱਜ ਮੋਦੀ ਜੀ ਦੀ ਅਗਵਾਈ 'ਚ ਇਹ ਹੁਣ ਪੂਰੀ ਹੋਈ ਹੈ। ਕੁਝ ਲੋਕ ਇਨ੍ਹਾਂ ਬਿੱਲਾਂ ਨੂੰ ਲੈਕੇ ਭਰਮ ਫੈਲਾ ਰਹੇ ਹਨ, ਕਿਸੇ ਨੂੰ ਵੀ ਗੁੰਮਰਾਹ ਹੋਣ ਦੀ ਲੋੜ ਨਹੀਂ ਹੈ।





ਇਸ ਤੋਂ ਪਹਿਲਾਂ ਉੱਤਰਾਖੰਡ ਦੇ ਕੁਝ ਕਿਸਾਨਾਂ ਦੇ ਸਮੂਹ ਨੇ ਵੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕਰਦਿਆਂ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਜਿਵੇਂ-ਜਿਵੇਂ ਦਿੱਲੀ ਬਾਰਡਰ 'ਤੇ ਕਿਸਾਨ ਅੰਦੋਲਨ ਹੋਰ ਤੇਜ਼ ਹੋ ਰਿਹਾ ਹੈ। ਉਵੇਂ ਹੀ ਵੱਖ-ਵੱਖ ਸੂਬਿਆਂ ਤੋਂ ਕਿਸਾਨ ਕਾਨੂੰਨਾਂ ਦਾ ਸਮਰਥਨ ਕਰਨ ਲਈ ਖੇਤੀ ਮੰਤਰੀ ਤਕ ਪਹੁੰਚ ਕਰ ਰਹੇ ਹਨ।


ਫ਼ਿਲਮੀ ਅੰਦਾਜ਼ 'ਚ ਮਾਪੇ ਕੁੜੀ ਨੂੰ ਲੈਕੇ ਹੋਏ ਫਰਾਰ, ਘਰਵਾਲਾ ਰਹਿ ਗਿਆ ਹੱਕਾ-ਬੱਕਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ