Kedarnath Helicopter Crash : ਉਤਰਾਖੰਡ (Uttarakhand) ਸਥਿਤ ਕੇਦਾਰਨਾਥ ਧਾਮ  (Kedarnath Dham) ਤੋਂ ਦੋ ਕਿਲੋਮੀਟਰ ਪਹਿਲਾਂ ਇੱਕ ਹੈਲੀਕਾਪਟਰ ਕ੍ਰੈਸ਼ (Helicopter Crash)  ਹੋਇਆ ਹੈ। ਇਹ ਹੈਲੀਕਾਪਟਰ ਕੇਦਾਰਨਾਥ ਤੋਂ ਵਾਪਸ ਆ ਰਿਹਾ ਸੀ, ਉਸੇ ਸਮੇਂ ਇਹ ਹਾਦਸਾ ਹੋ ਗਿਆ। ਜਿਸ ਰਸਤੇ 'ਤੇ ਇਹ ਹਾਦਸਾ ਹੋਇਆ, ਉਹ ਕੇਦਾਰਨਾਥ ਧਾਮ ਦਾ ਪੁਰਾਣਾ ਰਸਤਾ ਸੀ। ਹਾਦਸੇ ਦੇ ਸਮੇਂ ਹੈਲੀਕਾਪਟਰ 'ਚ 6 ਲੋਕ ਸਵਾਰ ਸਨ। ਇਸ ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ।






ਹੈਲੀਕਾਪਟਰ ਆਰੀਅਨ ਕੰਪਨੀ ਦਾ ਦੱਸਿਆ ਜਾ ਰਿਹਾ ਹੈ। ਐਸਡੀਆਰਐਫ ਅਤੇ ਐਨਡੀਆਰਐਫ ਦੀਆਂ ਟੀਮਾਂ ਬਚਾਅ ਵਿੱਚ ਲੱਗੀਆਂ ਹੋਈਆਂ ਹਨ। ਡੀਆਈਜੀ ਐਸਡੀਆਰਐਫ ਰਿਧੀਮਾ ਅਗਰਵਾਲ ਨੇ ਦੱਸਿਆ ਕਿ ਕੇਦਾਰਨਾਥ ਤੋਂ ਐਸਡੀਆਰਐਫ ਦੀ ਟੀਮ ਮੌਕੇ ’ਤੇ ਪਹੁੰਚ ਗਈ ਹੈ। ਲਿਚੋਲੀ ਤੋਂ ਟੀਮ ਅੱਧੇ ਘੰਟੇ ਵਿੱਚ ਪਹੁੰਚ ਜਾਵੇਗੀ। ਇਸ ਦੇ ਨਾਲ ਹੀ ਇਸ ਘਟਨਾ 'ਚ ਰਾਹਤ ਲਈ ਟੀਮਾਂ ਰਵਾਨਾ ਹੋ ਗਈਆਂ ਹਨ। ਦੱਸਿਆ ਜਾ ਰਿਹਾ ਹੈ ਕਿ ਕੇਦਾਰਨਾਥ 'ਚ ਸੰਘਣੀ ਧੁੰਦ ਹੈ।  ਇਸ ਕਾਰਨ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਸਕਦਾ ਹੈ।

 

ਇਹ ਵੀ ਪੜ੍ਹੋ : Atta Dal Scheme : ਘਰ-ਘਰ ਆਟਾ-ਦਾਲ ਸਕੀਮ ਲਈ ਲੋਕਾਂ ਨੂੰ ਹੋਰ ਕਰਨਾ ਪਵੇਗਾ ਇੰਤਜ਼ਾਰ , ਭਗਵੰਤ ਮਾਨ ਸਰਕਾਰ ਨੇ ਵਾਪਸ ਲਈ ਸਕੀਮ

2019 ਵਿੱਚ ਵੀ ਕੇਦਾਰਨਾਥ ਵਿੱਚ ਕ੍ਰੈਸ਼ ਹੋਇਆ ਸੀ ਹੈਲੀਕਾਪਟਰ 


 ਦੱਸ ਦੇਈਏ ਕਿ ਸਾਲ 2019 ਵਿੱਚ ਵੀ ਕੇਦਾਰਨਾਥ ਵਿੱਚ ਹੈਲੀਕਾਪਟਰ ਕ੍ਰੈਸ਼ ਹੋ ਗਿਆ ਸੀ। ਯਾਤਰੀਆਂ ਨੂੰ ਕੇਦਾਰਨਾਥ ਤੋਂ ਫਾਟਾ ਲਈ ਉਡਾਣ ਭਰਨ ਸਮੇਂ ਹੈਲੀਕਾਪਟਰ 'ਚ ਤਕਨੀਕੀ ਖਰਾਬੀ ਕਾਰਨ ਪਾਇਲਟ ਨੂੰ ਐਮਰਜੈਂਸੀ ਲੈਂਡਿੰਗ ਕਰਨੀ ਪਈ ਅਤੇ ਇਸ ਦੌਰਾਨ ਹੈਲੀਕਾਪਟਰ ਕ੍ਰੈਸ਼ ਹੋ ਗਿਆ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਹੈਲੀਕਾਪਟਰ ਦਾ ਪਿਛਲਾ ਹਿੱਸਾ ਲੈਂਡਿੰਗ ਦੌਰਾਨ ਜ਼ਮੀਨ ਨਾਲ ਟਕਰਾ ਗਿਆ। ਹੈਲੀਕਾਪਟਰ ਦੇ ਪਾਇਲਟ ਸਮੇਤ ਛੇ ਯਾਤਰੀਆਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।