Uttarakhand Earthquake: ਉੱਤਰਾਖੰਡ ਦੇ ਉੱਤਰਕਾਸ਼ੀ 'ਚ ਭੂਚਾਲ ਦੇ ਝਟਕੇ, ਘਬਰਾਏ ਲੋਕ ਘਰਾਂ 'ਚੋਂ ਬਾਹਰ ਨਿਕਲੇ
Uttarakhand Earthquake: ਉੱਤਰਾਖੰਡ 'ਚ ਵੀਰਵਾਰ ਸਵੇਰੇ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.0 ਮਾਪੀ ਗਈ।
Uttarakhand Earthquake: ਉੱਤਰਾਖੰਡ 'ਚ ਵੀਰਵਾਰ ਸਵੇਰੇ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਜਾਣਕਾਰੀ ਮੁਤਾਬਕ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 3.0 ਮਾਪੀ ਗਈ ਅਤੇ ਇਸ ਦਾ ਕੇਂਦਰ ਭਟਵਾੜੀ ਬਲਾਕ ਦੇ ਮਦੌਨ ਜੰਗਲ ਦੇ ਅੰਦਰ 5 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਭੂਚਾਲ ਦੀ ਤੀਬਰਤਾ ਭਾਵੇਂ ਘੱਟ ਰਹੀ ਹੋਵੇ ਪਰ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਆ ਗਏ।
ਜ਼ਿਲ੍ਹਾ ਆਫ਼ਤ ਨਿਯੰਤਰਣ ਅਨੁਸਾਰ ਸਵੇਰੇ 5.40 ਵਜੇ ਜ਼ਿਲ੍ਹਾ ਉੱਤਰਕਾਸ਼ੀ ਵਿੱਚ 3.0 ਤੀਬਰਤਾ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਕਿਸੇ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਦੱਸ ਦੇਈਏ ਕਿ ਉਤਰਾਖੰਡ ਦੇ ਕਈ ਜ਼ਿਲ੍ਹੇ ਭੂਚਾਲ ਦੇ ਲਿਹਾਜ਼ ਨਾਲ ਬਹੁਤ ਸੰਵੇਦਨਸ਼ੀਲ ਹਨ। ਉੱਤਰਕਾਸ਼ੀ, ਪਿਥੌਰਾਗੜ੍ਹ, ਚਮੋਲੀ ਅਤੇ ਬਾਗੇਸ਼ਵਰ ਅਜਿਹੇ ਜ਼ਿਲ੍ਹੇ ਹਨ ਜਿੱਥੇ ਭੂਚਾਲ ਅਕਸਰ ਆਉਂਦੇ ਰਹਿੰਦੇ ਹਨ।
4 ਮਾਰਚ ਨੂੰ ਇੱਕ ਤੋਂ ਬਾਅਦ ਇੱਕ ਤਿੰਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ- ਉੱਤਰਕਾਸ਼ੀ ਵਿੱਚ ਸ਼ਨੀਵਾਰ ਦੇਰ ਰਾਤ ਇੱਕ ਤੋਂ ਬਾਅਦ ਇੱਕ ਭੂਚਾਲ ਦੇ ਤਿੰਨ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਝਟਕੇ ਮਹਿਸੂਸ ਹੁੰਦੇ ਹੀ ਲੋਕ ਘਰਾਂ ਤੋਂ ਬਾਹਰ ਆ ਗਏ। ਫਿਲਹਾਲ ਇਸ ਦੌਰਾਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਪਹਿਲਾ ਝਟਕਾ 12:40 'ਤੇ, ਦੂਜਾ 12:45 'ਤੇ ਅਤੇ ਤੀਜਾ 01:01 'ਤੇ ਮਹਿਸੂਸ ਕੀਤਾ ਗਿਆ।
ਉੱਤਰਾਖੰਡ ਦੇ ਲੋਕ ਡਰੇ ਹੋਏ ਹਨ- ਦੱਸ ਦੇਈਏ ਕਿ ਉਤਰਾਖੰਡ ਦੇ ਕਈ ਇਲਾਕਿਆਂ 'ਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆਉਣ ਕਾਰਨ ਲੋਕ ਪਹਿਲਾਂ ਹੀ ਡਰੇ ਹੋਏ ਹਨ। ਇਸ ਦੌਰਾਨ, ਲਗਾਤਾਰ ਭੂਚਾਲ ਦੇ ਝਟਕੇ ਬਲਦੀ ਜ਼ਮੀਨ ਨੂੰ ਹੋਰ ਨੁਕਸਾਨ ਪਹੁੰਚਾ ਸਕਦੇ ਹਨ। ਜੋਸ਼ੀਮਠ ਵਿੱਚ ਢਿੱਗਾਂ ਡਿੱਗਣ ਕਾਰਨ ਸਾਰੇ ਘਰਾਂ ਅਤੇ ਹੋਟਲਾਂ ਵਿੱਚ ਤਰੇੜਾਂ ਆ ਗਈਆਂ ਹਨ।
ਇਹ ਵੀ ਪੜ੍ਹੋ: Jalandhar News: ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਹੋਣਗੇ 'ਆਪ' ਦੇ ਉਮੀਦਵਾਰ? ਸੀਐਮ ਭਗਵੰਤ ਮਾਨ ਨੇ ਕਹੀ ਵੱਡੀ ਗੱਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।