ਕਰਨਾਟਕ (ਹੁਬਲੀ) — ਕਰਨਾਟਕ ਦੇ ਹੁਬਲੀ ਤੋਂ ਇਕ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ ਜਿਸ 'ਚ ਬੀ.ਸੀ.ਏ. ਦੇ ਵਿਦਿਆਰਥੀ ਨੇ ਆਪਣੀ ਕਲਾਸਮੇਟ ਦੀ ਗਰਦਨ 'ਤੇ ਚਾਕੂ ਨਾਲ ਕਈ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਇਹ ਭਿਆਨਕ ਘਟਨਾ ਕੈਮਰੇ 'ਚ ਕੈਦ ਹੋ ਗਈ ਅਤੇ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।



ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਰਿਹਾ ਹੈ। ਖਬਰਾਂ ਹਨ ਕਿ ਨੌਜਵਾਨ ਨੇ ਲੜਕੀ ਦੀ ਹੱਤਿਆ ਇਸ ਲਈ ਕੀਤੀ ਕਿਉਂਕਿ ਉਸ ਨੇ ਉਸ ਦਾ ਪ੍ਰਸਤਾਵ ਠੁਕਰਾ ਦਿੱਤਾ ਸੀ।


ਘਟਨਾ ਬਾਰੇ ਵਿਸਤਾਰ ਵਿੱਚ


ਇਹ ਘਟਨਾ ਕੈਂਪਸ ਦੇ ਅੰਦਰ ਦਿਨ-ਦਿਹਾੜੇ ਵਾਪਰੀ ਜਦੋਂ ਫਯਾਜ਼ ਨੇ ਨੇਹਾ ਹੀਰੇਮਥ ਕੋਲ ਪਹੁੰਚ ਕੇ ਉਸ ਨੂੰ ਪ੍ਰਪੋਜ਼ ਕੀਤਾ, ਜਿਸ ਨੂੰ ਉਸ ਨੇ ਠੁਕਰਾ ਦਿੱਤਾ। ਇਨਕਾਰ ਕਰਨ 'ਤੇ ਗੁੱਸੇ 'ਚ ਆ ਕੇ ਫਯਾਜ਼ ਨੇ ਲੜਕੀ ਦਾ ਪਿੱਛਾ ਕੀਤਾ ਅਤੇ ਕਾਲਜ ਕੈਂਪਸ ਦੇ ਅੰਦਰ ਉਸ 'ਤੇ ਹਮਲਾ ਕਰ ਦਿੱਤਾ।



ਇਸ ਭਿਆਨਕ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਫਯਾਜ਼ ਨੇਹਾ ਦਾ ਪਿੱਛਾ ਕਰ ਰਿਹਾ ਹੈ ਅਤੇ ਉਸ ਦੇ ਨੇੜੇ ਪਹੁੰਚ ਕੇ ਉਸ 'ਤੇ ਤੇਜ਼ਧਾਰ ਚੀਜ਼ ਨਾਲ ਹਮਲਾ ਕਰ ਦਿੰਦਾ ਹੈ। ਨੌਜਵਾਨ ਨੇ ਲੜਕੀ ਦੇ ਗਲੇ 'ਚ ਦੋ ਵਾਰ ਚਾਕੂ ਮਾਰ ਕੇ ਉਸ ਦੀ ਮੌਕੇ 'ਤੇ ਹੀ ਹੱਤਿਆ ਕਰ ਦਿੱਤੀ।


ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਨੌਜਵਾਨ ਲੜਕੀ ਨੂੰ ਚਾਕੂ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਨੇ ਲੜਕੀ ਦੀ ਹੱਤਿਆ ਇਸ ਲਈ ਕੀਤੀ ਕਿਉਂਕਿ ਉਸ ਨੇ ਉਸ ਦਾ ਪ੍ਰਸਤਾਵ ਠੁਕਰਾ ਦਿੱਤਾ ਸੀ। 


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।