ਦੇਹਰਾਦੂਨ: ਉੱਤਰਾਖੰਡ ਦੇ ਵਿਕਾਸਨਗਰ ਵਿੱਚ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇੱਥੇ ਯੂਟੀਲਿਟੀ ਵਾਹਨ ਦੇ ਖੱਡ ਵਿੱਚ ਡਿੱਗਣ ਕਾਰਨ ਕਰੀਬ 13 ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂਕਿ ਇੱਕ ਬੱਚੇ ਸਮੇਤ ਦੋ ਗੰਭੀਰ ਜ਼ਖ਼ਮੀ ਹੋ ਗਏ।

ਪਿੰਡ ਵਾਸੀਆਂ ਨੇ ਖੁਦ ਮੌਕੇ 'ਤੇ ਪਹੁੰਚ ਕੇ ਬਚਾਅ ਕਾਰਜ ਚਲਾ ਕੇ ਲਾਸ਼ਾਂ ਨੂੰ ਟੋਏ 'ਚੋਂ ਬਾਹਰ ਕੱਢਿਆ, ਜਦਕਿ ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ। ਇਸ ਦੇ ਨਾਲ ਹੀ ਸੀਐਮ ਪੁਸ਼ਕਰ ਸਿੰਘ ਧਾਮੀ ਨੇ ਵਾਹਨ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।



ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਪਿੱਛੇ ਪਰਿਵਾਰ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਰਾਹਤ ਤੇ ਬਚਾਅ ਕਾਰਜ ਤੇਜ਼ੀ ਨਾਲ ਕਰਦੇ ਹੋਏ ਜ਼ਖਮੀਆਂ ਨੂੰ ਤੁਰੰਤ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਚਕਰਤਾ ਖੇਤਰ ਅਧੀਨ ਪੈਂਦੇ ਬੁਲਹੜ-ਬਾਈਲਾ ਰੋਡ 'ਤੇ ਵਾਪਰੇ ਵਾਹਨ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜ਼ਖਮੀਆਂ ਦੇ ਇਲਾਜ ਤੇ ਮ੍ਰਿਤਕਾਂ ਦੇ ਵਾਰਸਾਂ ਲਈ ਸੂਬਾ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਕੈਬਨਿਟ ਮੰਤਰੀ ਗਣੇਸ਼ ਜੋਸ਼ੀ, ਕਮਿਸ਼ਨਰ ਗੜ੍ਹਵਾਲ ਤੇ ਜ਼ਿਲ੍ਹਾ ਮੈਜਿਸਟਰੇਟ ਦੇਹਰਾਦੂਨ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ।

ਮੁੱਖ ਮੰਤਰੀ ਨੇ ਦੇਹਰਾਦੂਨ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਵਾਹਨ ਹਾਦਸੇ ਦੀ ਮੈਜਿਸਟ੍ਰੇਟ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਟਰਾਂਸਪੋਰਟ ਵਿਭਾਗ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਵਾਹਨਾਂ ਦੀ ਓਵਰਲੋਡਿੰਗ ਨਾ ਕੀਤੀ ਜਾਵੇ। ਜੇਕਰ ਅਜਿਹੀ ਕੋਈ ਗੱਲ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।


 

ਇਹ ਵੀ ਪੜ੍ਹੋ: New Technology: ਐਕਸੀਡੈਂਟ ਤੋਂ ਪਹਿਲਾਂ ਹੀ ਡਰਾਈਵਰ ਨੂੰ ਮਿਲੇਗਾ ਅਲਰਟ, ਟਾਲਿਆ ਜਾ ਸਕੇਗਾ ਹਾਦਸਾ


ਇਹ ਵੀ ਪੜ੍ਹੋ: ਸ਼ਰਾਬ ਇੰਝ ਕਰਦੀ ਮਰਦਾਂ ਤੇ ਔਰਤਾਂ ਦੀ ਸੈਕਸ ਲਾਈਫ਼ ਨੂੰ ਪ੍ਰਭਾਵਿਤ