ਪੜਚੋਲ ਕਰੋ

ਉੱਤਰਾਖੰਡ ਦੇ ਗੁਰਦੁਆਰਾ ਸਾਹਿਬ ਤੋਂ 4 ਦਿਨ ਬਾਅਦ ਪਰਤੇ ਨਿਹੰਗ, ਕਾਰਵਾਈ ਨਾ ਕਰਨ ਦੀ ਸ਼ਰਤ 'ਤੇ ਉੱਤਰੇ ਥੱਲ੍ਹੇ; ਜਾਣੋ ਪੂਰਾ ਮਾਮਲਾ

ਉੱਤਰਾਖੰਡ ਦੇ ਰੁਦਰਪ੍ਰਯਾਗ ਦੇ ਨਗਰਾਸੂ ਵਿੱਚ ਪੰਜਾਬ ਤੋਂ ਆਏ ਜੱਥੇ ਨਾਲ ਮੁਲਾਕਾਤ ਤੋਂ ਬਾਅਦ ਚੌਥੇ ਦਿਨ ਮੰਗਲਵਾਰ ਨੂੰ ਚਾਰੋ ਨਿਹੰਗ ਸਿੰਘ ਗੁਰਦੁਆਰਾ ਸਾਹਿਬ ਤੋਂ ਵਾਪਸ ਚੱਲੇ ਗਏ ਹਨ।

ਉੱਤਰਾਖੰਡ ਦੇ ਰੁਦਰਪ੍ਰਯਾਗ ਦੇ ਨਗਰਾਸੂ ਵਿੱਚ ਪੰਜਾਬ ਤੋਂ ਆਏ ਜੱਥੇ ਨਾਲ ਮੁਲਾਕਾਤ ਤੋਂ ਬਾਅਦ ਚੌਥੇ ਦਿਨ ਮੰਗਲਵਾਰ ਨੂੰ ਚਾਰੋ ਨਿਹੰਗ ਸਿੰਘ ਗੁਰਦੁਆਰਾ ਸਾਹਿਬ ਤੋਂ ਵਾਪਸ ਚੱਲੇ ਗਏ ਹਨ। ਗੁਰਦੁਆਰਾ ਸਾਹਿਬ ਦਾ ਪ੍ਰਬੰਧ ਫਿਰ ਤੋਂ ਬਾਬਾ ਬੇਅੰਤ ਸਿੰਘ ਨੂੰ ਸੌਂਪ ਦਿੱਤੀ ਗਈ ਹੈ। ਨਿਹੰਗਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਸਬੰਧੀ ਵਿਵਾਦ ਨੂੰ ਆਪਸੀ ਗੱਲਬਾਤ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਰਾਹੀਂ ਸ਼ਾਂਤੀਪੂਰਵਕ ਹੱਲ ਕਰ ਲਿਆ ਗਿਆ ਹੈ।

ਉੱਤਰਾਖੰਡ ਸਰਕਾਰ, ਪ੍ਰਸ਼ਾਸਨ, ਪੁਲਿਸ ਅਤੇ ਧਾਰਮਿਕ ਆਗੂਆਂ ਨੇ ਸਾਂਝੇ ਤੌਰ 'ਤੇ ਇਸ ਮਸਲੇ ਦਾ ਹੱਲ ਕੱਢਿਆ ਹੈ। ਉੱਥੇ ਹੀ ਹੇਮਕੁੰਟ ਸਾਹਿਬ ਦੀ ਆਮ ਵਾਂਗ ਬਿਨਾਂ ਕਿਸੇ ਰੁਕਾਵਟ ਤੋਂ ਜਾਰੀ ਹੈ।

ਸਰਕਾਰ ਅਤੇ ਪੁਲਿਸ ਨੇ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਹਨ। ਅਸੀਂ ਉੱਤਰਾਖੰਡ ਸਰਕਾਰ ਅੱਗੇ ਇੱਕ ਸ਼ਰਤ ਰੱਖੀ ਸੀ ਕਿ ਸਾਡੇ ਸਾਥੀਆਂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਜਾਵੇ, ਜਿਸ ਨੂੰ ਸਵੀਕਾਰ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਸਾਡੇ ਸਾਥੀਆਂ ਤੀਜੀ ਮੰਜ਼ਿਲ ਤੋਂ ਥੱਲ੍ਹੇ ਆ ਗਏ ਹਨ।

ਸਥਿਤੀ ਨੂੰ ਸੰਭਾਲਣ ਲਈ ਪਿਛਲੇ ਕਈ ਦਿਨਾਂ ਤੋਂ ਪੁਲਿਸ, ਆਈਟੀਬੀਪੀ ਅਤੇ ਪੀਏਸੀ ਦੇ ਜਵਾਨ ਉੱਥੇ ਤਾਇਨਾਤ ਸਨ। ਰੁਦਰਪ੍ਰਯਾਗ ਪ੍ਰਸ਼ਾਸਨ ਇਸ ਮਾਮਲੇ ਸੰਬੰਧੀ ਉਨ੍ਹਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ। ਅੱਜ ਸਥਿਤੀ ਵਿੱਚ ਕੁਝ ਸੁਧਾਰ ਹੋਇਆ ਹੈ। ਫੌਜੀਆਂ ਦੀ ਗਿਣਤੀ, ਜੋ ਪਹਿਲਾਂ 25 ਤੋਂ ਵੱਧ ਸੀ, ਹੁਣ ਘਟਾ ਕੇ 15 ਤੋਂ 20 ਕਰ ਦਿੱਤੀ ਗਈ ਹੈ। ਸਵੇਰ ਦਾ ਲੰਗਰ ਅਤੇ ਅਰਦਾਸ ਵੀ ਸ਼ਾਂਤੀਪੂਰਵਕ ਹੋਈ।

ਕੀ ਸੀ ਪੂਰਾ ਮਾਮਲਾ?

ਉੱਤਰਾਖੰਡ ਦੇ ਚਮੋਲੀ ਅਧੀਨ ਕਰਨਪ੍ਰਯਾਗ ਬਾਜ਼ਾਰ ਵਿੱਚ ਗੱਡੀ ਪਾਰਕਿੰਗ ਨੂੰ ਲੈਕੇ ਹੋਈ ਮਾਮੂਲੀ ਤਕਰਾਰ ਹਿੰਸਕ ਝੜਪ ਵਿੱਚ ਤਬਦੀਲ ਹੋ ਗਈ ਸੀ। ਪੁਲੀਸ ਨੇ ਸਥਾਨਕ ਲੋਕਾਂ 'ਤੇ ਤਲਵਾਰਾਂ ਨਾਲ ਹਮਲਾ ਕਰਨ ਦੇ ਦੋਸ਼ ਹੇਠ ਪੰਜਾਬ ਦੇ ਮੁਹਾਲੀ ਨਾਲ ਸਬੰਧਤ ਚਾਰ ਨਿਹੰਗ ਸ਼ਰਧਾਲੂਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲੀਸ ਅਨੁਸਾਰ ਇਹ ਸ਼ਰਧਾਲੂ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਤੋਂ ਵਾਪਸ ਪਰਤ ਰਹੇ ਸਨ।

ਇਸ ਘਟਨਾ ਵਿੱਚ ਚਾਰ ਸਥਾਨਕ ਲੋਕ ਜ਼ਖ਼ਮੀ ਹੋਏ ਸਨ। ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਏਅਰ ਐਂਬੂਲੈਂਸ ਰਾਹੀਂ ਦੇਹਰਾਦੂਨ ਦੇ ਹਸਪਤਾਲ ਭੇਜਿਆ ਗਿਆ ਸੀ, ਜਦਕਿ ਬਾਕੀ ਤਿੰਨ ਜ਼ਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਕਰਨਪ੍ਰਯਾਗ ਥਾਣੇ ਦੇ ਮੁਖੀ ਵਿਨੋਦ ਥਪਲਿਆਲ ਨੇ ਦੱਸਿਆ ਕਿ ਇਹ ਘਟਨਾ ਮੰਗਲਵਾਰ ਨੂੰ ਕ੍ਰਿਸ਼ਨਾ ਪੈਲੇਸ ਹੋਟਲ ਨੇੜੇ ਵਾਪਰੀ ਸੀ।

ਸਥਾਨਕ ਨਿਵਾਸੀ ਗਜਪਾਲ ਸਿੰਘ ਦੀ ਸ਼ਿਕਾਇਤ ਦੇ ਆਧਾਰ 'ਤੇ ਪੁਲਿਸ ਨੇ ਮੰਤਰੀ ਸਿੰਘ (21), ਜਸਨਪ੍ਰੀਤ ਸਿੰਘ (23), ਅਜੇ ਸਿੰਘ (23) ਅਤੇ ਸਤਵਿੰਦਰ ਸਿੰਘ (21) ਨੂੰ ਹਿਰਾਸਤ ਵਿੱਚ ਲਿਆ ਸੀ। ਚਾਰੇ ਮੁਲਜ਼ਮ ਮੁਹਾਲੀ (ਪੰਜਾਬ) ਦੇ ਰਹਿਣ ਵਾਲੇ ਹਨ। ਮਾਮੂਲੀ ਬਹਿਸ ਤੋਂ ਬਾਅਦ ਵਧਿਆ ਵਿਵਾਦ ਪੁਲਿਸ ਮੁਤਾਬਕ, ਹੋਟਲ ਨੇੜੇ ਗੱਡੀ ਖੜ੍ਹੀ ਕਰਨ ਨੂੰ ਲੈ ਕੇ ਸਥਾਨਕ ਵਪਾਰੀਆਂ, ਪ੍ਰਕਾਸ਼ ਰਾਵਤ ਨਾਮ ਦੇ ਇੱਕ ਸਥਾਨਕ ਨਿਵਾਸੀ ਅਤੇ ਨਿਹੰਗ ਸ਼ਰਧਾਲੂਆਂ ਵਿਚਾਲੇ ਬਹਿਸ ਹੋਈ ਸੀ। ਦੇਖਦੇ ਹੀ ਦੇਖਦੇ ਵਿਵਾਦ ਹਿੰਸਕ ਰੂਪ ਧਾਰਨ ਕਰ ਗਿਆ। ਦੋ ਨਿਹੰਗ ਨੌਜਵਾਨਾਂ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਪ੍ਰਕਾਸ਼ ਰਾਵਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਸੀ।

Advertisement

ਟਾਪ ਹੈਡਲਾਈਨ

ਸਿਆਸੀ ਜਗਤ 'ਚ ਸੋਗ ਦੀ ਲਹਿਰ, ਕਾਂਗਰਸ ਦੇ ਸੀਨੀਅਰ ਆਗੂ ਦਾ ਹੋਇਆ ਦੇਹਾਂਤ; ਮੱਚੀ ਹਲਚਲ
ਸਿਆਸੀ ਜਗਤ 'ਚ ਸੋਗ ਦੀ ਲਹਿਰ, ਕਾਂਗਰਸ ਦੇ ਸੀਨੀਅਰ ਆਗੂ ਦਾ ਹੋਇਆ ਦੇਹਾਂਤ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
Madhuri Elephant :  ਮਾਧੁਰੀ ਹਾਥੀ ਦੀ ਕੋਲਹਾਪੁਰ ਵਾਪਸੀ ਦਾ ਰਾਹ ਸਾਫ਼,  ਵੰਤਾਰਾ ਦੀ ਵੈਟਰਨਰੀ ਟੀਮ ਕਰੇਗੀ ਮਾਧੁਰੀ ਦੀ ਨਿਗਰਾਨੀ 
Madhuri Elephant :  ਮਾਧੁਰੀ ਹਾਥੀ ਦੀ ਕੋਲਹਾਪੁਰ ਵਾਪਸੀ ਦਾ ਰਾਹ ਸਾਫ਼,  ਵੰਤਾਰਾ ਦੀ ਵੈਟਰਨਰੀ ਟੀਮ ਕਰੇਗੀ ਮਾਧੁਰੀ ਦੀ ਨਿਗਰਾਨੀ 
 BJP ਆਗੂ ਉਮਾ ਭੂਸ਼ਣ ਤਾਂਤੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ , ਮਚਿਆ ਹੜਕੰਪ 
 BJP ਆਗੂ ਉਮਾ ਭੂਸ਼ਣ ਤਾਂਤੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ , ਮਚਿਆ ਹੜਕੰਪ 
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
ਕਿੰਨੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ ਵਿੱਚ ਕੀਮਤਾਂ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡਾ ਧਮਾਕਾ, ਸਾਬਕਾ CM ਅਤੇ ਸੀਨੀਅਰ ਕਾਂਗਰਸੀ ਆਗੂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ; ਜਾਣੋ ਕਿਉਂ ਲਿਆ ਆਹ ਫੈਸਲਾ
ਯੂਰੋਪ ਤੋਂ ਭਾਰਤ ਲਿਆਂਦਾ ਗਿਆ ਗੈਂਗਸਟਰ ਅੰਮ੍ਰਿਤ ਦਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ, ਪੰਜਾਬ 'ਚ ਕਈ ਮਾਮਲਿਆਂ 'ਚ ਵਾਂਟੇਡ
ਯੂਰੋਪ ਤੋਂ ਭਾਰਤ ਲਿਆਂਦਾ ਗਿਆ ਗੈਂਗਸਟਰ ਅੰਮ੍ਰਿਤ ਦਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ, ਪੰਜਾਬ 'ਚ ਕਈ ਮਾਮਲਿਆਂ 'ਚ ਵਾਂਟੇਡ
Embed widget