ਨਵੀਂ ਦਿੱਲੀ: ਜੰਮੂ-ਕਸ਼ਮੀਰ ਤੋਂ ਧਾਰਾ 370 ਨੂੰ ਖ਼ਤਮ ਕਰਨ ਨੂੰ ਲੈ ਕੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਐਮਡੀਐਮਕੇ ਮੁਖੀ ਵਾਇਕੋ ਨੇ ਵੱਡਾ ਖੁਲਾਸਾ ਕੀਤਾ ਹੈ। ਵਾਇਕੋ ਨੇ ਸੋਮਵਾਰ ਨੂੰ ਕਿਹਾ ਕਿ ਜਦੋਂ ਦੇਸ਼ ਆਪਣਾ 100ਵਾਂ ਆਜ਼ਾਦੀ ਦਿਹਾੜਾ ਮਨਾਵੇਗਾ ਤਾਂ ਕਸ਼ਮੀਰ ਭਾਰਤ ਦਾ ਹਿੱਸਾ ਨਹੀਂ ਰਹੇਗਾ। ਉਧਰ, ਕਾਂਗਰਸ ਨੇਤਾ ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਅੱਜ ਭਾਰਤ ਡੂੰਘੇ ਸੰਕਟ ‘ਚ ਹੈ। ਸਰਕਾਰ ਨੂੰ ਜੰਮੂ-ਕਸ਼ਮੀਰ ਦੇ ਲੋਕਾਂ ਦੀ ਗੱਲ ਸੁਣਨੀ ਚਾਹੀਦੀ ਹੈ।



ਡਾ. ਮਨਮੋਹਨ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਦੇਸ਼ ਦੇ ਬਹੁਤੇ ਲੋਕਾਂ ਨੂੰ ਪਸੰਦ ਨਹੀਂ ਆ ਰਿਹਾ। ਇਹ ਜ਼ਰੂਰੀ ਹੈ ਕਿ ਇਨ੍ਹਾਂ ਸਾਰੇ ਲੋਕਾਂ ਦੀ ਗੱਲ ਸੁਣੀ ਜਾਵੇ। ਉਹ ਦੇਸ਼ ਲਈ ਸੋਚਦੇ ਹਨ, ਇਸ ਲਈ ਆਪਣੀ ਆਵਾਜ਼ ਚੁੱਕ ਰਹੇ ਹਨ। ਡਾ. ਮਨਮੋਹਨ ਸਿੰਘ ਪਹਿਲੀ ਵਾਰ ਜੰਮੂ-ਕਸ਼ਮੀਰ ਦੇ ਮੁੱਦੇ ‘ਤੇ ਗੱਲ ਕਰ ਰਹੇ ਸੀ। ਉਨ੍ਹਾਂ ਨੇ ਇਹ ਗੱਲ ਹਾਲ ਹੀ ‘ਚ ਆਪਣੇ ਸਾਥੀ ਕੈਬਨਿਟ ਮੰਤਰੀ ਐਸ ਜੈਪਾਲ ਰੈਡੀ ਨੂੰ ਸ਼ਰਧਾਜਲੀ ਦੇਣ ਤੋਂ ਬਾਅਦ ਕਹੀ।



ਵਾਇਕੋ ਨੇ ਕਿਹਾ, “ਉਨ੍ਹਾਂ ਨੇ ਕਸ਼ਮੀਰ ਨੂੰ ਕਿੱਚੜ ‘ਚ ਧੱਕ ਦਿੱਤਾ ਹੈ। ਮੈਂ ਪਹਿਲਾਂ ਵੀ ਕਸ਼ਮੀਰ ‘ਤੇ ਆਪਣੇ ਵਿਚਾਰ ਪੇਸ਼ ਕੀਤੇ ਹਨ। ਕਸ਼ਮੀਰ ਮੁੱਦੇ ‘ਤੇ ਮੈਂ ਕਾਂਗਰਸ ‘ਤੇ 30% ਤੇ ਭਾਜਪਾ ‘ਤੇ 70% ਹਮਲਾ ਕੀਤਾ ਹੈ।”