IndiGo Flight Gets Bomb Threat: ਦਿੱਲੀ ਤੋਂ ਵਾਰਾਣਸੀ ਜਾ ਰਹੀ ਇੰਡੀਗੋ ਦੀ ਫਲਾਈਟ ਨੂੰ ਰਨਵੇਅ 'ਤੇ ਉਸ ਰੋਕਣਾ ਪਿਆ ਜਦੋ ਪਲੇਂਨ ਅੰਦਰ ਬੰਬ ਦੀ ਖਬਰ ਮਿਲੀ। ਤੁਰੰਤ ਕਾਰਵਾਈ ਕਰਦੇ ਹੋਏ, ਪਹਿਲਾਂ ਫਲਾਈਟ ਵਿੱਚ ਸਵਾਰ ਸਾਰੇ ਯਾਤਰੀਆਂ ਨੂੰ ਐਮਰਜੈਂਸੀ ਐਗਜ਼ਿਟ ਰਾਹੀਂ ਸੁਰੱਖਿਅਤ ਬਾਹਰ ਕੱਢਿਆ ਗਿਆ ਅਤੇ ਫਿਰ ਪੂਰੀ ਸੁਰੱਖਿਆ ਜਾਂਚ ਲਈ ਜਹਾਜ਼ ਨੂੰ ਤੁਰੰਤ ਆਈਸੋਲੇਸ਼ਨ ਬੇ ਵਿੱਚ ਲਿਜਾਇਆ ਗਿਆ। ਇਸ ਦੇ ਨਾਲ ਹੀ ਸੁਰੱਖਿਆ ਕਰਮਚਾਰੀਆਂ ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ। ਹਾਲਾਂਕਿ ਹੁਣ ਤੱਕ ਹੋਈ ਜਾਂਚ 'ਚ ਫਲਾਈਟ ਤੋਂ ਕੁਝ ਨਹੀਂ ਮਿਲਿਆ ਹੈ।


ਜਾਣਕਾਰੀ ਮੁਤਾਬਕ ਇੰਡੀਗੋ ਦੀ ਫਲਾਈਟ 6E2211 ਦਿੱਲੀ ਤੋਂ ਵਾਰਾਣਸੀ ਲਈ ਰਵਾਨਾ ਹੋਣ ਲਈ ਤਿਆਰ ਸੀ ਅਤੇ ਰਨਵੇਅ 'ਤੇ ਸੀ। ਉਦੋਂ ਇੰਡੀਗੋ ਵਿੱਚ ਬੰਬ ਹੋਣ ਦੀ ਖ਼ਬਰ ਮਿਲੀ। ਇਸ ਕਾਰਨ ਸਾਰੇ ਯਾਤਰੀਆਂ ਨੂੰ ਫਲਾਈਟ ਤੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜਹਾਜ਼ 'ਚ ਬੰਬ ਹੋਣ ਦੀ ਖਬਰ ਸ਼ਾਮ 5.35 'ਤੇ ਮਿਲੀ, ਜਿਸ ਤੋਂ ਬਾਅਦ ਸਾਰੇ ਯਾਤਰੀ ਡਰ ਗਏ ਅਤੇ ਉਨ੍ਹਾਂ ਨੂੰ ਜਹਾਜ਼ 'ਚੋਂ ਸੁਰੱਖਿਅਤ ਬਾਹਰ ਕੱਢ ਲਿਆ ਗਿਆ।


ਹਾਲਾਂਕਿ, ਇੰਡੀਗੋ ਤੋਂ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ ਕਿ ਇਹ ਯਾਤਰੀਆਂ ਨੂੰ ਦਿੱਲੀ ਤੋਂ ਵਾਰਾਣਸੀ ਕਿਵੇਂ ਲੈ ਕੇ ਜਾਵੇਗੀ। ਦਿੱਲੀ ਫਾਇਰ ਸਰਵਿਸ ਨੂੰ ਇੰਡੀਗੋ ਦੀ ਇਸ ਫਲਾਈਟ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਸੀ।


 ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਦਿੱਲੀ ਦੇ ਸਕੂਲਾਂ ਵਿੱਚ ਬੰਬ ਧਮਾਕਿਆ ਦੀ ਧਮਕੀ ਮਿਲੀ ਸੀ। ਇਸ ਤੋਂ ਬਾਅਦ ਹਸਪਤਾਲਾਂ ਅਤੇ ਹੁਣ ਇੰਡੀਗੋ ਦੀਆਂ ਉਡਾਣਾਂ ਵਿੱਚ ਬੰਬ ਹੋਣ ਦੀ ਸੂਚਨਾ ਮਿਲੀ ਹੈ। ਮੌਕੇ 'ਤੇ ਮੌਜੂਦ ਬੰਬ ਸਕੁਐਡ ਉਡਾਣ ਦੀ ਜਾਂਚ ਕਰ ਰਿਹਾ ਹੈ ਪਰ ਅਜੇ ਤੱਕ ਕੁਝ ਪਤਾ ਨਹੀਂ ਲੱਗਾ ਹੈ।


 



 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


👇🏻
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial