Manipur Violence : ਮਨੀਪੁਰ  ਇਲਾਕੇ ਵਿੱਚ ਲਗਾਤਾਰ ਦੋ ਘਟਨਾ ਨੂੰ ਅੰਜ਼ਾਮ ਦੱਤਾ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਨੀਪੁਰ ਦੀ ਰਾਜਧਾਨੀ ਇੰਫਾਲ ਦੇ ਨਿਊ ਲੈਂਬੁਲੇਨ ਇਲਾਕੇ 'ਚ ਐਤਵਾਰ ਦੁਪਹਿਰ ਨੂੰ ਅਣਪਛਾਤੇ ਬਦਮਾਸ਼ਾਂ ਨੇ ਤਿੰਨ ਖਾਲੀ ਘਰਾਂ ਨੂੰ ਅੱਗ ਲਗਾ ਦਿੱਤੀ ਹੈ। ਇੱਕ ਹੋਰ ਘਟਨਾ ਵਿੱਚ ਕੁਝ ਅਣਪਛਾਤੇ ਵਿਅਕਤੀਆਂ ਨੇ ਸੁਰੱਖਿਆ ਮੁਲਾਜ਼ਮਾਂ ਤੋਂ ਦੋ ਏਕੇ-47 ਰਾਈਫਲਾਂ ਅਤੇ ਇੱਕ ਕਾਰਬਾਈਨ ਖੋਹ ਲਏ ਹਨ।


ਦੱਸ ਦਈਏ ਕਿ ਅੱਗ ਲੱਗਣ ਦੀ ਘਟਨਾ ਤੋਂ ਤੁਰੰਤ ਬਾਅਦ, ਇਲਾਕੇ ਦੇ ਲੋਕ ਇਕੱਠੇ ਹੋ ਗਏ ਅਤੇ ਉੱਥੇ ਤਾਇਨਾਤ ਰਾਜ ਅਤੇ ਕੇਂਦਰੀ ਬਲਾਂ ਨੂੰ ਇਲਾਕੇ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ। ਇਸ 'ਤੇ ਸੁਰੱਖਿਆ ਬਲਾਂ ਨੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਕੁਝ ਗੋਲੇ ਛੱਡੇ। ਪੁਲਿਸ ਨੇ ਦੱਸਿਆ ਕਿ ਇੱਕ ਹੋਰ ਘਟਨਾਕ੍ਰਮ ਵਿੱਚ, ਅਣਪਛਾਤੇ ਵਿਅਕਤੀਆਂ ਨੇ ਐਤਵਾਰ ਤੜਕੇ 2 ਵਜੇ ਦੇ ਕਰੀਬ ਸਾਬਕਾ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਕੇ ਰਾਜੋ ਦੀ ਰਿਹਾਇਸ਼ ਦੀ ਰਾਖੀ ਕਰ ਰਹੇ ਸੁਰੱਖਿਆ ਕਰਮਚਾਰੀਆਂ ਤੋਂ ਤਿੰਨ ਹਥਿਆਰ ਖੋਹ ਲਏ। 


ਪੁਲਿਸ ਨੇ ਦੱਸਿਆ ਕਿ ਇਹ ਘਟਨਾ ਇੰਫਾਲ ਪੱਛਮੀ ਜ਼ਿਲੇ ਦੇ ਇੰਫਾਲ ਪੀ.ਐਸ ਅਧੀਨ ਸਗੋਲਬੰਦ ਬਿਜੋਏ ਗੋਵਿੰਦਾ ਵਿਖੇ ਵਾਪਰੀ। ਖੋਹੇ ਗਏ ਹਥਿਆਰਾਂ ਵਿੱਚ ਦੋ ਏਕੇ-47 ਰਾਈਫਲਾਂ ਅਤੇ ਇੱਕ ਕਾਰਬਾਈਨ ਸ਼ਾਮਲ ਹੈ। ਇਸ ਦੌਰਾਨ ਪੁਲਿਸ ਨੇ ਹਥਿਆਰ ਬਰਾਮਦ ਕਰਨ ਅਤੇ ਇਸ ਵਿੱਚ ਸ਼ਾਮਲ ਵਿਅਕਤੀਆਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 


ਉੱਤਰ ਪੂਰਬ ਵਿੱਚ ਭਾਜਪਾ ਦੇ ਇੱਕ ਸੀਨੀਅਰ ਆਗੂ ਅਤੇ ਸੰਯੋਜਕ ਸੰਬਿਤ ਪਾਤਰਾ ਨੇ ਦੱਸਿਆ ਕਿ ਤ੍ਰਿਪੁਰਾ ਵਿੱਚ 5 ਸਤੰਬਰ ਨੂੰ ਦੋ ਵਿਧਾਨ ਸਭਾ ਸੀਟਾਂ ਲਈ ਹੋਣ ਵਾਲੀਆਂ ਉਪ ਚੋਣਾਂ ਤੋਂ ਪਹਿਲਾਂ ਟਿਪਰਾ ਮੋਥਾ ਦੇ ਮੁਖੀ ਪ੍ਰਦਯੋਤ ਕਿਸ਼ੋਰ ਮਾਨਿਕਿਆ ਦੇਬ ਵਰਮਾ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਪਾਤਰਾ ਨੇ ਐਕਸ 'ਤੇ ਆਪਣੀ ਪੋਸਟ 'ਚ ਸ਼ਨੀਵਾਰ ਨੂੰ ਹੋਈ ਇਸ ਬੈਠਕ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਇਕ ਸਫਲ ਬੈਠਕ ਰਹੀ। 


ਇਸਤੋਂ ਇਲਾਵਾ ਉਨ੍ਹਾਂ ਉਥੋਂ ਦੇ ਮੂਲ ਨਿਵਾਸੀਆਂ ਦੇ ਅਧਿਕਾਰਾਂ ਅਤੇ ਭਲਾਈ ਬਾਰੇ ਚਰਚਾ ਕੀਤੀ। ਇਹ ਮੀਟਿੰਗ ਮਹੱਤਵਪੂਰਨ ਮੰਨੀ ਜਾਂਦੀ ਹੈ ਕਿਉਂਕਿ ਸੀ.ਪੀ.ਆਈ (ਐਮ) ਨੇ ਹਾਲ ਹੀ ਵਿੱਚ ਖੇਤਰੀ ਪਾਰਟੀ ਨਾਲ ਸੰਪਰਕ ਕੀਤਾ ਸੀ ਅਤੇ ਸਿਪਾਹੀਜਾਲਾ ਜ਼ਿਲ੍ਹੇ ਵਿੱਚ ਧਨਪੁਰ ਅਤੇ ਬਕਸਾਨਗਰ ਸੀਟਾਂ 'ਤੇ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਸਮਰਥਨ ਮੰਗਿਆ ਸੀ।