ਦੇਹਰਾਦੂਨ: ਉੱਤਰਾਖੰਡ ਦੇ ਸੀਐਮ ਤ੍ਰਿਵੇਂਦਰ ਸਿੰਘ ਰਾਵਤ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਰਾਜ ਭਵਨ ਪਹੁੰਚੇ ਤੇ ਆਪਣਾ ਅਸਤੀਫਾ ਰਾਜਪਾਲ ਬੇਬੀ ਰਾਣੀ ਮੌਰਿਆ ਨੂੰ ਸੌਂਪਿਆ। ਪਿਛਲੇ ਕੁੱਝ ਦਿਨਾਂ ਤੋਂ ਇਹ ਚਰਚਾ ਚੱਲ ਰਹੀ ਸੀ ਕਿ ਭਾਜਪਾ ਹਾਈ ਕਮਾਨ ਨੇ ਉੱਤਰਾਖੰਡ ਵਿੱਚ ਲੀਡਰਸ਼ਿਪ ਬਦਲਣ ਦਾ ਫੈਸਲਾ ਲਿਆ ਹੈ। ਇਸ ਸਬੰਧ ਵਿੱਚ ਰਾਵਤ ਨੂੰ ਦਿੱਲੀ ਬੁਲਾਇਆ ਗਿਆ ਸੀ। ਆਖਰਕਾਰ, ਦਿੱਲੀ ਤੋਂ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਨੇ ਅਹੁਦਾ ਛੱਡ ਦਿੱਤਾ।

ਇਹ ਵੀ ਪੜ੍ਹੋ: ਸੰਸਦ 'ਚ ਗੂੰਜਿਆ ਫਸਲਾਂ ਦੀ ਸਿੱਧੀ ਅਦਾਇਗੀ ਦਾ ਮੁੱਦਾ, ਹਰਸਿਮਰਤ ਬਾਦਲ ਨੇ ਉਠਾਏ ਗੰਭੀਰ ਸਵਾਲ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:https://play.google.com/store/apps/details?id=com.winit.starnews.hinhttps://apps.apple.com/in/app/abp-live-news/id811114904