ਪੜਚੋਲ ਕਰੋ
Advertisement
ਦੀਵਾਲੀ ਤੋਂ ਪਹਿਲਾਂ ਸੂਬਾ ਸਰਕਾਰ ਨੇ ਕਰਮਚਾਰੀਆਂ ਲਈ ਬੋਨਸ ਦਾ ਕੀਤਾ ਐਲਾਨ
ਉੱਤਰ ਪ੍ਰਦੇਸ਼ ‘ਚ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ ਹੈ। ਸੂਬੇ ਦੀ ਯੋਗੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਰਮਚਾਰੀਆਂ ਨੂੰ ਬੋਨਸ ਦੇਣ ਦਾ ਐਲਾਨ ਕੀਤਾ ਹੈ। ਸੀਐਮ ਯੋਗੀ ਦੇ ਹੁਕਮਾਂ ‘ਤੇ ਮੁੱਖ ਸਕੱਤਰ ਵਿੱਤ ਵੱਲੋਂ ਬੋਨਸ ਦਾ ਹੁਕਮ ਜਾਰੀ ਕੀਤਾ ਹੈ।
ਲਖਨਊ: ਉੱਤਰ ਪ੍ਰਦੇਸ਼ ‘ਚ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ ਹੈ। ਸੂਬੇ ਦੀ ਯੋਗੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਰਮਚਾਰੀਆਂ ਨੂੰ ਬੋਨਸ ਦੇਣ ਦਾ ਐਲਾਨ ਕੀਤਾ ਹੈ। ਸੀਐਮ ਯੋਗੀ ਦੇ ਹੁਕਮਾਂ ‘ਤੇ ਮੁੱਖ ਸਕੱਤਰ ਵਿੱਤ ਵੱਲੋਂ ਬੋਨਸ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਕਰੀਬ 14 ਲੱਖ ਕਰਮਚਾਰੀਆਂ ਨੂੰ ਫਾਇਦਾ ਮਿਲੇਗਾ।
ਇਸ ਤੋਂ ਪਹਿਲਾਂ ਸੂਬਾ ਸਰਕਾਰ ਸਾਰੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਹੀ 25 ਅਕਤੂਬਰ ਨੂੰ ਇਸ ਮਹੀਨੇ ਦੀ ਸੈਲਰੀ ਦੇਣ ਦਾ ਫੈਸਲਾ ਕੀਤਾ ਸੀ। ਅਜਿਹੇ ‘ਚ ਦੀਵਾਲੀ ‘ਤੇ ਕਰਮਚਾਰੀਆਂ ਨੂੰ ਸਮੇਂ ‘ਤੇ ਤਨਖਾਹ ਦੇ ਨਾਲ ਬੋਨਸ ਦਾ ਫਾਇਦਾ ਵੀ ਮਿਲੇਗਾ। ਕਿਹਾ ਜਾ ਰਿਹਾ ਹੈ ਕਿ ਸਾਰੇ ਕਰਮਚਾਰੀਆਂ ਨੂੰ ਇੱਕ ਮਹੀਨੇ ਦਾ ਬੋਨਸ ਮਿਲੇਗਾ।
ਉਧਰ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਕੈਬਿਨਟ ਦੀ ਬੈਠਕ ‘ਚ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ 5 ਫੀਸਦ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦਾ ਫਾਇਦਾ 50 ਲੱਖ ਕੇਂਦਰੀ ਕਰਮੀਆਂ ਤੇ 62 ਲੱਖ ਪੈਨਸ਼ਨਰਾਂ ਨੂੰ ਮਿਲੇਗਾ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਵਿਸ਼ਵ
Advertisement