Uttarakhand accident: 200 ਫੁੱਟ ਡੂੰਘੀ ਖੱਡ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, ਕਈ ਲੋਕਾਂ ਦੀ ਹੋਈ ਮੌਤ
ਲਾੜੀ ਦੇ ਘਰ ਤੋਂ ਸਿਰਫ਼ ਦੋ ਕਿਲੋਮੀਟਰ ਦੂਰ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ, ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਅਤੇ ਐੱਸਡੀਆਰਐੱਫ ਦੀ ਟੀਮ ਮੌਕੇ 'ਤੇ ਪਹੁੰਚੀ..
ਉੱਤਰਾਖੰਡ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ। ਪੌੜੀ ਜ਼ਿਲ੍ਹੇ 'ਚ ਬਰਾਤੀਆਂ ਨੂੰ ਲੈ ਕੇ ਜਾ ਰਹੀ ਬੱਸ ਡੂੰਘੀ ਖੱਡ 'ਚ ਡਿੱਗ ਗਈ। ਹਾਦਸੇ 'ਚ ਕਈ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ।
ਦੱਸਿਆ ਜਾ ਰਿਹਾ ਹੈ ਕਿ ਵਿਆਹ ਦੀ ਬਰਾਤ ਹਰਿਦੁਆਰ ਦੇ ਲਾਲਢਾਂਗ ਤੋਂ ਪੌੜੀ ਜ਼ਿਲ੍ਹੇ ਦੇ ਪਿੰਡ ਬੀਰੋਖਾਲ ਜਾ ਰਹੀ ਸੀ। ਫਿਰ ਰਸਤੇ ਵਿੱਚ ਇਹ ਦਰਦਨਾਕ ਹਾਦਸਾ ਵਾਪਰ ਗਿਆ ਅਤੇ ਬੱਸ ਸਿੱਧੀ 200 ਫੁੱਟ ਡੂੰਘੀ ਖਾਈ ਵਿੱਚ ਜਾ ਡਿੱਗੀ।
ਜਾਣਕਾਰੀ ਅਨੁਸਾਰ ਇਹ ਹਾਦਸਾ ਦੇਰ ਰਾਤ ਕਰੀਬ 8 ਵਜੇ ਪਿੰਡ ਸਿਮੰਡੀ ਨੇੜੇ ਵਾਪਰਿਆ, ਜਦੋਂ ਡਰਾਈਵਰ ਵਾਹਨ ਤੋਂ ਕੰਟਰੋਲ ਗੁਆ ਬੈਠਾ ਅਤੇ ਬੱਸ ਸਿੱਧੀ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਹਾਦਸੇ 'ਚ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 10 ਲੋਕ ਗੰਭੀਰ ਜ਼ਖਮੀ ਹੋ ਗਏ। ਲਾੜੀ ਦੇ ਘਰ ਤੋਂ ਸਿਰਫ਼ ਦੋ ਕਿਲੋਮੀਟਰ ਦੂਰ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਅਤੇ ਐੱਸਡੀਆਰਐੱਫ ਦੀ ਟੀਮ ਮੌਕੇ 'ਤੇ ਪਹੁੰਚੀ ਜਿਸ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਗਿਆ।ਅਤੇ ਇੱਕ-ਇੱਕ ਕਰਕੇ ਲੋਕਾਂ ਨੂੰ ਬਾਹਰ ਕੱਢਿਆ ਗਿਆ।ਹਾਦਸੇ ਦੀ ਸੂਚਨਾ ਮਿਲਣ 'ਤੇ ਉੱਤਰਾਖੰਡ ਵਿਧਾਨ ਸਭਾ ਦੀ ਸਪੀਕਰ ਰਿਤੂ ਖੰਡੂਰੀ ਵੀ ਮੌਕੇ 'ਤੇ ਪਹੁੰਚ ਗਈ। ਇਸ ਤੋਂ ਬਾਅਦ ਉਨ੍ਹਾਂ ਨੇ ਹਸਪਤਾਲ ਪਹੁੰਚ ਜ਼ਖਮੀਆਂ ਦਾ ਹਾਲ-ਚਾਲ ਵੀ ਜਾਣਿਆ।
ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਮ੍ਰਿਤਕਾਂ ਦੀ ਪਛਾਣ ਮੁਕੇਸ਼ ਸਿੰਘ, ਨੂਤਨ ਅਤੇ ਧੀਰਜ ਸਿੰਘ ਵਜੋਂ ਹੋਈ ਹੈ। ਜ਼ਖਮੀਆਂ ਦਾ ਕੋਟਦੁਆਰ ਦੇ ਬੇਸ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial