ਪੜਚੋਲ ਕਰੋ
Advertisement
#AUSvsIND: ਕੋਹਲੀ ਨੇ 23 ਦੌੜਾਂ ਬਣਾ ਤੋੜਿਆ ਸਚਿਨ ਦਾ 19,000 ਦੌੜਾਂ ਵਾਲਾ ਰਿਕਾਰਡ
ਸਿਡਨੀ: ਆਸਟ੍ਰੇਲੀਆ ਖ਼ਿਲਾਫ਼ ਚਾਰ ਮੈਚਾਂ ਦੀ ਲੜੀ ਦੇ ਆਖ਼ਰੀ ਮੈਚ ਵਿੱਚ ਪਹਿਲੀ ਪਾਰੀ ਦੌਰਾਨ ਭਾਰਤ 90 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ 303 ਦੌੜਾਂ ਬਣਾ ਕੇ ਇਤਿਹਾਸ ਸਿਰਜਣ ਵੱਲ ਵਧ ਰਿਹਾ ਹੈ। ਪਰ ਪਹਿਲੀ ਪਾਰੀ ਵਿੱਚ ਕਪਤਾਨ ਵਿਰਾਟ ਕੋਹਲੀ ਦਾ ਪ੍ਰਦਰਸ਼ਨ ਕੁਝ ਚੰਗਾ ਨਹੀਂ ਰਿਹਾ। ਹਾਲਾਂਕਿ, ਵਿਰਾਟ ਕੋਹਲੀ ਨੇ 23 ਦੌੜਾਂ ਬਣਾ ਕੇ ਸਚਿਨ ਤੇਂਦੂਲਕਰ ਦਾ ਰਿਕਾਰਡ ਤੋੜ ਦਿੱਤਾ ਹੈ।
ਵਿਰਾਟ ਕੋਹਲੀ ਕੌਮਾਂਤਰੀ ਕ੍ਰਿਕੇਟ ਵਿੱਚ 19,000 ਦੌੜਾਂ ਬਣਾਉਣ ਵਾਲੇ ਸਭ ਤੋਂ ਤੇਜ਼ ਬੱਲੇਬਾਜ਼ ਬਣ ਗਏ ਹਨ। ਕੋਹਲੀ ਨੇ ਇਹ ਰਿਕਾਰਡ ਵੀਰਵਾਰ ਨੂੰ ਆਸਟ੍ਰੇਲੀਆ ਵਿਰੁੱਧ ਸਿਡਨੀ ਵਿੱਚ ਚਾਰ ਮੈਚਾਂ ਦੀ ਟੈਸਟ ਲੜੀ ਦੇ ਆਖ਼ਰੀ ਮੁਕਾਬਲੇ ਦੀ ਪਹਿਲੀ ਪਾਰੀ ਯਾਨੀ ਕਿ ਟੈਸਟ ਕਰੀਅਰ ਦੀ 399ਵੇਂ ਈਨਿੰਗਜ਼ ਵਿੱਚ ਆਪਣੇ ਨਾਂ ਕੀਤਾ। ਇਸ ਤੋਂ ਪਹਿਲਾਂ ਭਾਰਤੀ ਕ੍ਰਿਕੇਟ ਦੇ ਰੱਬ ਕਹੇ ਜਾਣ ਵਾਲੇ ਸਚਿਨ ਤੇਂਦੁਲਕਰ ਦੇ ਨਾਂਅ ਸਭ ਤੋਂ ਤੇਜ਼ 19,000 ਦੌੜਾਂ ਬਣਾਉਣ ਦਾ ਰਿਕਾਰਡ ਸੀ। ਤੇਂਦੁਲਕਰ ਨੇ ਇਹ ਕਾਰਨਾਮਾ 432 ਈਨਿੰਗਜ਼ ਦੌਰਾਨ ਕੀਤਾ ਸੀ, ਪਰ ਕੋਹਲੀ ਨੇ 33 ਪਾਰੀਆਂ ਪਹਿਲਾਂ ਉਨ੍ਹਾਂ ਦਾ ਰਿਕਾਰਡ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਵਿੱਚ 382ਵੀਂ ਪਾਰੀ ਖੇਡਦਿਆਂ ਵਿਰਾਟ ਕੋਹਲੀ ਕੌਮਾਂਤਰੀ ਕ੍ਰਿਕੇਟ ਵਿੱਚ ਸਭ ਤੋਂ ਤੇਜ਼ ਬੱਲੇਬਾਜ਼ ਬਣ ਗਏ ਸਨ।Virat Kohli (399 inns) becomes the quickest to 19000 International runs. Prev: Sachin Tendulkar (432 inns) & Brian Lara (433 inns).
Kohli is the fastest to: 15000 INTL runs (333) 16000 INTL runs (350) 17000 INTL runs (363) 18000 INTL runs (382) 19000 INTL runs (399)#AUSvIND — #AUSvIND #AUSvIND #BPL2019 #BPL2019 #BPL06 (@Live_BCCITv) January 3, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਸਪੋਰਟਸ
ਤਕਨਾਲੌਜੀ
ਵਿਸ਼ਵ
Advertisement