Uttarkashi Bus Accident : ਯਮੁਨਾ ਘਾਟੀ ਵਿੱਚ ਯਾਤਰੀਆਂ ਦੀ ਬੱਸ ਖੱਡ ਵਿੱਚ ਡਿੱਗਣ ਨਾਲ ਹੁਣ ਤੱਕ 25 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸੂਤਰਾਂ ਮੁਤਾਬਕ ਮਰਨ ਵਾਲਿਆਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਹ ਬੱਸ ਕਰੀਬ 200 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ ਹੈ। ਸੂਚਨਾ ਮਿਲਣ 'ਤੇ ਰਾਹਤ ਕਾਰਜਾਂ ਲਈ ਐਸਡੀਆਰਐਫ ਦੇ ਜਵਾਨਾਂ ਨੂੰ ਮੌਕੇ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਐਸਪੀ ਅਰਪਨ ਯਧੂਵੰਸ਼ੀ ਨੇ ਦੱਸਿਆ ਕਿ ਇਹ ਹਾਦਸਾ ਦਮਤਾ ਤੋਂ ਕਰੀਬ 2 ਕਿਲੋਮੀਟਰ ਦੂਰ ਨੌਗਾਓਂ ਦੀ ਦਿਸ਼ਾ ਵਿੱਚ ਵਾਪਰਿਆ। ਬੱਸ ਵਿੱਚ ਸਵਾਰ ਯਾਤਰੀ ਮੱਧ ਪ੍ਰਦੇਸ਼ ਦੇ ਪੰਨਾ ਜ਼ਿਲ੍ਹੇ ਦੇ ਵਸਨੀਕ ਹਨ। ਤਿੰਨ ਐਂਬੂਲੈਂਸਾਂ ਮੌਕੇ 'ਤੇ ਪਹੁੰਚ ਗਈਆਂ ਹਨ। ਰਾਹਤ ਬਚਾਅ ਕਾਰਜ ਜਾਰੀ ਹੈ।

ਜਾਣਕਾਰੀ ਮੁਤਾਬਕ ਬੱਸ 'ਚ 28 ਤੋਂ 29 ਲੋਕ ਸਵਾਰ ਸਨ। ਚਾਰ ਤੋਂ ਪੰਜ ਵਿਅਕਤੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੁੱਖ ਸਕੱਤਰ ਸੁਖਬੀਰ ਸਿੰਘ ਸੰਧੂ ਨੇ ਸਾਰੇ ਅਧਿਕਾਰੀਆਂ ਨੂੰ ਮੌਕੇ ’ਤੇ ਪੁੱਜਣ ਦੇ ਨਿਰਦੇਸ਼ ਦਿੱਤੇ ਹਨ। ਸਾਰੇ ਯਾਤਰੀ ਮੱਧ ਪ੍ਰਦੇਸ਼ ਦੇ ਦੱਸੇ ਜਾ ਰਹੇ ਹਨ। ਸਾਰੇ ਯਾਤਰੀ ਯਮੁਨੋਤਰੀ ਤੋਂ ਦਰਸ਼ਨ ਕਰਕੇ ਵਾਪਸ ਪਰਤ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਹਿਮਾਚਲ-ਉਤਰਾਖੰਡ ਦੀ ਸਰਹੱਦ ਨਾਲ ਲੱਗਦੇ ਦਮਤਾ ਵਿਖੇ ਵਾਪਰਿਆ ਹੈ।

 ਐਸਪੀ ਅਰਪਨ ਯਾਦਵੰਸ਼ੀ ਨੇ ਦਿੱਤੀ ਇਹ ਜਾਣਕਾਰੀ  


ਸੂਚਨਾ ਮਿਲਣ 'ਤੇ ਰਾਹਤ ਕਾਰਜਾਂ ਲਈ ਐਸਡੀਆਰਐਫ ਦੇ ਜਵਾਨਾਂ ਨੂੰ ਮੌਕੇ 'ਤੇ ਤਾਇਨਾਤ ਕਰ ਦਿੱਤਾ ਗਿਆ ਹੈ। ਐਸਪੀ ਅਰਪਨ ਯਧੂਵੰਸ਼ੀ ਨੇ ਦੱਸਿਆ ਕਿ ਇਹ ਹਾਦਸਾ ਦਮਤਾ ਤੋਂ ਨੌਗਾਓਂ ਵੱਲ ਕਰੀਬ 2 ਕਿਲੋਮੀਟਰ ਦੀ ਦੂਰੀ 'ਤੇ ਵਾਪਰਿਆ, ਬੱਸ 'ਚ ਸਵਾਰ ਯਾਤਰੀ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਪੰਨਾ ਦੇ ਵਸਨੀਕ ਹਨ। ਤਿੰਨ ਐਂਬੂਲੈਂਸਾਂ ਮੌਕੇ 'ਤੇ ਪਹੁੰਚ ਗਈਆਂ ਹਨ। ਰਾਹਤ ਬਚਾਅ ਕਾਰਜ ਜਾਰੀ ਹੈ। ਜਾਣਕਾਰੀ ਮੁਤਾਬਕ ਬੱਸ 'ਚ 28 ਤੋਂ 29 ਲੋਕ ਸਵਾਰ ਸਨ। ਚਾਰ ਤੋਂ ਪੰਜ ਵਿਅਕਤੀ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

 

ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਉੱਤਰਾਖੰਡ ਦੇ ਉੱਤਰਕਾਸ਼ੀ ਜ਼ਿਲ੍ਹੇ 'ਚ ਸੜਕ ਹਾਦਸੇ 'ਚ ਹੋਈਆਂ ਮੌਤਾਂ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ ਮ੍ਰਿਤਕਾਂ ਦੇ ਵਾਰਸਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ। ਉਨ੍ਹਾਂ ਲਿਖਿਆ, ‘ਉਤਰਾਖੰਡ ਵਿੱਚ ਬੱਸ ਹਾਦਸਾ ਬੇਹੱਦ ਦਰਦਨਾਕ ਹੈ। ਇਸ ਵਿੱਚ ਮੈਂ ਉਨ੍ਹਾਂ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ,ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਸੂਬਾ ਸਰਕਾਰ ਦੀ ਦੇਖ-ਰੇਖ 'ਚ ਸਥਾਨਕ ਪ੍ਰਸ਼ਾਸਨ ਮੌਕੇ 'ਤੇ ਹਰ ਸੰਭਵ ਮਦਦ ਕਰਨ 'ਚ ਲੱਗਾ ਹੋਇਆ ਹੈ।