Government take back 123 waqf property: ਕੇਂਦਰ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਨੇ ਵਕਫ਼ ਬੋਰਡ ਦੀਆਂ 123 ਜਾਇਦਾਦਾਂ ਨੂੰ ਵਾਪਸ ਲੈਣ ਲਈ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਵਿੱਚ ਦਿੱਲੀ ਦੀ ਜਾਮਾ ਮਸਜਿਦ ਵੀ ਸ਼ਾਮਲ ਹੈ। ਯਾਦ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਸਰਕਾਰ ਵੇਲੇ ਜਾਮਾ ਮਸਜਿਦ ਵਕਫ਼ ਬੋਰਡ ਨੂੰ ਦਿੱਤੀ ਗਈ ਸੀ। ਹੁਣ ਸਰਕਾਰ ਦਿੱਲੀ ਦੀਆਂ 123 ਅਹਿਮ ਜਾਇਦਾਦਾਂ ਵਾਪਸ ਲੈ ਲਵੇਗੀ।



ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਨੇ ਦਿੱਲੀ ਵਕਫ ਬੋਰਡ ਦੇ ਚੇਅਰਮੈਨ ਅਤੇ ਓਖਲਾ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਪੱਤਰ ਲਿਖ ਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ ਸੀ। ਦੋ ਮੈਂਬਰੀ ਕਮੇਟੀ ਦੀ ਰਿਪੋਰਟ ਦੇ ਆਧਾਰ 'ਤੇ ਮੰਤਰਾਲੇ ਨੇ ਦਿੱਲੀ ਵਕਫ਼ ਬੋਰਡ ਦੀਆਂ 123 ਜਾਇਦਾਦਾਂ ਨੂੰ ਆਪਣੇ ਕਬਜ਼ੇ 'ਚ ਲੈਣ ਦਾ ਫੈਸਲਾ ਕੀਤਾ ਹੈ। ਜਾਇਦਾਦਾਂ ਵਿੱਚ ਦਰਗਾਹ, ਕਬਰਿਸਤਾਨ ਅਤੇ ਮਸਜਿਦ ਵੀ ਸ਼ਾਮਲ ਹਨ।


ਮੰਤਰਾਲੇ ਦੇ ਅਧੀਨ ਭੂਮੀ ਅਤੇ ਵਿਕਾਸ ਦਫ਼ਤਰ ਨੇ ਵਕਫ਼ ਬੋਰਡ ਨੂੰ ਨੋਟਿਸ ਦਿੱਤਾ ਹੈ। ਬੋਰਡ ਨੂੰ ਲੋੜੀਂਦੇ ਦਸਤਾਵੇਜ਼ ਪੇਸ਼ ਕਰਨ ਲਈ ਕਿਹਾ ਗਿਆ ਹੈ, ਜਿਸ ਵਿਚ ਬੋਰਡ ਦੱਸ ਸਕਦਾ ਹੈ ਕਿ ਇਹ ਜਾਇਦਾਦਾਂ ਉਸ ਨੂੰ ਕਿਉਂ ਦਿੱਤੀਆਂ ਜਾਣ। ਵਕਫ਼ ਬੋਰਡ ਨੇ ਦਿੱਲੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਤਾਂ ਜੋ ਇਨ੍ਹਾਂ ਜਾਇਦਾਦਾਂ ਨੂੰ ਢਾਹੁਣ ਅਤੇ ਮੁਰੰਮਤ ਕਰਨ ਦਾ ਕੰਮ ਕੋਈ ਹੋਰ ਨਾ ਕਰ ਸਕੇ ਪਰ ਹਾਈ ਕੋਰਟ ਨੇ ਮਈ 2023 ਵਿੱਚ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ। ਅਦਾਲਤ ਤੋਂ ਰਾਹਤ ਨਾ ਮਿਲਣ ਤੋਂ ਬਾਅਦ ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਨੇ ਵਕਫ਼ ਬੋਰਡ ਨੂੰ ਨੋਟਿਸ ਜਾਰੀ ਕੀਤਾ ਹੈ।


ਹੋਰ ਪੜ੍ਹੋ : ਫ਼ਿਲਮੀ ਅੰਦਾਜ਼ ਵਿੱਚ ਪੁਲਿਸ ਨੇ ਫੜ੍ਹੇ ਮੁਲਜ਼ਮ, ਸੋਨੇ ਦੀਆਂ ਵਾਲੀਆਂ ਖੋਹ ਕੇ ਹੋ ਰਹੇ ਸੀ ਫਰਾਰ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ









 


Iphone ਲਈ ਕਲਿਕ ਕਰੋ