ਨਵੀਂ ਦਿੱਲੀ: ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫੇਰ ਤੋਂ ਮਹਿਲਾਵਾਂ ਦੀ ਸੁਰੱਖਿਆ ‘ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਇੱਥੇ ਵਸੰਤ ਕੁੰਜ ਇਲਾਕੇ ‘ਚ ਹੁਣ 31 ਸਾਲਾ ਵਿਦੇਸ਼ੀ ਮਹਿਲਾ ਨਾਲ ਗੈਂਗਰੇਪ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ 10 ਅਗਸਤ ਯਾਨੀ ਸ਼ਨੀਵਾਰ ਰਾਤ ਦੀ ਦੱਸੀ ਜਾ ਰਹੀ ਹੈ। ਦੋ ਦਿਨ ਲੰਘ ਜਾਣ ਤੋਂ ਬਾਅਦ ਵੀ ਦਿੱਲੀ ਪੁਲਿਸ ਹੁਣ ਤਕ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ।


ਪੀੜਤਾ ਦਾ ਕਹਿਣਾ ਹੈ ਕਿ ਦੱਖਣੀ-ਪੱਛਮੀ ਦਿੱਲੀ ਦੇ ਵਸੰਤ ਕੁੰਜ ਇਲਾਕੇ ‘ਚ ਇੱਕ ਕਾਰ ‘ਚ ਤਿੰਨ ਲੋਕਾਂ ਨੇ ਉਸ ਨਾਲ ਕੁੱਟਮਾਰ ਕੀਤੀ ਤੇ ਉਸ ਨਾਲ ਗੈਂਗਰੇਪ ਕੀਤਾ। ਕਿਹਾ ਜਾ ਰਿਹਾ ਹੈ ਕਿ ਪੀੜਤ ਮਹਿਲਾ ਆਪਣੇ ਕਿਸੇ ਜਾਣਕਾਰ ਨੂੰ ਮਿਲਣ ਇੱਥੇ ਦੇ ਸਕਵਾਇਰ ਮਾਲ ‘ਚ ਆਈ ਸੀ। ਇਸ ਦੇ ਨਾਲ ਹੀ ਮਹਿਲਾ ਦਾ ਇਲਜ਼ਾਮ ਹੈ ਕਿ ਗੁਰੂਗ੍ਰਾਮ ਦੇ ਰਹਿਣ ਵਾਲੇ ਉਸ ਦੇ ਰਿਸ਼ਤੇਦਾਰ ਨੇ ਉਸ ਨੂੰ ਗੱਡੀ ‘ਚ ਬਿਠਾਇਆ। ਗੱਡੀ ‘ਚ ਉਸ ਦੇ ਦੋ ਦੋਸਤ ਪਹਿਲਾਂ ਹੀ ਮੌਜੂਦ ਸੀ ਤੇ ਉਸ ਨਾਲ ਗੈਂਗਰੇਪ ਕੀਤਾ ਗਿਆ।

ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਨੀਵਾਰ ਨੂੰ ਹੋਈ। ਮਹਿਲਾ ਨੇ ਆਪਣੀ ਸ਼ਿਕਾਇਤ ‘ਚ ਤਿੰਨਾਂ ਮੁਲਜ਼ਮਾਂ ਦਾ ਨਾਂ ਵੀ ਲਿਆ ਹੈ ਤੇ ਉਹ ਤਿੰਨਾਂ ਨੂੰ ਜਾਣਦੀ ਵੀ ਹੈ। ਉਧਰ, ਦੱਖਣੀ-ਪੱਛਮੀ ਦਿੱਲੀ ਦੇ ਪੁਲਿਸ ਅਧਿਕਾਰੀ ਦੇਵੇਂਦਰ ਆਰੀਆ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਾਂਚ ਸ਼ੁਰੂ ਹੋ ਗਈ ਹੈ।