ਵਿਰਾਟ ਕੋਹਲੀ ਕੌਮਾਂਤਰੀ ਕ੍ਰਿਕੇਟ ਵਿੱਚ 19,000 ਦੌੜਾਂ ਬਣਾਉਣ ਵਾਲੇ ਸਭ ਤੋਂ ਤੇਜ਼ ਬੱਲੇਬਾਜ਼ ਬਣ ਗਏ ਹਨ। ਕੋਹਲੀ ਨੇ ਇਹ ਰਿਕਾਰਡ ਵੀਰਵਾਰ ਨੂੰ ਆਸਟ੍ਰੇਲੀਆ ਵਿਰੁੱਧ ਸਿਡਨੀ ਵਿੱਚ ਚਾਰ ਮੈਚਾਂ ਦੀ ਟੈਸਟ ਲੜੀ ਦੇ ਆਖ਼ਰੀ ਮੁਕਾਬਲੇ ਦੀ ਪਹਿਲੀ ਪਾਰੀ ਯਾਨੀ ਕਿ ਟੈਸਟ ਕਰੀਅਰ ਦੀ 399ਵੇਂ ਈਨਿੰਗਜ਼ ਵਿੱਚ ਆਪਣੇ ਨਾਂ ਕੀਤਾ।
ਇਸ ਤੋਂ ਪਹਿਲਾਂ ਭਾਰਤੀ ਕ੍ਰਿਕੇਟ ਦੇ ਰੱਬ ਕਹੇ ਜਾਣ ਵਾਲੇ ਸਚਿਨ ਤੇਂਦੁਲਕਰ ਦੇ ਨਾਂਅ ਸਭ ਤੋਂ ਤੇਜ਼ 19,000 ਦੌੜਾਂ ਬਣਾਉਣ ਦਾ ਰਿਕਾਰਡ ਸੀ। ਤੇਂਦੁਲਕਰ ਨੇ ਇਹ ਕਾਰਨਾਮਾ 432 ਈਨਿੰਗਜ਼ ਦੌਰਾਨ ਕੀਤਾ ਸੀ, ਪਰ ਕੋਹਲੀ ਨੇ 33 ਪਾਰੀਆਂ ਪਹਿਲਾਂ ਉਨ੍ਹਾਂ ਦਾ ਰਿਕਾਰਡ ਤੋੜ ਦਿੱਤਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਤੰਬਰ ਵਿੱਚ 382ਵੀਂ ਪਾਰੀ ਖੇਡਦਿਆਂ ਵਿਰਾਟ ਕੋਹਲੀ ਕੌਮਾਂਤਰੀ ਕ੍ਰਿਕੇਟ ਵਿੱਚ ਸਭ ਤੋਂ ਤੇਜ਼ ਬੱਲੇਬਾਜ਼ ਬਣ ਗਏ ਸਨ।