News Delhi-Katra New Trains : ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ ਵਾਲੀ ਖਬਰ। ਰੇਲਵੇ ਨੇ ਦਿੱਲੀ-ਕਟੜਾ ਵਿਚਾਲੇ ਦੋ ਨਵੀਆਂ ਟ੍ਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ। ਪਹਿਲੀ ਰੇਲਗੱਡੀ 29 ਸਤੰਬਰ ਨੂੰ ਅਤੇ ਦੂਜੀ ਰੇਲਗੱਡੀ 30 ਸਤੰਬਰ ਨੂੰ ਟ੍ਰੈਕ 'ਤੇ ਚੱਲੇਗੀ।
ਇਨ੍ਹਾਂ ਸ਼ਹਿਰਾਂ ਤੋਂ ਜਾਣ ਵਾਲੇ ਯਾਤਰੀਆਂ ਨੂੰ ਵੀ ਮਿਲੇਗਾ ਫਾਇਦਾ
ਦੋਵੇਂ ਰੇਲਗੱਡੀਆਂ ਨੂੰ ਸ਼ਹਿਰ ਦੇ ਕੈਂਟ ਸਟੇਸ਼ਨ 'ਤੇ ਠਹਿਰਾਅ ਬਣਾਇਆ ਗਿਆ ਹੈ। ਉਪਰੋਕਤ ਦੋਵੇਂ ਰੇਲਗੱਡੀਆਂ ਦੀ ਬੁਕਿੰਗ ਸ਼ੁਰੂ ਹੋ ਗਈ ਹੈ। ਜਿਸ 'ਤੇ ਯਾਤਰੀਆਂ ਵੱਲੋਂ ਵੀ ਪ੍ਰਤੀਕਿਰਿਆਵਾਂ ਆਉਣੀਆਂ ਸ਼ੁਰੂ ਹੋ ਗਈਆਂ ਹਨ। ਕੈਂਟ ਸਟੇਸ਼ਨ 'ਤੇ ਟਰੇਨਾਂ ਦੇ ਰੁਕਣ ਤੋਂ ਬਾਅਦ ਪਠਾਨਕੋਟ ਤੋਂ ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ, ਅੰਬਾਲਾ ਅਤੇ ਦਿੱਲੀ ਜਾਣ ਵਾਲੇ ਯਾਤਰੀਆਂ ਨੂੰ ਕਾਫੀ ਫਾਇਦਾ ਹੋਵੇਗਾ।
ਪਹਿਲੀ ਟਰੇਨ 29 ਸਤੰਬਰ ਨੂੰ ਚੱਲੇਗੀ
04071 ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਨੋ ਦੇਵੀ (Vaishno Devi) ਕਟੜਾ ਸਪੈਸ਼ਲ ਰੇਲਗੱਡੀ ਨਵੀਂ ਦਿੱਲੀ ਤੋਂ 29 ਸਤੰਬਰ ਨੂੰ ਰਾਤ 11.30 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 11:25 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਪਹੁੰਚੇਗੀ। ਵਾਪਸੀ ਦਿਸ਼ਾ ਵਿੱਚ, 04072 ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ ਵਿਸ਼ੇਸ਼ ਰੇਲਗੱਡੀ 1 ਅਕਤੂਬਰ ਨੂੰ ਸ਼ਾਮ 06.30 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 06.25 ਵਜੇ ਨਵੀਂ ਦਿੱਲੀ ਪਹੁੰਚੇਗੀ।
ਏਸੀ ਕਲਾਸ ਕੋਚਾਂ ਵਾਲੀ ਇਹ ਵਿਸ਼ੇਸ਼ ਰੇਲਗੱਡੀ ਰਸਤੇ ਵਿੱਚ ਦੋਵੇਂ ਦਿਸ਼ਾਵਾਂ ਵਿੱਚ ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ ਜੰਕਸ਼ਨ, ਅੰਬਾਲਾ ਕੈਂਟ, ਲੁਧਿਆਣਾ, ਜਲੰਧਰ ਕੈਂਟ, ਪਠਾਨਕੋਟ ਕੈਂਟ, ਜੰਮੂ ਤਵੀ ਅਤੇ ਊਧਮਪੁਰ (ਸ਼ਹੀਦ ਕੈਪਟਨ ਤੁਸ਼ਾਰ ਮਹਾਜਨ) ਸਟੇਸ਼ਨਾਂ 'ਤੇ ਰੁਕੇਗੀ।
ਦੂਜੀ ਰੇਲਗੱਡੀ 30 ਨੂੰ ਚੱਲੇਗੀ
04081 ਨਵੀਂ ਦਿੱਲੀ-ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਸਪੈਸ਼ਲ ਰੇਲਗੱਡੀ ਨਵੀਂ ਦਿੱਲੀ ਤੋਂ 30 ਸਤੰਬਰ ਨੂੰ ਰਾਤ 11.30 ਵਜੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 11:25 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਪਹੁੰਚੇਗੀ। ਵਾਪਸੀ ਦਿਸ਼ਾ ਵਿੱਚ, 04082 ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ-ਨਵੀਂ ਦਿੱਲੀ ਵਿਸ਼ੇਸ਼ ਰੇਲਗੱਡੀ 2 ਅਕਤੂਬਰ ਨੂੰ ਸ਼ਾਮ 06.30 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 06.25 ਵਜੇ ਨਵੀਂ ਦਿੱਲੀ ਪਹੁੰਚੇਗੀ।
ਏਅਰ ਕੰਡੀਸ਼ਨਡ, ਸਲੀਪਰ ਅਤੇ ਜਨਰਲ ਕਲਾਸ ਕੋਚਾਂ ਵਾਲੀ ਇਹ ਵਿਸ਼ੇਸ਼ ਰੇਲ ਗੱਡੀ ਸੋਨੀਪਤ, ਪਾਣੀਪਤ, ਕਰਨਾਲ, ਕੁਰੂਕਸ਼ੇਤਰ ਜੰਕਸ਼ਨ, ਅੰਬਾਲਾ ਕੈਂਟ, ਲੁਧਿਆਣਾ, ਜਲੰਧਰ ਕੈਂਟ, ਪਠਾਨਕੋਟ ਕੈਂਟ, ਜੰਮੂ ਤਵੀ ਅਤੇ ਊਧਮਪੁਰ (ਸ਼ਹੀਦ ਕੈਪਟਨ ਤੁਸ਼ਾਰ ਮਹਾਜਨ) ਸਟੇਸ਼ਨਾਂ 'ਤੇ ਦੋਵੇਂ ਦਿਸ਼ਾਵਾਂ ਵਿੱਚ ਰੁਕੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।