ਪੜਚੋਲ ਕਰੋ

Manipur Violence : ਮਨੀਪੁਰ ਵਿੱਚ ਇੱਕ ਵਾਰ ਫਿਰ ਭੜਕੀ ਹਿੰਸਾ, 3 ਲੋਕਾਂ ਦੀ ਹੋਈ ਮੌਤ

violence case ਮਨੀਪੁਰ ਤੋਂ ਇੱਕ ਵਾਰ ਫਿਰ ਹਿੰਸਾ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਹ ਗੋਲੀਬਾਰੀ ਅੱਜ ਸਵੇਰੇ ਕਰੀਬ 5.30 ਵਜੇ ਉਖਰੂਲ ਦੇ ਲਿਟਨ ਨੇੜੇ ਥੋਵਾਈ ਕੁਕੀ ਪਿੰਡ 'ਚ ਹੋਈ। ਜਿਸ ਵਿੱਚ ਪਿੰਡ ਦੇ 3 ਵਲੰਟੀਅਰਾਂ ਦੀ ਮੌਤ

ਮਨੀਪੁਰ ਤੋਂ ਇੱਕ ਵਾਰ ਫਿਰ ਹਿੰਸਾ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਹ ਗੋਲੀਬਾਰੀ ਅੱਜ ਸਵੇਰੇ ਕਰੀਬ 5.30 ਵਜੇ ਉਖਰੂਲ ਦੇ ਲਿਟਨ ਨੇੜੇ ਥੋਵਾਈ ਕੁਕੀ ਪਿੰਡ 'ਚ ਹੋਈ। ਜਿਸ ਵਿੱਚ ਪਿੰਡ ਦੇ 3 ਵਲੰਟੀਅਰਾਂ ਦੀ ਮੌਤ ਹੋਣ ਦੀ ਖ਼ਬਰ ਹੈ।

ਦੱਸ ਦਈਏ ਕੂਕੀ ਸਮੁਦਾਏ ਦੀ ਸੰਸਥਾ ਇੰਡੀਜੀਨਸ ਟ੍ਰਾਈਬਲ ਲੀਡਰਜ਼ ਫੋਰਮ ਦੇ ਬੁਲਾਰੇ ਨੇ ਦੱਸਿਆ ਕਿ ਮੇਈਟੀ ਲੋਕਾਂ ਦੇ ਹਮਲੇ ਵਿੱਚ ਮਾਰੇ ਗਏ ਲੋਕਾਂ ਵਿੱਚ ਜਮਖੋਗਿਨ , ਥੰਗਖੋਕਾਈ  ਅਤੇ ਹਾਲੈਂਸਨ  ਸ਼ਾਮਲ ਹਨ।

ਸੁਪਰੀਮ ਕੋਰਟ ਅੱਜ ਹਿੰਸਾ ਤੋਂ ਬਚਣ ਵਾਲੀਆਂ ਦੋ ਔਰਤਾਂ ਦੀ ਪਟੀਸ਼ਨ 'ਤੇ ਵੀ ਸੁਣਵਾਈ ਕਰੇਗਾ। ਕੁਕੀ ਅਤੇ ਮੇਈਟੀ ਭਾਈਚਾਰਿਆਂ ਦਰਮਿਆਨ 3 ਮਈ ਨੂੰ ਹਿੰਸਾ ਭੜਕ ਗਈ ਸੀ, ਜੋ ਅਜੇ ਵੀ ਜਾਰੀ ਹੈ। ਇਸ ਹਿੰਸਾ 'ਚ ਕਰੀਬ 160 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਸਤੋਂ ਇਲਾਵਾ ਲਿਟਨ ਪੁਲਿਸ ਨੇ ਦੱਸਿਆ ਕਿ ਸਵੇਰੇ ਤੜਕੇ ਭਾਰੀ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਇਸ ਤੋਂ ਬਾਅਦ ਪੁਲੀਸ ਨੇ ਆਸ-ਪਾਸ ਦੇ ਪਿੰਡਾਂ ਅਤੇ ਜੰਗਲਾਂ ਵਿੱਚ ਤਲਾਸ਼ੀ ਲਈ। ਜਿੱਥੋਂ ਉਨ੍ਹਾਂ ਨੂੰ ਤਿੰਨ ਵਿਅਕਤੀਆਂ ਦੀਆਂ ਲਾਸ਼ਾਂ ਮਿਲੀਆਂ। ਤਿੰਨਾਂ ਦੇ ਸਰੀਰ 'ਤੇ ਤੇਜ਼ਧਾਰ ਚਾਕੂ ਨਾਲ ਸੱਟਾਂ ਦੇ ਨਿਸ਼ਾਨ ਹਨ ਅਤੇ ਉਨ੍ਹਾਂ ਦੇ ਅੰਗ ਵੀ ਕੱਟੇ ਹੋਏ ਹਨ

ਦੱਸ ਦੇਈਏ ਕਿ ਮਨੀਪੁਰ ਵਿੱਚ ਬਹੁਗਿਣਤੀ ਮੇਈਟੀ ਭਾਈਚਾਰਾ ਆਦਿਵਾਸੀ ਰਾਖਵੇਂਕਰਨ ਦੀ ਮੰਗ ਕਰ ਰਿਹਾ ਹੈ। ਇਸ ਦਾ ਕਾਰਨ ਇਹ ਹੈ ਕਿ ਮੇਈਟੀ ਭਾਈਚਾਰੇ ਦੀ ਆਬਾਦੀ ਲਗਭਗ 53 ਪ੍ਰਤੀਸ਼ਤ ਹੈ ਪਰ ਇਹ ਲੋਕ ਰਾਜ ਦੇ ਮੈਦਾਨੀ ਇਲਾਕਿਆਂ ਵਿੱਚ ਸਿਰਫ਼ 10 ਪ੍ਰਤੀਸ਼ਤ ਹੀ ਰਹਿੰਦੇ ਹਨ। ਦੂਜੇ ਪਾਸੇ, ਕੂਕੀ ਅਤੇ ਨਾਗਾ ਭਾਈਚਾਰੇ ਰਾਜ ਦੇ ਪਹਾੜੀ ਖੇਤਰਾਂ ਵਿੱਚ ਰਹਿੰਦੇ ਹਨ, ਜੋ ਕਿ ਰਾਜ ਦਾ ਲਗਭਗ 90 ਪ੍ਰਤੀਸ਼ਤ ਹੈ। ਭੂਮੀ ਸੁਧਾਰ ਕਾਨੂੰਨ ਤਹਿਤ ਮੇਈਟੀ ਭਾਈਚਾਰਾ ਪਹਾੜੀਆਂ 'ਤੇ ਜ਼ਮੀਨ ਨਹੀਂ ਖਰੀਦ ਸਕਦਾ, ਜਦਕਿ ਕੁਕੀ ਅਤੇ ਨਾਗਾ ਭਾਈਚਾਰਿਆਂ 'ਤੇ ਅਜਿਹੀ ਕੋਈ ਪਾਬੰਦੀ ਨਹੀਂ ਹੈ। ਇਹੀ ਕਾਰਨ ਹੈ, ਜਿਸ ਕਾਰਨ ਹਿੰਸਾ ਸ਼ੁਰੂ ਹੋਈ।

ਮਨੀਪੁਰ 'ਚ ਹਿੰਸਾ ਦੀ ਜਾਂਚ ਲਈ  ਬੀਤੇ ਬੁੱਧਵਾਰ ਨੂੰ ਵੱਖ-ਵੱਖ ਰੈਂਕਾਂ ਦੀਆਂ 29 ਮਹਿਲਾ ਅਧਿਕਾਰੀਆਂ ਸਣੇ 53 ਅਧਿਕਾਰੀਆਂ ਦੀ ਸੂਚੀ ਜਾਰੀ ਕੀਤੀ ਹੈ ਅਤੇ ਦੋ ਮਹਿਲਾ ਡੀ.ਆਈ.ਜੀ ਰੈਂਕ ਦੇ ਅਧਿਕਾਰੀਆਂ ਤਾਇਨਾਤ ਕੀਤੇ ਹਨ ।ਡੀ.ਆਈ.ਜੀ ਰੈਂਕ ਦੇ ਅਧਿਕਾਰੀ ਲਵਲੀ ਕਟਿਆਰ, ਨਿਰਮਲਾ ਦੇਵੀ ਅਤੇ ਮੋਹਿਤ ਗੁਪਤਾ ਇਹ ਤਿੰਨੋਂ ਰਾਜ ਵਿੱਚ ਹਿੰਸਾ ਦੇ ਮਾਮਲਿਆਂ ਦੀ ਜਾਂਚ ਲਈ ਆਪਣੀਆਂ ਆਪਣੀਆਂ ਟੀਮਾਂ ਦੀ ਅਗਵਾਈ ਕਰਨਗੇ। ਇਹ ਸਭ ਅਧਿਕਾਰੀ ਘਨਸ਼ਿਆਮ ਉਪਾਧਿਆਏ ਨੂੰ ਜਾਣਕਾਰੀ ਦੇਣਗੇ। 

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget