Rahul Gandhi: PM ਮੋਦੀ 'ਤੇ ਹਮਲਿਆਂ ਮਗਰੋਂ ਰਾਹੁਲ ਗਾਂਧੀ ਨੂੰ ਭੇਜਿਆ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ
ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਲੋਕ ਸਭਾ ਵਿੱਚ ਕੀਤੀਆਂ ਕੁਝ ਟਿੱਪਣੀਆਂ ਬਾਰੇ ਭਾਜਪਾ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ
Rahul Gandhi: ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਅਡਾਨੀ ਨਾਲ ਜੋੜ ਕੇ ਬੀਜੇਪੀ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਪਰ ਤਿੱਖੇ ਹਮਲੇ ਕੀਤੇ। ਰਾਹੁਲ ਦੇ ਹਮਲਿਆਂ ਦੀ ਦੇਸ਼ ਭਰ ਵਿੱਚ ਚਰਚ ਹੋਈ ਪਰ ਬੀਜੇਪੀ ਕੋਲ ਇਸ ਦੀ ਕੋਈ ਕਾਟ ਨਜ਼ਰ ਨਹੀਂ ਆਈ। ਹੁਣ ਬੀਜੇਪੀ ਨੇ ਰਾਹੁਲ ਸੰਸਦ ਵਿੱਚ ਘੇਰਿਆ ਹੈ।
ਇਹ ਵੀ ਪੜ੍ਹੋ: ਰੀਨਾ ਰਾਏ ਨੇ ਇੱਕ ਸਾਲ ਬਾਅਦ ਕੀਤਾ ਖੁਲਾਸਾ, ਦੀਪ ਸਿੱਧੂ ਨਾਲ ਐਕਸੀਡੈਂਟ ਵਾਲੇ ਦਿਨ ਦੀ ਦੱਸੀਆਂ ਗੱਲਾਂ
ਹਾਸਲ ਜਾਣਕਾਰੀ ਮੁਤਾਬਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਲੋਕ ਸਭਾ ਵਿੱਚ ਕੀਤੀਆਂ ਕੁਝ ਟਿੱਪਣੀਆਂ ਬਾਰੇ ਭਾਜਪਾ ਨੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਖ਼ਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ। ਉਧਰ, ਲੋਕ ਸਭਾ ਸਪੀਕਰ ਓਮ ਬਿਰਲਾ ਨੇ ਇਸ 'ਤੇ ਵਿਚਾਰ ਕਰਨ ਤੋਂ ਬਾਅਦ ਕਾਰਵਾਈ ਕਰਨ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ: ਗਰੈਮੀ ਐਵਾਰਡਜ਼ 'ਚ ਸਿੱਧੂ ਮੂਸੇਵਾਲਾ ਤੇ ਲਤਾ ਮੰਗੇਸ਼ਕਰ ਸਮੇਤ ਇਨ੍ਹਾਂ ਕਲਾਕਾਰਾਂ ਨੂੰ ਸ਼ਰਧਾਂਜਲੀ
ਦੱਸ ਦਈਏ ਕਿ ਮੰਗਲਵਾਰ ਨੂੰ ਸ਼ੁਰੂ ਹੋਏ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ ਭਾਸ਼ਨ 'ਤੇ ਧੰਨਵਾਦ ਦੇ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਣ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀਆਂ ਕੁਝ ਟਿੱਪਣੀਆਂ ਕਾਰਨ ਭਾਜਪਾ ਦੇ ਸੰਸਦ ਮੈਂਬਰ ਨਿਸ਼ੀਕਾਂਤ ਦੂਬੇ ਨੇ ਉਨ੍ਹਾਂ ਖ਼ਿਲਾਫ਼ ਲੋਕ ਸਭਾ ਸਪੀਕਰ ਨੂੰ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਦਿੱਤਾ ਹੈ।
ਇਹ ਵੀ ਪੜ੍ਹੋ: ਸਿਧਾਰਥ ਮਲਹੋਤਰਾ ਨੂੰ ਸਾਬਕਾ ਪ੍ਰੇਮਿਕਾ ਆਲੀਆ ਭੱਟ ਨੇ ਦਿੱਤੀ ਵਿਆਹ ਦੀ ਵਧਾਈ, ਪੋਸਟ ਕੀਤੀ ਸ਼ੇਅਰ
ਅੱਜ ਸਦਨ 'ਚ ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਰਾਹੁਲ ਗਾਂਧੀ ਦੇ ਭਾਸ਼ਨ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਾਂਗਰਸ ਮੈਂਬਰ ਨੇ ਸਦਨ ਦੇ ਕੰਮਕਾਜ ਦੇ ਨਿਯਮਾਂ 353 ਤੇ 369 ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਯਮ 353 ਤਹਿਤ ਆਪਣੇ ਬਚਾਅ ਲਈ ਸਦਨ ਵਿੱਚ ਹਾਜ਼ਰ ਨਾ ਹੋਣ ਵਾਲੇ ਵਿਅਕਤੀ ਖ਼ਿਲਾਫ਼ ਦੋਸ਼ ਨਹੀਂ ਲਾਏ ਜਾ ਸਕਦੇ।
ਇਹ ਵੀ ਪੜ੍ਹੋ: ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡਨ ਦੀ ਪਤਨੀ ਨੇ ਕਮਲਾ ਹੈਰਿਸ ਦੇ ਪਤੀ ਨੂੰ ਕੀਤੀ ਕਿੱਸ, ਵੀਡੀਓ ਵਾਇਰਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।