ਪੜਚੋਲ ਕਰੋ
Advertisement
ਮੋਦੀ ਬਣੇ ਵਿਵੇਕ ਨੂੰ ਪਛਾਣ ਪਾਉਣਾ ਔਖਾ, ਪਹਿਲੀ ਝਲਕ ਆਈ ਸਾਹਮਣੇ
ਮੁੰਬਈ: ਸਾਬਕਾ ਪ੍ਰਧਾਨ ਮੰਤਰੀ ਤੋਂ ਬਾਅਦ ਹੁਣ ਭਾਰਤ ਦੇ ਮੌਜੂਦਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਜ਼ਿੰਦਗੀ ‘ਤੇ ਵੀ ਫ਼ਿਲਮ ਬਣਨ ਜਾ ਰਹੀ ਹੈ। ਇਸ ‘ਚ ਨਰੇਂਦਰ ਮੋਦੀ ਦਾ ਕਿਰਦਾਰ ਬਾਲੀਵੁੱਡ ਐਕਟਰ ਵਿਵੇਕ ਓਬਰਾਏ ਕਰਦੇ ਨਜ਼ਰ ਆਉਣਗੇ। ਫਿਲਮ ਦੀ ਪਹਿਲ਼ੀ ਝਲਕ ਸਾਹਮਣੇ ਆ ਗਈ ਹੈ। ਇਸ ਨੂੰ ਦੇਖ ਵਿਵੇਕ ਨੂੰ ਪਛਾਣ ਪਾਉਣਾ ਮੁਸ਼ਕਲ ਹੈ। ਇਸ ਪੋਸਟਰ ‘ਚ ‘ਦੇਸ਼ ਹੀ ਮੇਰੀ ਸ਼ਕਤੀ ਹੈ’ ਲਿਖਿਆ ਹੋਇਆ ਹੈ।
ਫ਼ਿਲਮ ਦੇ ਪੋਸਟਰ ਨੂੰ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਟਵੀਟ ਕੀਤਾ ਹੈ। ਇਸ ਫ਼ਿਲਮ ‘ਚ ਮੋਦੀ ਦੇ ਕਿਰਦਾਰ ਲਈ ਪਹਿਲਾਂ ਪਰੇਸ਼ ਰਾਵਲ ਨੰ ਅਪ੍ਰੋਚ ਕੀਤਾ ਗਿਆ ਸੀ ਪਰ ਕੁਝ ਕਾਰਨਾਂ ਕਰਕੇ ਉਹ ਫ਼ਿਲਮ ਨਹੀਂ ਕਰ ਪਾਏ। ਫ਼ਿਲਮ ਨੂੰ ਓਮੰਗ ਕੁਮਾਰ ਡਾਇਰੈਕਟ ਕਰ ਰਹੇ ਹਨ ਤੇ ਸੰਦੀਪ ਸਿੰਘ ਇਸ ਨੂੰ ਪ੍ਰੋਡਿਊਸ ਕਰ ਰਹੇ ਹਨ। ਇਹ ਫ਼ਿਲਮ ਦਾ ਪਹਿਲਾ ਪੋਸਟਰ ਹੈ। ਇਸ ਫ਼ਿਲਮ ਦਾ ਟਾਈਟਲ ਅਜੇ ਫਾਈਨਲ ਨਹੀਂ ਹੋਇਆ ਪਰ ਖ਼ਬਰਾਂ ਨੇ ਕਿ ਪੋਸਟਰ ਨੂੰ ਦੇਸ਼ ਦੇ ਵੱਖ-ਵੱਖ 23 ਮੋਦੀ ਫੈਨਸ ਨੇ ਰਿਲੀਜ਼ ਕੀਤਾ ਹੈ। ਜੇਕਰ ਫ਼ਿਲਮ ਦੇ ਡਾਇਰੈਕਟਰ ਓਮੰਗ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਫ਼ਿਲਮਾਂ ‘ਸਰਬਜੀਤ’ ਤੇ ‘ਮੈਰੀ ਕੌਮ’ ਕਾਫੀ ਹਿੱਟ ਹੋਈਆਂ ਸੀ। ਦੇਖਦੇ ਹਾਂ ਫ਼ਿਲਮ ਨਾਲ ਮੋਦੀ ਨੂੰ ਕੁਝ ਫਾਇਦਾ ਹੁੰਦਾ ਹੈ ਜਾਂ ਓਮੰਗ ਕੁਝ ਵੱਖਰਾ ਕਰ ਪਾਉਣਗੇ।Vivek Anand Oberoi [Vivek Oberoi] to star in Narendra Modi biopic, titled #PMNarendraModi... The first look poster was launched in 23 languages by Maharashtra CM Devendra Fadnavis... Directed by Omung Kumar... Produced by Suresh Oberoi and Sandip Ssingh. pic.twitter.com/K0HdjhFVtj
— taran adarsh (@taran_adarsh) January 7, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਦੇਸ਼
ਪੰਜਾਬ
ਕ੍ਰਿਕਟ
Advertisement