ਕਾਨਪੁਰ: ਕਾਨਪੁਰ ਦੇ ਚੌਬੇਪੁਰ ਵਿਚ ਅੱਠ ਪੁਲਿਸ ਵਾਲਿਆਂ ਦੇ ਕਤਲ ਦੇ ਮੁੱਖ ਦੋਸ਼ੀ ਵਿਕਾਸ ਦੂਬੇ ਦੀ ਮੌਤ ਤੋਂ ਬਾਅਦ ਹੁਣ ਉਸ ਦੀਆਂ ਜਾਇਦਾਦਾਂ ਦੇ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਕਾਨਪੁਰ ਜ਼ੋਨ ਦੇ ਇੰਸਪੈਕਟਰ ਜਨਰਲ ਪੁਲਿਸ ਮੋਹਿਤ ਅਗਰਵਾਲ ਨੂੰ ਇੱਕ ਪੱਤਰ ਲਿਖ ਕੇ ਵਿਕਾਸ ਦੂਬੇ ਦੀਆਂ ਜਾਇਦਾਦਾਂ ਬਾਰੇ ਜਾਣਕਾਰੀ ਮੰਗੀ ਹੈ।


ਦੱਸਿਆ ਜਾ ਰਿਹਾ ਹੈ ਕਿ ਵਿਕਾਸ ਦੂਬੇ ਦੇ ਲਖਨਊ ਅਤੇ ਕਾਨਪੁਰ ਵਿੱਚ ਬਹੁਤ ਸਾਰੇ ਘਰ ਅਤੇ ਫਲੈਟ ਹਨ। ਵਿਕਾਸ ਦੂਬੇ ਦੇ ਮੁਕਾਬਲੇ ਤੋਂ ਬਾਅਦ ਉਸ ਦੀ ਵਿਦੇਸ਼ ਯਾਤਰਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਰੋਕੂ ਐਕਟ ਤਹਿਤ ਵਿਕਾਸ ਦੂਬੇ ਅਤੇ ਉਸ ਦੇ ਸਾਥੀਆਂ ਦੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ।

ਈਡੀ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਇਹ ਜਾਣਕਾਰੀ ਮਿਲੀ ਹੈ ਕਿ ਅੱਠ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦਾ ਮੁੱਖ ਦੋਸ਼ੀ ਵਿਕਾਸ ਦੂਬੇ ਪਿਛਲੇ ਕਈ ਸਾਲਾਂ ਤੋਂ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ ਅਤੇ ਅਪਰਾਧਿਕ ਗਤੀਵਿਧੀਆਂ ਰਾਹੀਂ ਪੈਸਾ ਇੱਕਠਾ ਕਰਦਾ ਰਿਹਾ ਹੈ। ਇਹ ਜਾਇਦਾਦ ਉਸਦੇ, ਉਸਦੇ ਪਰਿਵਾਰ ਅਤੇ ਸਾਥੀਆਂ ਦੇ ਨਾਂ ‘ਤੇ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵਿਕਾਸ ਦੂਬੇ, ਉਸਦੇ ਪਰਿਵਾਰ ਦੇ ਮੈਂਬਰਾਂ, ਸਹਿਯੋਗੀ ਅਤੇ ਨੇੜਲੇ ਲੋਕਾਂ ਦੇ ਨਾਂ ‘ਤੇ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904