Gas Leakage In Andhra Pradesh: ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਇੱਕ ਫਾਰਮੇਸੀ ਵਿੱਚ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਹੈ। ਇਸ ਭਿਆਨਕ ਧਮਾਕੇ ਵਿਚ ਚਾਰ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਇਕ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੈ। ਜ਼ਖ਼ਮੀ ਮਜ਼ਦੂਰ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।


ਅੱਗ ਲੱਗਣ ਦੀ ਘਟਨਾ ਵਿਸ਼ਾਖਾਪਟਨਮ ਨੇੜੇ ਅਨਾਕਾਪੱਲੇ ਜ਼ਿਲ੍ਹੇ ਵਿੱਚ ਜਵਾਹਰ ਲਾਲ ਨਹਿਰੂ ਫਾਰਮੇਸੀ ਵਿੱਚ ਸੋਮਵਾਰ (26 ਦਸੰਬਰ) ਦੁਪਹਿਰ ਕਰੀਬ 3 ਵਜੇ ਸਾਹਮਣੇ ਆਈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਫਾਰਮੇਸੀ ਸਟਾਫ ਨੇ ਇਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਇਸ ਤੋਂ ਪਹਿਲਾਂ ਕਿ ਉਹ ਗੈਸ ਲੀਕ 'ਤੇ ਕਾਬੂ ਪਾਉਂਦੇ, ਧਮਾਕਾ ਹੋ ਗਿਆ।


ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ


ਫਾਰਮੇਸੀ ਪ੍ਰਬੰਧਨ ਮੁਤਾਬਕ ਵਿਸ਼ਾਖਾਪਟਨਮ ਦੇ ਫਾਰਮਾ ਸਿਟੀ ਸਥਿਤ ਲੌਰਸ ਕੰਪਨੀ ਦੇ ਯੂਨਿਟ-3 'ਚ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਹਾਦਸੇ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਅਤੇ ਬਚਾਅ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਮ੍ਰਿਤਕਾਂ ਦੀ ਪਛਾਣ ਖੰਮਮ ਦੇ ਬੀ ਰਾਮਬਾਬੂ, ਗੁੰਟੂਰ ਦੇ ਰਾਜੇਪ ਬਾਬੂ, ਕੋਟਪਾਡੂ ਦੇ ਆਰ ਰਾਮਕ੍ਰਿਸ਼ਨ ਅਤੇ ਚੋਦਾਵਰਮ ਦੇ ਮਜੀ ਵੈਂਕਟ ਰਾਓ ਵਜੋਂ ਹੋਈ ਹੈ। ਇਨ੍ਹਾਂ ਵਿੱਚੋਂ ਦੋ ਠੇਕਾ ਮੁਲਾਜ਼ਮ ਅਤੇ ਦੋ ਪੱਕੇ ਮੁਲਾਜ਼ਮ ਹਨ। ਇਸ ਦੇ ਨਾਲ ਹੀ ਕਿਮਸ ਹਸਪਤਾਲ 'ਚ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ।


ਅਗਸਤ ਵਿੱਚ ਵੀ ਗੈਸ ਲੀਕ ਹੋਈ ਸੀ


ਇਸ ਤੋਂ ਪਹਿਲਾਂ ਆਂਧਰਾ ਪ੍ਰਦੇਸ਼ ਦੇ ਅਨਾਕਾਪੱਲੇ ਜ਼ਿਲ੍ਹੇ ਦੇ ਅਚੁਤਾਪੁਰਮ ਵਿੱਚ ਇੱਕ ਕੰਪਨੀ ਵਿੱਚ ਸ਼ੱਕੀ ਗੈਸ ਲੀਕ ਹੋਣ ਦੀ ਸੂਚਨਾ ਮਿਲੀ ਸੀ। ਇਸ ਹਾਦਸੇ 'ਚ ਕਰੀਬ 50 ਔਰਤਾਂ ਬੀਮਾਰ ਹੋ ਗਈਆਂ ਸਨ। ਪਹਿਲਾਂ ਉਨ੍ਹਾਂ ਨੂੰ ਉਲਟੀਆਂ ਆਉਣੀਆਂ ਸ਼ੁਰੂ ਹੋ ਗਈਆਂ ਅਤੇ ਮਤਲੀ ਦੀ ਸ਼ਿਕਾਇਤ ਹੋਈ। ਇਸ ਤੋਂ ਬਾਅਦ ਕੰਪਨੀ ਦੇ ਮੁਲਾਜ਼ਮਾਂ ਨੇ ਬੇਹੋਸ਼ ਮਹਿਲਾ ਮੁਲਾਜ਼ਮਾਂ ਨੂੰ ਐਂਬੂਲੈਂਸ ਰਾਹੀਂ ਨੇੜੇ ਦੇ ਨਿੱਜੀ ਹਸਪਤਾਲ ਪਹੁੰਚਾਇਆ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!