ਨਵੀਂ ਦਿੱਲੀ: ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਰਾਜ ਦੇ ਰਾਜਪਾਲ ਆਚਾਰੀਆ ਦੇਵਰਾਤ ਨੂੰ ਸੌਂਪ ਦਿੱਤਾ। ਅਸਤੀਫਾ ਦੇਣ ਤੋਂ ਬਾਅਦ ਵਿਜੇ ਰੂਪਾਨੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਇਹ ਪਰੰਪਰਾ ਰਹੀ ਹੈ ਕਿ ਸਮੇਂ ਦੇ ਨਾਲ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਬਦਲਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਾਡੀ ਪਾਰਟੀ ਦੀ ਵਿਸ਼ੇਸ਼ਤਾ ਹੈ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪਾਰਟੀ ਵਰਕਰ ਪੂਰੀ ਤਨਦੇਹੀ ਨਾਲ ਨਿਭਾਉਂਦੇ ਹਨ।


 


ਅਸਤੀਫਾ ਦੇਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿਜੇ ਰੂਪਾਨੀ ਨੇ ਕਿਹਾ, “ਮੁੱਖ ਮੰਤਰੀ ਵਜੋਂ ਜ਼ਿੰਮੇਵਾਰੀ ਨਿਭਾਉਣ ਤੋਂ ਬਾਅਦ, ਮੈਂ ਹੁਣ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਪਾਰਟੀ ਦੇ ਸੰਗਠਨ ਵਿੱਚ ਨਵੀਂ ਊਰਜਾ ਨਾਲ ਕੰਮ ਕਰਨ ਦੀ ਇੱਛਾ ਜ਼ਾਹਰ ਕੀਤੀ ਹੈ। ਪਾਰਟੀ ਵੱਲੋਂ ਮੈਂਨੂੰ ਜੋ ਵੀ ਜ਼ਿੰਮੇਵਾਰੀ ਮਿਲੇਗੀ ਉਸਨੂੰ ਮੈਂ ਨਿਸ਼ਚਤ ਰੂਪ ਤੋਂ ਮਾਨਯੋਗ ਪ੍ਰਧਾਨ ਮੰਤਰੀ ਅਤੇ ਕੌਮੀ ਪ੍ਰਧਾਨ ਜੀ ਦੀ ਅਗਵਾਈ ਹੇਠ ਪੂਰੀ ਜ਼ਿੰਮੇਵਾਰੀ ਅਤੇ ਨਵੀਂ ਊਰਜਾ ਨਾਲ ਨਿਭਾਵਾਂਗਾ।"