ਲਖਨਊ: ਉੱਤਰ ਪ੍ਰਦੇਸ਼ ‘ਚ ਸਰਕਾਰੀ ਕਰਮਚਾਰੀਆਂ ਲਈ ਖੁਸ਼ਖਬਰੀ ਹੈ। ਸੂਬੇ ਦੀ ਯੋਗੀ ਸਰਕਾਰ ਨੇ ਦੀਵਾਲੀ ਤੋਂ ਪਹਿਲਾਂ ਕਰਮਚਾਰੀਆਂ ਨੂੰ ਬੋਨਸ ਦੇਣ ਦਾ ਐਲਾਨ ਕੀਤਾ ਹੈ। ਸੀਐਮ ਯੋਗੀ ਦੇ ਹੁਕਮਾਂ ‘ਤੇ ਮੁੱਖ ਸਕੱਤਰ ਵਿੱਤ ਵੱਲੋਂ ਬੋਨਸ ਦਾ ਹੁਕਮ ਜਾਰੀ ਕੀਤਾ ਹੈ। ਇਸ ਫੈਸਲੇ ਨਾਲ ਕਰੀਬ 14 ਲੱਖ ਕਰਮਚਾਰੀਆਂ ਨੂੰ ਫਾਇਦਾ ਮਿਲੇਗਾ।

ਇਸ ਤੋਂ ਪਹਿਲਾਂ ਸੂਬਾ ਸਰਕਾਰ ਸਾਰੇ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਹੀ 25 ਅਕਤੂਬਰ ਨੂੰ ਇਸ ਮਹੀਨੇ ਦੀ ਸੈਲਰੀ ਦੇਣ ਦਾ ਫੈਸਲਾ ਕੀਤਾ ਸੀ। ਅਜਿਹੇ ‘ਚ ਦੀਵਾਲੀ ‘ਤੇ ਕਰਮਚਾਰੀਆਂ ਨੂੰ ਸਮੇਂ ‘ਤੇ ਤਨਖਾਹ ਦੇ ਨਾਲ ਬੋਨਸ ਦਾ ਫਾਇਦਾ ਵੀ ਮਿਲੇਗਾ। ਕਿਹਾ ਜਾ ਰਿਹਾ ਹੈ ਕਿ ਸਾਰੇ ਕਰਮਚਾਰੀਆਂ ਨੂੰ ਇੱਕ ਮਹੀਨੇ ਦਾ ਬੋਨਸ ਮਿਲੇਗਾ।

ਉਧਰ ਦੀਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੀ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਕੇਂਦਰੀ ਕੈਬਿਨਟ ਦੀ ਬੈਠਕ ‘ਚ ਸਰਕਾਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ‘ਚ 5 ਫੀਸਦ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦਾ ਫਾਇਦਾ 50 ਲੱਖ ਕੇਂਦਰੀ ਕਰਮੀਆਂ ਤੇ 62 ਲੱਖ ਪੈਨਸ਼ਨਰਾਂ ਨੂੰ ਮਿਲੇਗਾ।