Corona Vaccination Registration: ਕੋਰੋਨਾ ਵੈਕਸੀਨ ਲਈ 18 ਸਾਲ ਵਾਲਿਆਂ ਲਈ ਖੁੱਲ੍ਹੀ ਰਜਿਸਟ੍ਰੇਸ਼ਨ
ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਟਵੀਟ ਕੀਤਾ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ।
ਨਵੀਂ ਦਿੱਲੀ: ਪਹਿਲੀ ਮਈ ਤੋਂ ਟੀਕਾਕਰਨ ਦੇ ਤੀਜੇ ਪੜਾਅ ਤਹਿਤ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੋਰੋਨਾ ਵੈਕਸੀਨ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਲਈ ਵੀਰਵਾਰ ਨੂੰ ਐਲਾਨ ਕੀਤਾ ਗਿਆ ਹੈ ਕਿ 18 ਸਾਲ ਤੋਂ ਵੱਧ ਉਮਰ ਦਾ ਹਰ ਵਿਅਕਤੀ ਹੁਣ ਕੋਵਿਨ ਐਪ 'ਤੇ ਰਜਿਸਟ੍ਰੇਸ਼ਨ ਕਰੇਗਾ। ਸ਼ਨੀਵਾਰ ਤੋਂ ਕੋਰੋਨਾਵੈਕਸੀਨ ਲਈ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗਾ।
ਦੱਸ ਦਈਏ ਕਿ ਕੋਰੋਨਾ ਟੀਕਾਕਰਨ ਪ੍ਰੋਗਰਾਮ ਦੇ ਤੀਜੇ ਪੜਾਅ ਸਬੰਧੀ ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਟਵੀਟ ਕਰਕੇ ਲਿਖਿਆ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਦੇ ਕੋਵਿਡ ਟੀਕਾਕਰਨ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋ ਜਾਵੇਗੀ। ਹਰਸ਼ਵਰਧਨ ਨੇ ਟਵੀਟ ਕੀਤਾ, 'ਜੇ ਤੁਹਾਡੀ ਉਮਰ 18 ਸਾਲ ਤੋਂ ਉੱਪਰ ਹੈ ਤਾਂ ਤਿਆਰ ਹੋ ਜਾਓ, ਕਿਉਂਕਿ ਤੁਹਾਡੇ ਟੀਕਾਕਰਨ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਣ ਜਾ ਰਹੀ ਹੈ।"
ਇਸ ਦੇ ਨਾਲ ਹੀ ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸੋਮਵਾਰ ਨੂੰ ਐਲਾਨ ਕੀਤਾ ਸੀ ਕਿ 18 ਸਾਲ ਤੋਂ ਵੱਧ ਉਮਰ ਦੇ ਲੋਕ ਭਾਰਤ ਦੀ ਟੀਕਾਕਰਨ ਮੁਹਿੰਮ ਦੇ ਤੀਜੇ ਪੜਾਅ ਤਹਿਤ ਟੀਕਾ ਲਵਾਉਣਗੇ। ਇਸ ਤੋਂ ਪਹਿਲਾਂ 45 ਦੇ ਉੱਪਰ ਵਾਲੇ ਸਾਰੇ ਲੋਕਾਂ ਨੂੰ ਟੀਕੇ ਲਗਾਉਣ ਦੀ ਇਜਾਜ਼ਤ ਸੀ।
ਭਾਰਤ ਵਿੱਚ ਹੁਣ ਤੱਕ 12 ਕਰੋੜ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਗਈਆਂ:
ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕਿਹਾ ਕਿ ਕੋਰੋਨਾਵਾਇਰਸ ਦੀ ਮੌਜੂਦਾ ਸਥਿਤੀ ਇੱਕ ਵਾਰ ਫਿਰ ਗੰਭੀਰ ਹੈ ਪਰ ਉਮੀਦ ਕੀਤੀ ਜਾ ਰਹੀ ਹੈ ਕਿ ਸਰਕਾਰ ਤੇ ਸਮੁੱਚੇ ਸਮਾਜ ਨਾਲ ਮਿਲ ਕੇ ਕੰਮ ਕਰਨ ਨਾਲ ਅਸੀਂ ਇੱਕ ਵਾਰ ਫਿਰ ਮਹਾਂਮਾਰੀ ਦੀ ਇਸ ਲਹਿਰ ਨੂੰ ਪਾਰ ਕਰ ਸਕਾਂਗੇ। ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਦੋ ਦਿਨਾਂ ਵਿੱਚ ਆਕਸੀਜਨ ਤੇ ਗੰਭੀਰ ਡਾਕਟਰੀ ਦੇਖਭਾਲ ਦੀ ਜ਼ਰੂਰਤ ਵਾਲੇ ਕੋਵਿਡ -19 ਮਰੀਜ਼ਾਂ ਦੀ ਗਿਣਤੀ ਵਿੱਚ ਪ੍ਰਤੀਸ਼ਤ ਘੱਟੀ ਹੈ।
ਇਸ ਦੇ ਨਾਲ ਮੰਤਰੀ ਨੇ ਦਾਅਵਾ ਕੀਤਾ ਕਿ ਭਾਰਤ ਲਗਪਗ 12 ਕਰੋੜ ਟੀਕਿਆਂ ਦੀ ਖੁਰਾਕ ਨਾਲ ਸਭ ਤੋਂ ਤੇਜ਼ੀ ਨਾਲ ਵਿਕਾਸ ਕਰਨ ਵਾਲਾ ਦੇਸ਼ ਹੈ। ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸੋਮਵਾਰ ਨੂੰ ਹੋਈ ਇੱਕ ਮੀਟਿੰਗ ਵਿੱਚ ਮੰਤਰੀ ਨੇ ਕਿਹਾ ਕਿ ਕੋਵਿਡ -19 ਟੀਕੇ ਦੀ ਖਰੀਦ, ਕੀਮਤ ਅਤੇ ਸਥਾਪਨਾ ਵਿੱਚ ਢਿੱਲ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਵਿੱਚ 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕ ਕੋਰੋਨਾ ਟੀਕਾ ਲਗਾਉਣ ਦੇ ਯੋਗ ਹੋ ਜਾਣਗੇ।
ਇਹ ਵੀ ਪੜ੍ਹੋ: Pakistan Bomb Blast: ਬਲੋਚਿਸਤਾਨ ਦੀ ਰਾਜਧਾਨੀ ਕੋਇਟਾ 'ਚ ਕਾਰ ਵਿੱਚ ਧਮਾਕਾ, ਚਾਰ ਦੀ ਮੌਤ, ਕਈ ਗੰਭੀਰ ਜ਼ਖਮੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904