ਵੈਸ਼ਨੋ ਦੇਵੀ ਭਵਨ ਵਿਖੇ 8 ਹੋਰ ਪੁਜਾਰੀ ਕੋਰੋਨਾ ਸੰਕਰਮਿਤ, 16 ਅਗਸਤ ਤੋਂ ਸ਼ੁਰੂ ਹੋਣੀ ਹੈ ਯਾਤਰਾ
ਏਬੀਪੀ ਸਾਂਝਾ | 13 Aug 2020 01:26 PM (IST)
16 ਅਗਸਤ ਤੋਂ ਸ਼ੁਰੂ ਕੀਤੀ ਜਾ ਰਹੀ ਵੈਸ਼ਨੋ ਦੇਵੀ ਯਾਤਰਾ ਲਈ 5000 ਯਾਤਰੀਆਂ ਨੂੰ ਰੋਜ਼ਾਨਾ ਆਉਣ ਦੀ ਇਜਾਜ਼ਤ ਦਿੱਤੀ ਜਾਏਗੀ, ਜਿਨ੍ਹਾਂ ਚੋਂ 500 ਯਾਤਰੀ ਸੂਬੇ ਤੋਂ ਬਾਹਰ ਦੇ ਹੋ ਸਕਦੇ ਹਨ।
ਕਟੜਾ: ਜੰਮੂ ਕਸ਼ਮੀਰ ਪ੍ਰਸ਼ਾਸਨ ਨੇ ਹਾਲ ਹੀ ਵਿੱਚ ਮਾਤਾ ਵੈਸ਼ਨੋ ਦੇਵੀ ਯਾਤਰਾ ਨੂੰ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਪਰ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਇੱਥੇ ਕੋਰੋਨਾ ਨੇ ਦਸਤਕ ਦਿੱਤੀ ਹੈ। ਮਾਤਾ ਵੈਸ਼ਨੋ ਦੇਵੀ ਭਵਨ ਦੇ ਅੱਠ ਹੋਰ ਪੁਜਾਰੀ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਹਨ। ਹੁਣ ਇੱਥੇ ਕੁਲ 12 ਲੋਕਾਂ 'ਚ ਕੋਰੋਨਾ ਸੰਕਰਮਣ ਦੀ ਪੁਸ਼ਟੀ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਵੈਸ਼ਨੋ ਦੇਵੀ ਯਾਤਰਾ ‘ਤੇ ਅਸਰ ਪੈ ਸਕਦਾ ਹੈ। ਦੱਸ ਦਈਏ ਕਿ ਮੰਗਲਵਾਰ ਨੂੰ ਵੈਸ਼ਨੋ ਦੇਵੀ ਦੀ ਇਮਾਰਤ 'ਤੇ ਤਿੰਨ ਭਜਨ ਗਾਇਕਾਂ ਅਤੇ ਇੱਕ ਜਵਾਨ ਦੇ ਸੰਕਰਮਿਤ ਹੋਣ ਦੀ ਪੁਸ਼ਟੀ ਕੀਤੀ ਗਈ। ਇਸ ਤੋਂ ਬਾਅਦ ਬੁੱਧਵਾਰ ਨੂੰ ਦੋ ਕਥਾ ਪੁਜਾਰੀ ਅਤੇ ਛੇ ਹੋਰ ਪੁਜਾਰੀਆਂ ਦੀ ਰਿਪੋਰਟ ਪੌਜ਼ੇਟਿਵ ਆਈ। ਉਨ੍ਹਾਂ ਸਾਰਿਆਂ ਨੂੰ ਆਈਸੋਲੇਸ਼ਨ ਵਾਰਡ ਵਿਚ ਭੇਜਿਆ ਗਿਆ ਹੈ। ਇਸ ਦੇ ਨਾਲ ਹੀ 16 ਅਗਸਤ ਤੋਂ ਸ਼ੁਰੂ ਕੀਤੀ ਜਾ ਰਹੀ ਵੈਸ਼ਨੋ ਦੇਵੀ ਯਾਤਰਾ ਲਈ 5000 ਯਾਤਰੀਆਂ ਨੂੰ ਰੋਜ਼ਾਨਾ ਆਉਣ ਦੀ ਇਜਾਜ਼ਤ ਦਿੱਤੀ ਜਾਏਗੀ। ਜਿਨ੍ਹਾਂ ਚੋਂ 500 ਯਾਤਰੀ ਸੂਬੇ ਤੋਂ ਬਾਹਰ ਦੇ ਹੋ ਸਕਦੇ ਹਨ। ਇਨ੍ਹਾਂ ਯਾਤਰੀਆਂ ਦੀ ਰਜਿਸਟ੍ਰੇਸ਼ਨ ਆਨਲਾਈਨ ਹੋਵੇਗੀ ਤਾਂ ਜੋ ਕੋਈ ਭੀੜ ਨਾ ਹੋਵੇ। ਰਾਜ ਤੋਂ ਬਾਹਰੋਂ ਆਉਣ ਵਾਲੇ ਯਾਤਰੀਆਂ ਅਤੇ ਜੰਮੂ-ਕਸ਼ਮੀਰ ਦੇ ਰੈਡ ਜ਼ੋਨ ਖੇਤਰਾਂ ਚੋਂ ਆਉਣ ਵਾਲੇ ਯਾਤਰੀਆਂ ਨੂੰ ਯਾਤਰਾ ਦੀ ਇਜਾਜ਼ਤ ਉਦੋਂ ਹੀ ਦਿੱਤੀ ਜਾਏਗੀ ਜਦੋਂ ਉਨ੍ਹਾਂ ਦਾ ਕੋਰੋਨਾ ਟੈਸਟ ਨੈਗਟਿਵ ਆਏਗਾ। ਇਸ ਯਾਤਰਾ ਦੇ ਦੌਰਾਨ ਕੋਰੋਨਾ ਤੋਂ ਬਚਣ ਲਈ ਜ਼ਰੂਰੀ ਸਾਰੇ ਪ੍ਰੋਟੋਕਾਲਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਗਰਭਵਤੀ ਔਰਤਾਂ, 10 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਅਤੇ 60 ਸਾਲ ਤੋਂ ਵੱਧ ਉਮਰ ਦੇ ਨੂੰ ਬਜ਼ੁਰਗਾਂ,ਪਰਹੇਜ਼ ਕਰਨ ਲਈ ਕਿਹਾ ਗਿਆ ਹੈ। ਇਨ੍ਹਾਂ ਧਾਰਮਿਕ ਸਥਾਨਾਂ 'ਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ ਅਤੇ ਮੂਰਤੀਆਂ ਨੂੰ ਛੂਹਣ 'ਤੇ ਪਾਬੰਦੀ ਲਗਾਈ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904