Lal Krishna Advani: ਫਿਰ ਵਿਗੜੀ BJP ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ, ਹਸਪਤਾਲ 'ਚ ਕਰਵਾਇਆ ਭਰਤੀ
Lal Krishna Advani Health Update: ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਇੱਕ ਵਾਰ ਫਿਰ ਵਿਗੜ ਗਈ ਹੈ ਜਿਸ ਕਰਕੇ ਉਨ੍ਹਾਂ ਨੂੰ ਤੁਰੰਤ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
Lal Krishna Advani Health Update: ਭਾਜਪਾ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਬੁੱਧਵਾਰ ਯਾਨੀਕਿ ਅੱਜ 3 ਜੁਲਾਈ ਨੂੰ ਇਕ ਵਾਰ ਫਿਰ ਵਿਗੜ ਗਈ। ਲਾਲ ਕ੍ਰਿਸ਼ਨ ਅਡਵਾਨੀ ਨੂੰ ਤੁਰੰਤ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਨਿਊਜ਼ ਏਜੰਸੀ ਏਐਨਆਈ ਮੁਤਾਬਕ ਡਾਕਟਰ ਵਿਨੀਤ ਪੁਰੀ ਅਪੋਲੋ ਹਸਪਤਾਲ ਵਿੱਚ ਲਾਲ ਕ੍ਰਿਸ਼ਨ ਅਡਵਾਨੀ ਦਾ ਇਲਾਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੀ ਹਾਲਤ ਸਥਿਰ ਹੈ।
ਇਸ ਦੇ ਨਾਲ ਹੀ ਲਾਲ ਕ੍ਰਿਸ਼ਨ ਅਡਵਾਨੀ ਦੇ ਦਫ਼ਤਰ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਨੂੰ ਰੁਟੀਨ ਚੈਕਅੱਪ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਤੋਂ ਪਹਿਲਾਂ 27 ਜੂਨ ਨੂੰ ਵੀ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ।
ਪਿਛਲੇ ਹਫ਼ਤੇ ਵੀ ਵਿਗੜ ਗਈ ਸੀ ਸਿਹਤ
ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ (96) ਨੂੰ 26 ਜੂਨ ਦੀ ਦੇਰ ਰਾਤ ਦਿੱਲੀ ਦੇ ਏਮਜ਼ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਸ ਦੌਰਾਨ ਉਨ੍ਹਾਂ ਦੇ ਪਰਿਵਾਰ ਵੱਲੋਂ ਇਹ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਉਮਰ ਨਾਲ ਸਬੰਧਤ ਸਿਹਤ ਸਮੱਸਿਆਵਾਂ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਾਲਾਂਕਿ ਅਗਲੇ ਦਿਨ ਹੀ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ।
ਇਸ ਸਾਲ ਭਾਰਤ ਰਤਨ ਪੁਰਸਕਾਰ ਪ੍ਰਾਪਤ ਕੀਤਾ
ਲਾਲ ਕ੍ਰਿਸ਼ਨ ਅਡਵਾਨੀ ਨੂੰ 30 ਮਾਰਚ 2024 ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਡਵਾਨੀ ਦੀ ਰਿਹਾਇਸ਼ 'ਤੇ ਗਏ ਅਤੇ ਉਨ੍ਹਾਂ ਨੂੰ ਇਹ ਸਨਮਾਨ ਦਿੱਤਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਮੌਜੂਦ ਸਨ।
ਅਡਵਾਨੀ ਨੂੰ ਪਦਮ ਵਿਭੂਸ਼ਣ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਿਆ ਹੈ
ਲਾਲ ਕ੍ਰਿਸ਼ਨ ਅਡਵਾਨੀ ਨੇ ਵੀ ਭਾਰਤ ਰਤਨ ਪੁਰਸਕਾਰ ਲਈ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਇਹ ਉਨ੍ਹਾਂ ਲਈ ਹੀ ਨਹੀਂ ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਸਿਧਾਂਤਾਂ ਲਈ ਵੀ ਸਨਮਾਨ ਹੈ। ਸਾਲ 2015 ਵਿੱਚ, ਲਾਲ ਕ੍ਰਿਸ਼ਨ ਅਡਵਾਨੀ ਨੂੰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਨਾਗਰਿਕ ਪੁਰਸਕਾਰ ਪਦਮ ਵਿਭੂਸ਼ਣ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।