Viral Video: ਜਿੱਥੇ ਦੇਸ਼ ਤਰੱਕੀਆਂ ਅਤੇ ਸੁੱਖ ਸੁਵਿਧਾਵਾਂ ਦੀ ਗੱਲਾਂ ਕਰਦਾ ਹੈ, ਉੱਥੇ ਹੀ ਕਈ ਵਾਰ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ ਜੋ ਕਿ ਝੰਜੋੜ ਕੇ ਰੱਖ ਦਿੰਦੀਆਂ ਹਨ। ਅਤੇ ਇਹ ਸੋਚਣ ਲਈ ਮਜਬੂਰ ਕਰ ਦਿੰਦੀਆਂ ਹਨ ਅੱਜ ਵੀ ਸਾਡਾ ਦੇਸ਼ ਕਿੰਨਾ ਪਿੱਛੜਿਆ ਹੋਇਆ ਹੈ। ਜਿੱਥੇ ਆਮ ਸੁਵਿਧਾਵਾਂ ਨੂੰ ਵੀ ਲੋਕ ਤਰਸ ਰਹੇ ਹਨ। ਜੀ ਹਾਂ  ਮੱਧ ਪ੍ਰਦੇਸ਼ ਦੇ ਊਰਜਾ ਰਾਜਧਾਨੀ ਜ਼ਿਲ੍ਹੇ ਸਿੰਗਰੌਲੀ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਆਦਿਵਾਸੀ ਵਿਅਕਤੀ ਨੂੰ ਆਪਣੀ ਪਤਨੀ ਨੂੰ ਮੋਢਿਆਂ 'ਤੇ ਚੁੱਕ ਕੇ ਇਲਾਜ ਕਰਵਾਉਣ ਲਈ ਕਰੀਬ 10 ਕਿਲੋਮੀਟਰ ਤੱਕ ਜਾਣਾ ਪਿਆ।



ਐਂਬੂਲੈਂਸ ਨਹੀਂ ਮਿਲੀ


ਉਸ ਨੇ ਕਈ ਵਾਰ ਸਰਕਾਰੀ ਐਂਬੂਲੈਂਸ ਲੈਣ ਦੀ ਕੋਸ਼ਿਸ਼ ਕੀਤੀ ਪਰ ਨਹੀਂ ਮਿਲੀ, ਜਿਸ ਤੋਂ ਬਾਅਦ ਉਸ ਨੂੰ ਇਹ ਕਦਮ ਚੁੱਕਣਾ ਪਿਆ। ਇਸ ਘਟਨਾ ਦੀ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈ ਹੈ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹੁਣ ਸਿਹਤ ਵਿਭਾਗ ਨੂੰ ਬਦਨਾਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 


ਕੀ ਹੈ ਸਾਰਾ ਮਾਮਲਾ
ਦਰਅਸਲ, ਸਿੰਗਰੌਲੀ ਜ਼ਿਲੇ ਦੇ ਸਰਾਏ ਥਾਣਾ ਖੇਤਰ ਦੇ ਪਿੰਡ ਬਿਲਵਾਨੀ 'ਚ ਇਕ ਆਦਿਵਾਸੀ ਨੌਜਵਾਨ ਦੀ ਪਤਨੀ ਦੀ ਤਬੀਅਤ ਅਚਾਨਕ ਵਿਗੜ ਗਈ, ਜਦੋਂ ਸਾਰੀਆਂ ਕੋਸ਼ਿਸ਼ਾਂ ਤੋਂ ਬਾਅਦ ਵੀ ਐਂਬੂਲੈਂਸ ਨਾ ਮਿਲੀ ਤਾਂ ਉਹ ਆਪਣੀ ਪਤਨੀ ਨੂੰ ਮੋਢੇ 'ਤੇ ਚੁੱਕ ਕੇ 10 ਕਿਲੋਮੀਟਰ ਪੈਦਲ ਚੱਲ ਕੇ ਸਰਾਏ ਕਮਿਊਨਿਟੀ ਹੈਲਥ ਸੈਂਟਰ ਪਹੁੰਚਿਆ। ਜਿੱਥੇ ਡਾਕਟਰਾਂ ਨੇ ਇਲਾਜ ਕੀਤਾ, ਹੁਣ ਹਾਲਤ ਵਿੱਚ ਸੁਧਾਰ ਦੱਸਿਆ ਜਾ ਰਿਹਾ ਹੈ।


 






ਘਟਨਾ ਦੀ ਵੀਡੀਓ ਸਾਹਮਣੇ ਆਈ ਹੈ


ਜਿਸ ਨੇ ਵੀ ਇਸ ਘਟਨਾ ਨੂੰ ਦੇਖਿਆ ਉਹ ਦੰਗ ਰਹਿ ਗਿਆ, ਸਥਾਨਕ ਲੋਕਾਂ ਨੇ ਦੇਖਿਆ, ਇਸ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ, ਇਹ ਘਟਨਾ ਅੱਜ ਯਾਨੀ ਵੀਰਵਾਰ ਦੀ ਦੱਸੀ ਜਾ ਰਹੀ ਹੈ। ਇਸ ਮਾਮਲੇ 'ਚ ਜਦੋਂ 'ਏਬੀਪੀ ਨਿਊਜ਼' ਦੀ ਟੀਮ ਦੇਵੇਂਦਰ ਪਾਂਡੇ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਕਈ ਵਾਰ ਫ਼ੋਨ ਕਰਨ 'ਤੇ ਵੀ ਉਨ੍ਹਾਂ ਨੇ ਫ਼ੋਨ ਰਿਸੀਵ ਨਹੀਂ ਕੀਤਾ ਪਰ ਅਜਿਹੀ ਸ਼ਰਮਨਾਕ ਤਸਵੀਰ ਨੇ ਇੱਕ ਵਾਰ ਫਿਰ ਸਿਹਤ ਪ੍ਰਸ਼ਾਸ਼ਨ ਦੇ ਕੰਮ ਉੱਤੇ ਸਵਾਲੀਆ ਨਿਸ਼ਾਨ ਖੜ੍ਹਾ ਕਰਦੀ ਹੈ।


ਖਾਸ ਗੱਲ ਇਹ ਹੈ ਕਿ ਅਜਿਹੀਆਂ ਸਥਿਤੀਆਂ ਲਈ ਸਰਕਾਰੀ ਐਂਬੂਲੈਂਸ ਦੀ ਸਹੂਲਤ ਫੋਨ ਰਾਹੀਂ ਉਪਲਬਧ ਹੈ। ਇਸ ਦੇ ਲਈ ਕਾਲ ਸੈਂਟਰ ਵੀ ਬਣਾਇਆ ਗਿਆ ਹੈ, ਜਿੱਥੇ ਪੀੜਤ ਵਿਅਕਤੀ ਫੋਨ ਕਰਕੇ ਸਰਕਾਰੀ ਐਂਬੂਲੈਂਸ ਦੀ ਸਹੂਲਤ ਪ੍ਰਾਪਤ ਕਰ ਸਕਦਾ ਹੈ, ਪਰ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਆਦਿਵਾਸੀ ਨੌਜਵਾਨ ਨੂੰ ਸਰਕਾਰੀ ਐਂਬੂਲੈਂਸ ਨਹੀਂ ਮਿਲੀ, ਜਿਸ ਕਾਰਨ ਉਹ ਥੱਕ ਹਾਰ ਕੇ ਆਪਣੀ ਪਤਨੀ ਨੂੰ ਚੁੱਕ ਕੇ ਲੈ ਗਿਆ। ਇਲਾਜ ਲਈ ਮੋਢੇ ਤੇ ਪੈਦਲ ਤੁਰ ਪਿਆ।