Modi photo in wedding card: ਕਰਨਾਟਕ 'ਚ ਇਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਵਿਆਹ ਦੇ ਕਾਰਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੋਟ ਪਾਉਣ ਦੀ ਅਪੀਲ ਲਾੜਾ-ਲਾੜੀ ਨੂੰ ਮਹਿੰਗੀ ਪਈ ਹੈ। ਇਸ ਮਾਮਲੇ ਵਿੱਚ ਪੁਲਿਸ ਨੇ ਲਾੜੇ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।



ਵਿਆਹ ਦੇ ਸੱਦਾ ਪੱਤਰ ਵਿੱਚ ਲਾੜਾ-ਲਾੜੀ ਨੇ ਲਿਖਿਆ, "ਇਸ ਵਾਰ ਫਿਰ ਨਰਿੰਦਰ ਮੋਦੀ ਨੂੰ ਹੀ ਪ੍ਰਧਾਨ ਮੰਤਰੀ ਬਣਾਉਣਾ ਲਾੜੇ-ਲਾੜੀ ਲਈ ਇੱਕ ਤੋਹਫ਼ਾ ਹੈ। ਤਾਂ ਜੋ ਸਾਡਾ ਭਵਿੱਖ ਭਾਰਤ ਸੁਰੱਖਿਅਤ ਹੋਣਾ ਚਾਹੀਦਾ ਹੈ।" ਇਸ ਅਪੀਲ ਤੋਂ ਬਾਅਦ ਚੋਣ ਜ਼ਾਬਤਾ ਇਨਫੋਰਸਮੈਂਟ ਨਿਗਰਾਨ ਟੀਮ ਦੇ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਪੁਲਿਸ ਨੇ ਲਾੜੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।



ਇਸ ਤੋਂ ਪਹਿਲਾਂ ਤੇਲੰਗਾਨਾ ਦੇ ਸੰਗਰੇਡੀ ਜ਼ਿਲ੍ਹੇ 'ਚ ਵੀ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਸੀ, ਜਿੱਥੇ ਇੱਕ ਲਾੜੇ ਦੇ ਪਿਤਾ ਨੇ ਵਿਆਹ ਦੇ ਸੱਦਾ ਪੱਤਰ 'ਤੇ ਮਹਿਮਾਨਾਂ ਨੂੰ ਤੋਹਫੇ ਲਿਆਉਣ ਦੀ ਬਜਾਏ ਆਉਣ ਵਾਲੀਆਂ ਲੋਕ ਸਭਾ ਚੋਣਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਸੀ। ਉਸ ਸੱਦਾ ਪੱਤਰ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਦੇ ਨਾਲ ਲਿਖਿਆ ਗਿਆ ਸੀ, "ਨਰਿੰਦਰ ਮੋਦੀ ਲਈ ਵੋਟ ਸਭ ਤੋਂ ਵਧੀਆ ਤੋਹਫ਼ਾ ਹੋਵੇਗਾ।" 



ਨੰਦੀਕਾਂਤੀ ਨਰਸਿਮਲੂ ਤੇ ਉਨ੍ਹਾਂ ਦੀ ਪਤਨੀ ਨੰਦੀਕਾਂਤੀ ਨਿਰਮਲਾ ਨੇ ਆਪਣੇ ਇਕਲੌਤੇ ਪੁੱਤਰ ਦੇ ਵਿਆਹ ਦੇ ਸੱਦਾ ਪੱਤਰ 'ਤੇ ਇਹ ਅਨੋਖੀ ਅਪੀਲ ਕੀਤੀ ਸੀ। ਹਾਲਾਂਕਿ, ਵਿਆਹ ਦੇ ਸੱਦਾ ਪੱਤਰ 'ਤੇ ਅਜਿਹੀ ਅਪੀਲ ਕਰਨਾ ਕਾਨੂੰਨੀ ਤੌਰ 'ਤੇ ਸਹੀ ਨਹੀਂ ਤੇ ਇਸ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਜਾ ਸਕਦਾ ਹੈ। ਇਸ ਕਾਰਨ ਪੁਲਿਸ ਨੇ ਇਨ੍ਹਾਂ ਦੋਵਾਂ ਮਾਮਲਿਆਂ ਵਿੱਚ ਕਾਰਵਾਈ ਕੀਤੀ ਹੈ।


ਦੱਸ ਦਈਏ ਕਿ ਇਹ ਮਾਮਲਾ ਕਰਨਾਟਕ  ਤੋਂ ਸਾਹਮਣਏ ਆਇਆ ਹੈ । ਜਿੱਥੇ ਵਿਆਹ ਦੇ ਕਾਰਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।