ਪੜਚੋਲ ਕਰੋ
Advertisement
ਉੱਤਰ ਪ੍ਰਦੇਸ਼ ਪੁਲਿਸ ਦੀ ਕਿਸਾਨਾਂ 'ਤੇ ਸਖਤੀ! ਸਿਰਸਾ ਸਣੇ ਕਈ ਬੰਦੇ ਹਿਰਾਸਤ 'ਚ ਲਏ
ਉੱਤਰ ਪ੍ਰਦੇਸ਼ ਪੁਲਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਦਰਜਨ ਕਮੇਟੀ ਮੈਂਬਰਾਂ ਨੂੰ ਵੀਰਵਾਰ ਰਾਤ ਪੀਲੀਭੀਤ ਤੋਂ ਹਿਰਾਸਤ ਵਿੱਚ ਲੈ ਲਿਆ।
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਪੁਲਿਸ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਦਰਜਨ ਕਮੇਟੀ ਮੈਂਬਰਾਂ ਨੂੰ ਵੀਰਵਾਰ ਰਾਤ ਪੀਲੀਭੀਤ ਤੋਂ ਹਿਰਾਸਤ ਵਿੱਚ ਲੈ ਲਿਆ। ਇਨ੍ਹਾਂ ਸਾਰਿਆਂ ਨੂੰ ਬਰੇਲੀ ਲਿਜਾਇਆ ਗਿਆ। ਸਿਰਸਾ ਤੇ ਦਿੱਲੀ ਕਮੇਟੀ ਦੇ ਹੋਰ ਮੈਂਬਰ, ਯੂਪੀ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕੇ ਜਾਣ ਦੀਆਂ ਰਿਪੋਰਟਾਂ ਮਗਰੋਂ ਵਫ਼ਦ ਲੈ ਕੇ ਬਰੇਲੀ ਪੁੱਜੇ ਸੀ।
ਹਿਰਾਸਤ ਵਿੱਚ ਲਏ ਜਾਣ ਤੋਂ ਪਹਿਲਾਂ ਪੀਲੀਭੀਤ ਵਿੱਚ ਸਿਰਸਾ ਤੇ ਸਾਥੀ ਮੈਂਬਰਾਂ ਦੀ ਪੁਲਿਸ ਅਧਿਕਾਰੀਆਂ ਨਾਲ ਬਹਿਸ ਵੀ ਹੋਈ। ਸਿਰਸਾ ਨੇ ਪੁਲਿਸ ਅਧਿਕਾਰੀ ਤੋਂ ਸਵਾਲ ਪੁੱਛਿਆ ਉਨ੍ਹਾਂ ਨੂੰ ਕਿਸ ਦੇ ਇਸ਼ਾਰੇ ’ਤੇ ਤੇ ਕਿਹੜੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ। ਹਾਲਾਂਕਿ ਅਧਿਕਾਰੀਆਂ ਨੇ ਕੁਝ ਵੀ ਕਹਿਣ ਤੋਂ ਨਾਂਹ ਕਰ ਦਿੱਤੀ।
ਇਸ ਦੌਰਾਨ ਦਿੱਲੀ ਕਮੇਟੀ ਦੇ ਹੋਰਨਾਂ ਮੈਂਬਰਾਂ ਨੇ ਵੀ ਸਿਰਸਾ ਦੇ ਨਾਲ ਜਾਣ ਦੀ ਜ਼ਿੱਦ ਕੀਤੀ। ਉਨ੍ਹਾਂ ਪੁਲਿਸ ਦੀ ਗੱਡੀ ਦੇ ਪਿੱਛੇ ਹੀ ਆਪਣੀਆਂ ਗੱਡੀਆਂ ਲਾ ਲਈਆਂ। ਸਿਰਸਾ ਤੇ ਹੋਰਨਾਂ ਨੂੰ ਹਿਰਾਸਤ ਵਿੱਚ ਲੈਣ ਦਾ ਪਤਾ ਲੱਗਦੇ ਹੀ ਸਥਾਨਕ ਸਿੱਖ ਆਗੂ ਵੀ ਥਾਣੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਕਿ ਇਹ ਪੁਲਿਸ ਦੀ ਧੱਕੇਸ਼ਾਹੀ ਹੈ ਤੇ ਯੂਪੀ ਪੁਲਿਸ ਪੰਜਾਬੀ ਕਿਸਾਨਾਂ ਨੂੰ ਕਿਸਾਨ ਅੰਦੋਲਨ ’ਚ ਸ਼ਾਮਲ ਨਾ ਹੋਣ ਤੋਂ ਰੋਕ ਰਹੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਦੇਸ਼
ਪੰਜਾਬ
Advertisement