Uttarakhand Road Accident: ਮੀਂਹ ਕਾਰਨ ਗੰਗੋਤਰੀ ਹਾਈਵੇਅ 'ਤੇ ਖਿਸਕੀ ਜ਼ਮੀਨ, MP ਦੇ ਚਾਰ ਸ਼ਰਧਾਲੂਆਂ ਦੀ ਮੌਤ, ਮੁੱਖ ਮੰਤਰੀ ਨੇ ਪ੍ਰਗਟਾਇਆ ਦੁੱਖ
Road Accident: ਉੱਤਰਕਾਸ਼ੀ (Uttarkashi) ਜ਼ਿਲ੍ਹੇ ਦੇ ਭਟਵਾੜੀ ਇਲਾਕੇ ਦੇ ਗਗਨਾਨੀ (Gangnani) ਵਿੱਚ ਭਾਰੀ ਮੀਂਹ ਕਰਕੇ ਜ਼ਮੀਨ ਖਿਸਕਣ ਕਾਰਨ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ।
Uttarkashi Road Accident: ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ ਦੇ ਭਟਵਾੜੀ ਇਲਾਕੇ ਦੇ ਗਗਨਾਨੀ ਵਿਖੇ ਭਾਰੀ ਮੀਂਹ ਦੌਰਾਨ ਜ਼ਮੀਨ ਖਿਸਕਣ ਕਾਰਨ ਤਿੰਨ ਵਾਹਨ ਮਲਬੇ ਹੇਠ ਦੱਬ ਗਏ। ਇਸ ਕਾਰਨ ਇਨ੍ਹਾਂ ਵਿੱਚ ਸਵਾਰ ਮੱਧ ਪ੍ਰਦੇਸ਼ ਦੇ ਚਾਰ ਸ਼ਰਧਾਲੂਆਂ ਦੀ ਮੌਤ ਹੋ ਗਈ।
ਭਟਵਾੜੀ ਦੇ ਡਿਪਟੀ ਕਲੈਕਟਰ ਚਤਰ ਸਿੰਘ ਚੌਹਾਨ ਨੇ ਦੱਸਿਆ ਕਿ ਸੋਮਵਾਰ ਰਾਤ ਨੂੰ ਗੰਗੋਤਰੀ ਰਾਸ਼ਟਰੀ ਰਾਜਮਾਰਗ 'ਤੇ ਗਗਨਾਨੀ ਪੁਲ ਨੇੜੇ ਪਹਾੜੀ ਤੋਂ ਢਿੱਗਾਂ ਅਤੇ ਪੱਥਰ ਡਿੱਗਣ ਕਾਰਨ ਤਿੰਨ ਯਾਤਰੀ ਵਾਹਨ ਮਲਬੇ ਹੇਠਾਂ ਦੱਬ ਗਏ।
ਚਤਰ ਸਿੰਘ ਚੌਹਾਨ ਮੁਤਾਬਕ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪੋਂਸ ਫੋਰਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ, ਜਿਸ ਤੋਂ ਬਾਅਦ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕ ਅਤੇ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (BRO) ਦੇ ਕਰਮਚਾਰੀ ਵੀ ਮੌਕੇ 'ਤੇ ਰਾਹਤ ਕਾਰਜਾਂ ਵਿੱਚ ਮਦਦ ਕਰ ਰਹੇ ਹਨ।
ਚੌਹਾਨ ਅਨੁਸਾਰ ਘਟਨਾ ਵਿੱਚ ਮਾਰੇ ਗਏ ਚਾਰ ਸ਼ਰਧਾਲੂਆਂ ਵਿੱਚੋਂ ਤਿੰਨ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦੂਜੇ ਦੀ ਲਾਸ਼ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਚਾਰੇ ਮ੍ਰਿਤਕ ਮੱਧ ਪ੍ਰਦੇਸ਼ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਇਹ ਵੀ ਪੜ੍ਹੋ: ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ : ਮੋਗਾ ਦੀ ਧੀ ਨੇ ਜਿੱਤੇ ਦੋ ਸੋਨ ਤਗਮੇ
ਸੜਕ ਤੋਂ ਮਲਬਾ ਹਟਾਉਣ ਦੀ ਕੋਸ਼ਿਸ਼ ਜਾਰੀ
ਡਿਪਟੀ ਕਲੈਕਟਰ ਮੁਤਾਬਕ ਇਸ ਘਟਨਾ 'ਚ 10 ਹੋਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ 'ਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਚੌਹਾਨ ਮੁਤਾਬਕ ਲਗਾਤਾਰ ਹੋ ਰਹੀ ਬਾਰਿਸ਼ ਅਤੇ ਪਹਾੜੀ ਤੋਂ ਮਲਬਾ ਅਤੇ ਪੱਥਰ ਡਿੱਗਣ ਕਾਰਨ ਬਚਾਅ ਕਾਰਜਾਂ 'ਚ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਰਡਰ ਰੋਡਜ਼ ਆਰਗੇਨਾਈਜੇਸ਼ਨ ਵੱਲੋਂ ਹਾਈਵੇਅ ਤੋਂ ਮਲਬਾ ਹਟਾ ਕੇ ਇਸ ’ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਦੇਵੇਂਦਰ ਪਟਵਾਲ ਨੇ ਦੱਸਿਆ ਕਿ ਮਲਬੇ ਹੇਠ ਦੱਬੇ ਤਿੰਨ ਵਾਹਨਾਂ ਵਿੱਚ ਕੁੱਲ 31 ਲੋਕ ਸਵਾਰ ਸਨ। ਉੱਤਰਕਾਸ਼ੀ ਜ਼ਿਲ੍ਹਾ ਆਫ਼ਤ ਸੰਚਾਲਨ ਕੇਂਦਰ ਦੇ ਅਨੁਸਾਰ, ਜ਼ਿਲ੍ਹੇ ਵਿੱਚ ਲਗਾਤਾਰ ਮੀਂਹ ਕਾਰਨ, ਗੰਗੋਤਰੀ ਰਾਸ਼ਟਰੀ ਰਾਜਮਾਰਗ ਭਟਵਾੜੀ ਤੋਂ ਅੱਗੇ ਕੈਪਟਨ ਬ੍ਰਿਜ, ਹੇਲਗੁਗਾੜ, ਸੁੰਗਰ, ਗੰਗਨਾਨੀ, ਸੁੱਖੀ ਨਾਲਾ ਅਤੇ ਹਰਸ਼ੀਲ ਨੇੜੇ ਢਿੱਗਾਂ ਡਿੱਗਣ ਕਾਰਨ ਬੰਦ ਹੋ ਗਿਆ ਹੈ।
ਛੱਤੀਸਗੜ੍ਹ ਦੇ ਸੀਐਮ ਧਾਮੀ ਨੇ ਜਤਾਇਆ ਦੁੱਖ
ਇਸ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਸੀ.ਐੱਮ ਪੁਸ਼ਕਰ ਸਿੰਘ ਧਾਮੀ ਨੇ ਕਿਹਾ, ''ਉੱਤਰਕਾਸ਼ੀ-ਗੰਗੋਤਰੀ ਹਾਈਵੇਅ 'ਤੇ ਮਲਬੇ ਕਾਰਨ ਤਿੰਨ ਵਾਹਨਾਂ ਦਾ ਨੁਕਸਾਨ ਹੋਇਆ ਹੈ, ਜਿਸ ਕਾਰਨ ਵਾਹਨ 'ਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕੁਝ ਲੋਕ ਜ਼ਖਮੀ ਹੋ ਗਏ ਹਨ।'' ਜ਼ਿਲ੍ਹਾ ਪ੍ਰਸ਼ਾਸਨ ਅਤੇ ਐਸਡੀਆਰਐਫ ਵੱਲੋਂ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ ਅਤੇ ਜ਼ਖ਼ਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ।"
ਉਨ੍ਹਾਂ ਕਿਹਾ, "ਮੈਂ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਦੇਣ ਅਤੇ ਜ਼ਖਮੀ ਜਲਦੀ ਠੀਕ ਹੋ ਜਾਣ। ਮੈਂ ਲੋਕਾਂ ਨੂੰ ਬੇਨਤੀ ਕਰਦਾ ਹਾਂ ਕਿ ਮੀਂਹ ਕਰਕੇ ਬੇਲੋੜੀ ਯਾਤਰਾ ਨਾ ਕਰਨ।"
ਇਹ ਵੀ ਪੜ੍ਹੋ: Ludhiana News: ਅੰਨਦਾਤੇ 'ਤੇ ਮੁੜ ਕੁਦਰਤ ਦੀ ਮਾਰ! ਕਿਸਾਨ ਯੂਨੀਅਨਾਂ ਨੇ ਰਿਪੋਰਟ ਪੇਸ਼ ਕਰ ਤੁਰੰਤ ਮੰਗੀ ਗਿਰਦਾਵਰੀ