Vice President Jagdeep Dhankhar Admitted to AIIMS: ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੂੰ ਅੱਜ ਐਤਵਾਰ, 9 ਮਾਰਚ ਦੀ ਸਵੇਰ ਨੂੰ ਨਵੀਂ ਦਿੱਲੀ ਦੇ AIIMS ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਮਾਚਾਰ ਏਜੰਸੀ PTI ਦੀ ਰਿਪੋਰਟ ਮੁਤਾਬਕ, ਜਗਦੀਪ ਧਨਖੜ ਨੂੰ ਬੇਚੈਨੀ ਅਤੇ ਛਾਤੀ 'ਚ ਦਰਦ ਮਹਿਸੂਸ ਹੋਣ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ।
ਦੇਸ਼ ਦੇ ਉਪਰਾਸ਼ਟਰਪਤੀ ਜਗਦੀਪ ਧਨਖੜ ਨੂੰ ਅੱਜ ਐਤਵਾਰ, 9 ਮਾਰਚ ਦੀ ਸਵੇਰ ਨੂੰ ਨਵੀਂ ਦਿੱਲੀ ਦੇ AIIMS ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਸਮਾਚਾਰ ਏਜੰਸੀ PTI ਦੀ ਰਿਪੋਰਟ ਮੁਤਾਬਕ, ਜਗਦੀਪ ਧਨਖੜ ਨੂੰ ਬੇਚੈਨੀ ਅਤੇ ਛਾਤੀ 'ਚ ਦਰਦ ਮਹਿਸੂਸ ਹੋਣ ਤੋਂ ਬਾਅਦ ਤੁਰੰਤ ਹਸਪਤਾਲ ਲਿਜਾਇਆ ਗਿਆ।
ਉਪਰਾਸ਼ਟਰਪਤੀ ਜਗਦੀਪ ਧਨਖੜ ਦੀ ਅਚਾਨਕ ਤਬੀਅਤ ਵਿਗੜ ਗਈ ਹੈ। ਸੂਤਰਾਂ ਅਨੁਸਾਰ, ਪਿਛਲੀ ਰਾਤ ਤਕਰੀਬਨ 2 ਵਜੇ ਉਨ੍ਹਾਂ ਨੂੰ ਦਿੱਲੀ ਦੇ AIIMS 'ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੇ ਦਿਲ 'ਚ ਸਟੰਟ ਡਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਤ ਦੌਰਾਨ ਉਨ੍ਹਾਂ ਨੂੰ ਸੌਂਦੇ ਸਮੇਂ ਬੇਚੈਨੀ ਅਤੇ ਛਾਤੀ 'ਚ ਦਰਦ ਮਹਿਸੂਸ ਹੋਇਆ ਸੀ। ਹਾਲਾਂਕਿ, AIIMS ਵੱਲੋਂ ਹਾਲੇ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਹੈ।
ANI ਦੀ ਰਿਪੋਰਟ ਮੁਤਾਬਕ, ਹਸਪਤਾਲ ਦੇ ਸੂਤਰਾਂ ਨੇ ਕਿਹਾ ਹੈ ਕਿ 73 ਵਰ੍ਹਿਆਂ ਦੇ ਉਪਰਾਸ਼ਟਰਪਤੀ ਨੂੰ ਐਤਵਾਰ (9 ਮਾਰਚ, 2025) ਦੀ ਸਵੇਰ AIIMS ਦੇ ਕਾਰਡਿਅਕ ਵਿਭਾਗ ਵਿੱਚ ਭਰਤੀ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਨੂੰ ਨਿਗਰਾਨੀ ਵਿੱਚ ਰੱਖਿਆ ਗਿਆ ਹੈ। ਉਪਰਾਸ਼ਟਰਪਤੀ ਦਾ ਇਲਾਜ AIIMS ਦੇ ਕਾਰਡੀਓਲੌਜੀ ਵਿਭਾਗ ਦੇ ਮੁਖੀ ਡਾ. ਰਾਜੀਵ ਨਾਰੰਗ ਦੀ ਦੇਖ-ਭਾਲ ਹੇਠ ਹੋ ਰਿਹਾ ਹੈ। ਉਨ੍ਹਾਂ ਨੂੰ ਕ੍ਰਿਟਿਕਲ ਕੇਅਰ ਯੂਨਿਟ (CCU) ਵਿੱਚ ਰੱਖਿਆ ਗਿਆ ਹੈ, ਜਿੱਥੇ ਡਾਕਟਰੀ ਟੀਮ ਲਗਾਤਾਰ ਉਨ੍ਹਾਂ ਦੀ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।