Chamoli Glacier Burst: ਭਾਰਤ-ਚੀਨ ਸਰਹੱਦ 'ਤੇ ਸ਼ੁੱਕਰਵਾਰ (28 ਫਰਵਰੀ) ਨੂੰ ਉਤਰਾਖੰਡ ਦੇ ਸਰਹੱਦੀ ਜ਼ਿਲ੍ਹੇ ਚਮੋਲੀ ਵਿੱਚ ਹੋਈ ਬਰਫ਼ਬਾਰੀ ਨੇ ਬਹੁਤ ਸਾਰੇ ਮਜ਼ਦੂਰਾਂ ਦੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਇਹ ਹਾਦਸਾ ਮਾਨਾ ਨੇੜੇ ਵਾਪਰਿਆ, ਜਿੱਥੇ ਉਸਾਰੀ ਦੇ ਕੰਮ ਵਿੱਚ ਲੱਗੇ ਮਜ਼ਦੂਰ ਬਰਫੀਲੇ ਤੂਫ਼ਾਨ ਵਿੱਚ ਫਸ ਗਏ। ਪ੍ਰਸ਼ਾਸਨ ਅਤੇ ਬਚਾਅ ਟੀਮਾਂ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰ ਦਿੱਤੇ।
ਬਚਾਅ ਟੀਮਾਂ ਨੇ ਹੁਣ ਤੱਕ 46 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਹੈ, ਜਦੋਂ ਕਿ ਚਾਰ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਪੰਜ ਮਜ਼ਦੂਰ ਅਜੇ ਵੀ ਲਾਪਤਾ ਹਨ ਅਤੇ ਉਨ੍ਹਾਂ ਦੀ ਭਾਲ ਲਈ ਬਚਾਅ ਕਾਰਜ ਜਾਰੀ ਹੈ। ਬਰਫ਼ਬਾਰੀ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਗੌਚਰ ਹਵਾਈ ਪੱਟੀ ਨੂੰ ਅਲਰਟ ਮੋਡ 'ਤੇ ਰੱਖਿਆ ਹੈ। ਪੁਲਿਸ, ਸਿਹਤ ਵਿਭਾਗ, ਫਾਇਰ ਬ੍ਰਿਗੇਡ ਅਤੇ ਹੋਰ ਟੀਮਾਂ ਉੱਥੇ ਬਚਾਅ ਅਤੇ ਰਾਹਤ ਕਾਰਜਾਂ ਲਈ ਤਾਇਨਾਤ ਹਨ। ਐਸਡੀਐਮ ਸੰਤੋਸ਼ ਕੁਮਾਰ ਪਾਂਡੇ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।
ਹਾਲੇ ਕਿੱਥੇ-ਕਿਥੇ ਹਨ ਮਜ਼ਦੂਰ
ਆਰਮੀ ਹਸਪਤਾਲ ਵਿੱਚ 26 ਮਜ਼ਦੂਰਾਂ ਦਾ ਇਲਾਜ ਚੱਲ ਰਿਹਾ ਹੈ।
ਬਦਰੀਨਾਥ ਧਾਮ ਵਿੱਚ ITBP ਅਤੇ ਆਰਮੀ ਕੈਂਪ ਵਿੱਚ 22 ਮਜ਼ਦੂਰ ਸੁਰੱਖਿਅਤ ਹਨ।
ਪੂਰੀ ਘਟਨਾ ਵਿੱਚ 5 ਮਜ਼ਦੂਰ ਅਜੇ ਵੀ ਲਾਪਤਾ ਹਨ।
ਇਸ ਪੂਰੇ ਹਾਦਸੇ ਵਿੱਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ।
ITBP-SDRF ਦਾ ਰੈਸਕਿਊ ਜਾਰੀ
ਭਾਰਤੀ ਫੌਜ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (SDRF) ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ITBP) ਦੀਆਂ ਟੀਮਾਂ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਚਮੋਲੀ ਜ਼ਿਲ੍ਹੇ ਵਿੱਚ ਖਰਾਬ ਮੌਸਮ ਅਤੇ ਭਾਰੀ ਬਰਫ਼ਬਾਰੀ ਦੀ ਸੰਭਾਵਨਾ ਦੇ ਕਾਰਨ ਬਚਾਅ ਕਾਰਜਾਂ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖਰਾਬ ਮੌਸਮ ਦੇ ਬਾਵਜੂਦ ਸੈਨਿਕ ਪੂਰੀ ਲਗਨ ਨਾਲ ਰਾਹਤ ਕਾਰਜਾਂ ਵਿੱਚ ਲੱਗੇ ਹੋਏ ਹਨ।
ਦੇਹਰਾਦੂਨ ਦੇ ਪੀਆਰਓ ਡਿਫੈਂਸ, ਲੈਫਟੀਨੈਂਟ ਕਰਨਲ ਮਨੀਸ਼ ਸ਼੍ਰੀਵਾਸਤਵ ਨੇ ਕਿਹਾ ਕਿ ਹੁਣ ਤੱਕ ਚਾਰ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ। ਬਚਾਅ ਟੀਮ ਪੰਜ ਹੋਰ ਲਾਪਤਾ ਕਾਮਿਆਂ ਦੀ ਭਾਲ ਵਿੱਚ ਲੱਗੀ ਹੋਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।