Farmers Protest: ਗਾਂਧੀ ਜਯੰਤੀ ਦੇ ਮੌਕੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਵੱਡਾ ਬਿਆਨ ਦਿੱਤਾ ਹੈ। ਕਿਸਾਨਾਂ 'ਤੇ ਚੁਟਕੀ ਲੈਂਦਿਆਂ ਅਨਿਲ ਵਿਜ ਨੇ ਕਿਹਾ ਕਿ ਗਾਂਧੀ ਦੇ ਦੇਸ਼ ਵਿੱਚ ਹਿੰਸਕ ਅੰਦੋਲਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਝੋਨੇ ਦੀ ਸਰਕਾਰੀ ਖਰੀਦ ਵਿੱਚ ਦੇਰੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨਾਂ ਦਾ ਐਲਾਨ ਕੀਤਾ ਗਿਆ ਹੈ।


ਅਨਿਲ ਵਿਜ ਨੇ ਕੀ ਕਿਹਾ?


ਅਨਿਲ ਵਿਜ ਨੇ ਟਵੀਟ ਕਰਕੇ ਕਿਹਾ, ''ਕਿਸਾਨਾਂ ਦਾ ਅੰਦੋਲਨ ਦਿਨੋ ਦਿਨ ਹਿੰਸਕ ਹੁੰਦਾ ਜਾ ਰਿਹਾ ਹੈ। ਮਹਾਤਮਾ ਗਾਂਧੀ ਦੇ ਦੇਸ਼ 'ਚ ਹਿੰਸਕ ਅੰਦੋਲਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਕਿਸਾਨ ਆਗੂਆਂ ਨੂੰ ਆਪਣਾ ਅੰਦੋਲਨ ਸੰਜਮ ਵਿੱਚ ਰੱਖਣਾ ਚਾਹੀਦਾ ਹੈ।


ਕਿਸਾਨ ਇੱਕ ਸਾਲ ਤੋਂ ਅੰਦੋਲਨ ਕਰ ਰਹੇ ਹਨ






ਦੱਸ ਦੇਈਏ ਕਿ ਕਿਸਾਨ ਪਿਛਲੇ ਇੱਕ ਸਾਲ ਤੋਂ ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਹਨ। ਕਿਸਾਨ ਰਾਜਧਾਨੀ ਦਿੱਲੀ, ਹਰਿਆਣਾ ਅਤੇ ਪੰਜਾਬ ਦੀਆਂ ਸਰਹੱਦਾਂ 'ਤੇ ਡੇਰੇ ਲਾ ਰਹੇ ਹਨ। ਇੱਕ ਸਾਲ ਦੇ ਅੰਦਰ ਕਿਸਾਨ ਸੰਗਠਨਾਂ ਅਤੇ ਸਰਕਾਰ ਦੇ ਵਿੱਚ ਕਈ ਦੌਰ ਦੀ ਗੱਲਬਾਤ ਹੋਈ, ਪਰ ਕੋਈ ਫ਼ਾਇਦਾ ਨਹੀਂ ਹੋਇਆ। ਕਿਸਾਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਮੰਗ 'ਤੇ ਅੜੇ ਹੋਏ ਹਨ। ਇਸ ਹਫ਼ਤੇ ਕਿਸਾਨਾਂ ਨੇ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਲਈ ਭਾਰਤ ਬੰਦ ਦਾ ਸੱਦਾ ਵੀ ਦਿੱਤਾ ਸੀ।


ਇਹ ਵੀ ਪੜ੍ਹੋ: 'Puppy' ਬਣ ਇੱਕ ਕੁੜੀ ਬਣ ਗਈ ਕਰੋੜਪਤੀ, ਭੌਂਕ ਭੌੰਕ ਕੇ ਇੱਕ ਸਾਲ 'ਚ ਕਮਾਏ 7 ਕਰੋੜ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904