Andhra Pradesh Temple Fire: ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲੇ ਦੇ ਵੇਣੂਗੋਪਾਲਾ ਸਵਾਮੀ ਮੰਦਰ (Venugopala Swamy Temple) 'ਚ ਰਾਮ ਨੌਮੀ ਦੇ ਤਿਉਹਾਰ ਦੌਰਾਨ ਅੱਗ ਲੱਗ ਗਈ (Massive Fire At Andhra Temple)। ਰਾਮ ਨੌਮੀ ਦੇ ਤਿਉਹਾਰ ਨੂੰ ਲੈ ਕੇ ਮੰਦਰ 'ਚ ਪੰਡਾਲ ਲਗਾਇਆ ਗਿਆ। ਇਸ ਦੌਰਾਨ ਸ਼ਾਰਟ ਸਰਕਟ ਹੋਣ ਕਾਰਨ ਇਸ ਪੰਡਾਲ ਵਿੱਚ ਅੱਗ ਲੱਗ ਗਈ। ਕੁਝ ਹੀ ਦੇਰ 'ਚ ਅੱਗ ਦੀਆਂ ਲਪਟਾਂ ਨੇ ਪੰਡਾਲ ਨੂੰ ਆਪਣੀ ਲਪੇਟ 'ਚ ਲੈ ਲਿਆ। ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।


ਜਾਣਕਾਰੀ ਮੁਤਾਬਕ ਅੱਗ ਲੱਗਦੇ ਹੀ ਸ਼ਰਧਾਲੂਆਂ ਨੂੰ ਪੰਡਾਲ 'ਚੋਂ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਫਿਲਹਾਲ ਅਜੇ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।


ਸਥਾਨਕ ਪੁਲਿਸ ਅਤੇ ਮੰਦਰ ਦੇ ਅਧਿਕਾਰੀ ਤੁਰੰਤ ਬਚਾਅ ਕਾਰਜਾਂ ਲਈ ਮੌਕੇ 'ਤੇ ਪਹੁੰਚ ਗਏ ਅਤੇ ਅੱਗ ਬੁਝਾਉਣ ਲਈ ਫਾਇਰ ਟੈਂਡਰਾਂ ਨੂੰ ਬੁਲਾਇਆ ਗਿਆ। ਚੌਕਸੀ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਹਾਲਾਂਕਿ ਕੁਝ ਲੋਕਾਂ ਦੇ ਮਾਮੂਲੀ ਸੱਟਾਂ ਲੱਗਣ ਦੀ ਖਬਰ ਹੈ। ਅੱਗ ਲੱਗਣ ਕਾਰਨ ਹੋਏ ਨੁਕਸਾਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।


ਇੰਦੌਰ 'ਚ ਵੱਡਾ ਹਾਦਸਾ


Indore Temple Collapse-ਇੰਦੌਰ- ਮੱਧ ਪ੍ਰਦੇਸ਼ ਦੇ ਇੰਦੌਰ 'ਚ ਰਾਮ ਨੌਮੀ ਦੇ ਮੌਕੇ ਵੱਡਾ ਹਾਦਸਾ ਵਾਪਰ ਗਿਆ। ਇੰਦੌਰ ਦੇ ਬੇਲੇਸ਼ਵਰ ਮਹਾਦੇਵ ਝੂਲੇਲਾਲ ਮੰਦਰ ਵਿਚ ਆਯੋਜਿਤ ਧਾਰਮਿਕ ਪ੍ਰੋਗਰਾਮ ਦੌਰਾਨ ਮੰਦਰ ਦੀ ਛੱਤ ਡਿੱਗਣ ਨਾਲ 25 ਲੋਕਾਂ ਦੇ ਇਸ ਘਟਨਾ 'ਚ ਸ਼ਿਕਾਰ ਹੋਣ ਦਾ ਖ਼ਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ ਇਨ੍ਹਾਂ 'ਚੋਂ 10 ਲੋਕਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਇਸ ਦੇ ਨਾਲ ਹੀ ਬਚਾਅ ਕਾਰਜ ਲਗਾਤਾਰ ਜਾਰੀ ਹੈ।


 






ਹੋਰ ਪੜ੍ਹੋ : Indore Temple Collapse: ਇੰਦੌਰ 'ਚ ਰਾਮ ਨੌਮੀ 'ਤੇ ਵੱਡਾ ਹਾਦਸਾ, ਮੰਦਰ ਦੀ ਛੱਤ ਡਿੱਗਣ ਕਾਰਨ 25 ਤੋਂ ਵੱਧ ਲੋਕ ਫਸੇ, ਬਚਾਅ ਕਾਰਜ ਜਾਰੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।