ਵਿਕਾਸ ਦੁਬੇ ਦਾ ਸਾਥੀ ਅਮਰ ਦੁਬੇ ਪੁਲਿਸ ਵੱਲੋਂ ਢੇਰ, 8 ਪੁਲਿਸ ਮੁਲਾਜ਼ਮਾਂ 'ਤੇ ਕੀਤੀ ਸੀ ਫਾਇਰਿੰਗ
ਗੈਂਗਸਟਰ ਵਿਕਾਸ ਦੁਬੇ ਦੀ ਭਾਲ 'ਚ ਜੁੱਟੀ ਯੂਪੀ ਪੁਲਿਸ ਨੂੰ ਫਿਲਹਾਲ ਉਸ ਦਾ ਕੋਈ ਸਬੂਤ ਨਹੀਂ ਮਿਲ ਸਕਿਆ। ਹਾਲਾਂਕਿ ਦਾਅਵਾ ਕੀਤਾ ਜਾ ਰਿਹਾ ਕਿ ਵਿਕਾਸ ਅਤੇ ਉਸ ਦੇ ਦੋ ਸਾਥੀਆਂ ਨੂੰ ਫਰੀਦਾਬਾਦ ਦੇ ਇਕ ਹੋਟਲ ਦੇ ਬਾਹਰ ਦੇਖਿਆ ਗਿਆ ਸੀ। ਪਰ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਉਹ ਫਰਾਰ ਹੋ ਗਏ।
ਨਵੀਂ ਦਿੱਲੀ: ਉੱਤਰ ਪ੍ਰਦੇਸ਼ ਦੇ ਕਾਨਪੁਰ ਐਨਕਾਊਂਟਰ ਦੇ ਮੁੱਖ ਮੁਲਜ਼ਮ ਵਿਕਾਸ ਦੁਬੇ ਦੇ ਸਾਥੀ ਅਮਰ ਦੁਬੇ ਨੂੰ ਹਮੀਰਪੁਰ 'ਚ ਯੂਪੀ ਐਸਟੀਐਫ ਨੇ ਮਾਰ ਮੁਕਾਇਆ। ਅਮਰ ਦੁਬੇ ਦੀ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਉਸੇ ਸਮੇਂ ਪੁਲਿਸ ਨੇ ਉਸ ਨੂੰ ਢੇਰ ਕਰ ਦਿੱਤਾ। ਕਾਨਪੁਰ 'ਚ ਅੱਠ ਪੁਲਿਸ ਮੁਲਾਜ਼ਮਾਂ ਨੂੰ ਮਾਰਨ ਪਿੱਛੇ ਅਮਰ ਦੁਬੇ ਦਾ ਵੀ ਹੱਥ ਸੀ। ਉਸ ਨੇ ਛੱਤ ਤੋਂ ਪੁਲਿਸ 'ਤੇ ਫਾਇਰਿੰਗ ਕੀਤੀ ਸੀ।
ਓਧਰ ਗੈਂਗਸਟਰ ਵਿਕਾਸ ਦੁਬੇ ਦੀ ਭਾਲ 'ਚ ਜੁੱਟੀ ਯੂਪੀ ਪੁਲਿਸ ਨੂੰ ਫਿਲਹਾਲ ਉਸ ਦਾ ਕੋਈ ਸਬੂਤ ਨਹੀਂ ਮਿਲ ਸਕਿਆ। ਹਾਲਾਂਕਿ ਦਾਅਵਾ ਕੀਤਾ ਜਾ ਰਿਹਾ ਕਿ ਵਿਕਾਸ ਅਤੇ ਉਸ ਦੇ ਦੋ ਸਾਥੀਆਂ ਨੂੰ ਫਰੀਦਾਬਾਦ ਦੇ ਇਕ ਹੋਟਲ ਦੇ ਬਾਹਰ ਦੇਖਿਆ ਗਿਆ ਸੀ। ਪਰ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਉਹ ਫਰਾਰ ਹੋ ਗਏ। ਪੁਲਿਸ ਨੂੰ ਇਸ ਦੀ ਸੀਸੀਟੀਵੀ ਫੁਟੇਜ਼ ਵੀ ਹਾਸਲ ਹੋਈ ਹੈ।
ਅਜਿਹੇ 'ਚ ਵਿਕਾਸ ਦੁਬੇ ਨੂੰ ਲੈਕੇ ਪੁਲਿਸ ਹਾਈ ਅਲਰਟ 'ਤੇ ਹੈ। ਦਿੱਲੀ 'ਚ ਵਿਕਾਸ ਦੁਬੇ ਦੇ ਦਾਖ਼ਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੂਪੀ-ਦਿੱਲੀ ਸਰਹੱਦ 'ਤੇ ਪੁਲਿਸ ਪੂਰੀ ਚੌਕਸ ਹੈ।
ਇਹ ਵੀ ਪੜ੍ਹੋ:
ਕੋਰੋਨਾ ਵਾਇਰਸ ਬਾਰੇ WHO ਦਾ ਵੱਡਾ ਖ਼ੁਲਾਸਾ, ਹੁਣ ਹੋ ਜਾਓ ਹੋਰ ਵੀ ਸਾਵਧਾਨ!
ਭਾਰਤ 'ਚ ਕੋਰੋਨਾ ਵਾਇਰਸ ਬਾਰੇ ਸਿਹਤ ਮੰਤਰਾਲੇ ਦਾ ਵੱਡਾ ਦਾਅਵਾ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ