ਪੜਚੋਲ ਕਰੋ
Advertisement
ਕਾਨਪੂਰ ਇੰਨਕੌਂਟਰ: ਵਿਕਾਸ ਦੂਬੇ ਤੇ 50 ਹਜ਼ਾਰ ਦਾ ਇਨਾਮ, ਜ਼ਿਲ੍ਹਾਂ ਪ੍ਰਸ਼ਾਸਨ ਨੇ ਢਾਹਿਆ ਗੈਂਗਸਟਰ ਦਾ ਘਰ
ਵਿਕਾਸ ਦੂਬੇ ਨੂੰ ਫੜਨ ਲਈ ਕਈ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਯੂਪੀ ਪੁਲਿਸ ਨੇ ਸੁਰਾਗ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੈ।
ਨਵੀਂ ਦਿੱਲੀ: ਹਿਸਟਰੀ ਸ਼ੀਟਰ ਵਿਕਾਸ ਦੂਬੇ ਅਤੇ ਉਸ ਦੇ ਸਹਿਯੋਗੀ, ਜਿਨ੍ਹਾਂ ਨੇ ਕਾਨਪੁਰ ਦੇ ਦਿਹਾਤੀ ਇਲਾਕੇ ਵਿੱਚ ਇੱਕ ਪੁਲਿਸ ਮੁਕਾਬਲੇ ਵਿੱਚ 8 ਪੁਲਿਸ ਮੁਲਾਜ਼ਮਾਂ ਨੂੰ ਮਾਰ ਦਿੱਤਾ ਸੀ, ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਤੋਂ 24 ਘੰਟੇ ਬਾਅਦ ਵੀ ਉਹ ਪੁਲਿਸ ਦੀ ਪਕੜ ਤੋਂ ਬਾਹਰ ਹੈ। ਇਸ ਵੱਡੀ ਘਟਨਾ ਤੋਂ ਬਾਅਦ ਪੁਲਿਸ ਲਗਾਤਾਰ ਜਾਂਚ ਕਰ ਰਹੀ ਹੈ। ਇਸੇ ਦੌਰਾਨ ਪੁਲਿਸ ਨੂੰ ਵਿਕਾਸ ਦੁਬੇ ਦੀ ਕਾਲ ਡਿਟੇਲ ਵਿੱਚ ਕੁਝ ਪੁਲਿਸ ਮੁਲਾਜ਼ਮਾਂ ਦੇ ਨੰਬਰ ਵੀ ਮਿਲੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਕਾਸ ਦੁਬੇ ਨੂੰ ਪਹਿਲਾਂ ਹੀ ਪੁਲਿਸ ਦੀ ਆਮਦ ਦਾ ਪਤਾ ਸੀ ਅਤੇ ਉਹ ਹਮਲੇ ਲਈ ਪੂਰੀ ਤਰ੍ਹਾਂ ਤਿਆਰ ਸੀ।
ਸਪੈਸ਼ਲ ਟਾਸਕ ਫੋਰਸ (ਐਸਟੀਐਫ) ਵਿਕਾਸ ਦੂਬੇ ਨੂੰ ਫੜਨ ਲਈ ਕਈ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ। ਯੂਪੀ ਪੁਲਿਸ ਨੇ ਸੁਰਾਗ ਦੇਣ ਵਾਲੇ ਨੂੰ 50 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ ਵੀ ਕੀਤਾ ਹੈ।
ਅੱਜ ਕਾਨਪੁਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡੀ ਕਰਵਾਈ ਕਰਦੇ ਹੋਏ ਵਿਕਾਸ ਦੂਬੇ ਦਾ ਘਰ ਢਾਹ ਦਿੱਤਾ ਗਿਆ ਹੈ।
ਵਿਕਾਸ ਨੇ ਨੌਜਵਾਨਾਂ ਦੀ ਫੌਜ ਤਿਆਰ ਕੀਤੀ ਹੈ ਕਾਨਪੁਰ ਦੇਹਾਤ ਦੇ ਚੌਬੇਪੁਰ ਥਾਣਾ ਖੇਤਰ ਦੇ ਬਿੱਕਰੂ ਪਿੰਡ ਦੇ ਵਸਨੀਕ ਨੂੰ ਵਿਕਾਸ ਬਾਰੇ ਦੱਸਿਆ ਜਾਂਦਾ ਹੈ ਕਿ ਉਸਨੇ ਬਹੁਤ ਸਾਰੇ ਨੌਜਵਾਨਾਂ ਦੀ ਫੌਜ ਤਿਆਰ ਕੀਤੀ ਹੈ। ਇਸ ਨਾਲ ਉਹ ਕਾਨਪੁਰ ਸ਼ਹਿਰ ਤੋਂ ਲੈ ਕੇ ਕਾਨਪੁਰ ਦੇ ਪੇਂਡੂ ਖੇਤਰ ਤੱਕ ਲੁੱਟ ਖੋਹ, ਡਕੈਤੀ, ਕਤਲ ਜਿਹੇ ਜ਼ਬਰਦਸਤ ਜੁਰਮ ਕਰਦਾ ਆ ਰਿਹਾ ਹੈ। ਜਾਣਕਾਰੀ ਦੇ ਅਨੁਸਾਰ, ਉਹ ਕਾਨਪੁਰ ਵਿੱਚ ਇੱਕ ਸੇਵਾਮੁਕਤ ਪ੍ਰਿੰਸੀਪਲ ਸਿੱਧੇਸ਼ਵਰ ਪਾਂਡੇ ਦੇ ਕਤਲ ਵਿੱਚ ਉਮਰ ਕੈਦ ਵਿੱਚ ਰਿਹਾ ਸੀ। ਵਿਕਾਸ ਦੂਬੇ ਖਿਲਾਫ 52 ਤੋਂ ਵੱਧ ਕੇਸ ਦਰਜ ਹਨ ਇਸ ਤੋਂ ਬਾਅਦ, ਉਹ ਸਿਆਸਤਦਾਨਾਂ ਦੀ ਸੁਰੱਖਿਆ ਨਾਲ ਰਾਜਨੀਤੀ ਵਿੱਚ ਦਾਖਲ ਹੋਏ ਅਤੇ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਜਿੱਤੀ ਸੀ। ਜਾਣਕਾਰੀ ਅਨੁਸਾਰ ਫਿਲਹਾਲ ਯੂਪੀ ਦੇ ਕਈ ਜ਼ਿਲ੍ਹਿਆਂ ਵਿੱਚ ਵਿਕਾਸ ਦੂਬੇ ਖਿਲਾਫ 52 ਤੋਂ ਵੱਧ ਕੇਸ ਚੱਲ ਰਹੇ ਹਨ। ਇਸ ਦੀ ਗ੍ਰਿਫਤਾਰੀ ‘ਤੇ ਪੁਲਿਸ ਨੇ 25 ਹਜ਼ਾਰ ਦਾ ਇਨਾਮ ਰੱਖਿਆ। ਪੁਲਿਸ ਇਸ ਨੂੰ ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਲੱਭ ਰਹੀ ਸੀ। ਇਹ ਵੀ ਪੜ੍ਹੋ: ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡKanpur: House of history-sheeter Vikas Dubey, the main accused in Kanpur encounter case, being demolished by district administration. More details awaited
8 policemen were killed in the encounter which broke out when police went to arrest him in Bikaru, Kanpur yesterday. pic.twitter.com/1sx56L5DJo — ANI UP (@ANINewsUP) July 4, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement