ਰਿਪੋਰਟਾਂ ਮੁਤਾਬਕ ਵਿਕਾਸ ਦੁਬੇ ਦੀ ਭਾਲ 'ਚ ਪੂਰੇ ਸੂਬੇ 'ਚ STF ਸਮੇਤ ਯੂਪੀ ਪੁਲਿਸ ਦੀਆਂ ਕਰੀਬ 100 ਟੀਮਾਂ ਤਲਾਸ਼ੀ ਮੁਹਿੰਮ 'ਚ ਜੁੱਟੀਆਂ ਹਨ। ਪਰ ਅਜੇ ਤਕ ਇਸ ਬਦਮਾਸ਼ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਇਸ ਤੋਂ ਪਹਿਲਾਂ ਵਿਕਾਸ ਨੂੰ ਫੜਨ ਲਈ ਪੁਲਿਸ ਨੇ ਉਸ ਦੇ ਰਿਸ਼ਤੇਦਾਰਾਂ ਘਰ ਵੀ ਛਾਪੇਮਾਰੀ ਕੀਤੀ ਸੀ।
ਓਧਰ ਵਿਕਾਸ ਦੁਬੇ ਦੀ ਮਾਂ ਨੇ ਆਪਣੇ ਬੇਟੇ ਨੂੰ ਮਾਰ ਦੇਣ ਲਈ ਕਿਹਾ ਹੈ। ਵਿਕਾਸ ਦੀ ਮਾਂ ਨੇ ਕਿਹਾ ਉਨ੍ਹਾਂ ਦੇ ਬੇਟੇ ਨੇ ਬਹੁਤ ਬੁਰਾ ਕੀਤਾ ਹੈ ਜੇਕਰ ਉਹ ਸਰੰਡਰ ਕਰਦਾ ਹੈ ਤਾਂ ਠੀਕ ਹੈ ਨਹੀਂ ਤਾਂ ਪੁਲਿਸ ਉਸ ਦਾ ਐਨਕਾਊਂਟਰ ਕਰਕੇ ਮਾਰ ਦੇਵੇ।
ਮੁਕਾਬਲੇ 'ਚ ਮਾਰੇ ਗਏ ਪੁਲਿਸ ਮੁਲਾਜ਼ਮਾਂ ਦੀ ਸ਼ਹਾਦਤ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੂਬੇ ਦੇ ਮੁੱਖ ਮੰਤਰੀ ਯੋਗੀ ਅਦਿੱਤਯਨਾਥ ਨੇ ਕਿਹਾ ਸੀ ਇਨ੍ਹਾਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਸਾਰੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ:
ਭਾਰਤ 'ਚ ਅੰਤਰਰਾਸ਼ਟਰੀ ਉਡਾਣਾਂ 'ਤੇ ਰੋਕ ਬਰਕਰਾਰ
ਦੁਸਹਿਰੇ ਦੀ ਸ਼ਾਮ ਅੰਮ੍ਰਿਤਸਰ 'ਚ ਵਾਪਰੇ ਰੇਲ ਹਾਦਸੇ 'ਚ ਚਾਰ ਅਫ਼ਸਰ ਦੋਸ਼ੀ ਕਰਾਰ
ਪਾਕਿਸਤਾਨ 'ਚ ਕੋਰੋਨਾ ਵਾਇਰਸ ਤੋਂ ਠੀਕ ਹੋਣ ਵਾਲਿਆਂ ਦਾ ਅੰਕੜਾ ਪੀੜਤਾਂ ਤੋਂ ਵਧਿਆ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ