'ਯਾਤਰਾ ਤੋਂ ਬਚੋ, ਸ਼ੈਲਟਰ ਦੇ ਨੇੜੇ ਰਹੋ...' ਇਰਾਨ ਦੇ ਪਰਮਾਣੂ ਠਿਕਾਣਿਆਂ 'ਤੇ ਇਜ਼ਰਾਈਲ ਦੇ ਹਮਲੇ ਤੋਂ ਬਾਅਦ ਭਾਰਤ ਵੱਲੋਂ ਐਡਵਾਇਜ਼ਰੀ ਜਾਰੀ
ਇਜ਼ਰਾਈਲ ਅਤੇ ਇਰਾਨ ਵਿਚਕਾਰ ਵਧ ਰਹੇ ਤਣਾਅ ਅਤੇ ਫੌਜੀ ਹਾਲਾਤਾਂ ਨੂੰ ਦੇਖਦਿਆਂ ਭਾਰਤ ਸਰਕਾਰ ਨੇ ਇਜ਼ਰਾਈਲ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ।ਭਾਰਤੀ ਨਾਗਰਿਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਅਤੇ ਨੇੜਲੇ ਸੁਰੱਖਿਆ

Israel-Iran War: ਇਜ਼ਰਾਈਲ ਅਤੇ ਇਰਾਨ ਵਿਚਕਾਰ ਵਧ ਰਹੇ ਤਣਾਅ ਅਤੇ ਫੌਜੀ ਹਾਲਾਤਾਂ ਨੂੰ ਦੇਖਦਿਆਂ ਭਾਰਤ ਸਰਕਾਰ ਨੇ ਇਜ਼ਰਾਈਲ 'ਚ ਰਹਿ ਰਹੇ ਭਾਰਤੀ ਨਾਗਰਿਕਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਭਾਰਤੀ ਦੂਤਾਵਾਸ ਵੱਲੋਂ ਕਿਹਾ ਗਿਆ ਹੈ ਕਿ "ਮੌਜੂਦਾ ਖੇਤਰੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਸਾਰੇ ਭਾਰਤੀ ਨਾਗਰਿਕ ਚੌਕਸ ਰਹਿਣ ਅਤੇ ਇਜ਼ਰਾਈਲੀ ਅਧਿਕਾਰੀਆਂ ਤੇ 'ਹੋਮ ਫਰੰਟ ਕਮਾਂਡ' ਵਲੋਂ ਜਾਰੀ ਕੀਤੇ ਸੁਰੱਖਿਆ ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਨ।" ਨਾਲ ਹੀ ਭਾਰਤੀ ਨਾਗਰਿਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਅਤੇ ਨੇੜਲੇ ਸੁਰੱਖਿਆ ਸ਼ੈਲਟਰਾਂ ਦੇ ਕੋਲ ਰਹਿਣ ਦੀ ਸਲਾਹ ਦਿੱਤੀ ਗਈ ਹੈ। ਦੂਤਾਵਾਸ ਵੱਲੋਂ ਸਾਰਿਆਂ ਨੂੰ ਅਪੀਲ ਕੀਤੀ ਗਈ ਹੈ ਕਿ ਹਾਲਾਤ ਨਾਰਮਲ ਹੋਣ ਤੱਕ ਸਾਵਧਾਨੀ ਵਰਤਣ ਅਤੇ ਲੋੜ ਪੈਣ 'ਤੇ ਤੁਰੰਤ ਸਹਾਇਤਾ ਲਈ ਦੂਤਾਵਾਸ ਨਾਲ ਸੰਪਰਕ ਕਰੋ।
ਇਜ਼ਰਾਈਲ ਵੱਲੋਂ ਇਰਾਨ 'ਤੇ ਓਪਰੇਸ਼ਨ ‘ਰਾਈਜ਼ਿੰਗ ਲਾਇਨ’ ਦੀ ਸ਼ੁਰੂਆਤ
ਵੀਰਵਾਰ ਦੀ ਰਾਤ ਦੇਰ ਨੂੰ ਇਜ਼ਰਾਈਲ ਨੇ ਇਰਾਨ ਖ਼ਿਲਾਫ਼ ਵੱਡਾ ਫੌਜੀ ਓਪਰੇਸ਼ਨ "ਰਾਈਜ਼ਿੰਗ ਲਾਇਨ" ਸ਼ੁਰੂ ਕਰ ਦਿੱਤਾ। ਇਰਾਨ ਦੀ ਸਰਕਾਰੀ ਮੀਡੀਆ ਨੇ ਵੀ ਇਸ ਹਮਲੇ ਦੀ ਪੁਸ਼ਟੀ ਕਰ ਦਿੱਤੀ ਹੈ। ਇਜ਼ਰਾਈਲ ਦੇ ਰੱਖਿਆ ਮੰਤਰੀ ਨੇ ਇਸ ਨੂੰ “ਪੂਰਵ-ਖ਼ਤਰੇ ਦੀ ਪ੍ਰਤੀਕ੍ਰਿਆ” ਵਜੋਂ ਦਰਸਾਇਆ ਹੈ। ਇਜ਼ਰਾਈਲ ਦਾ ਕਹਿਣਾ ਹੈ ਕਿ ਇਰਾਨ ਦਾ ਪਰਮਾਣੂ ਕਾਰਜਕ੍ਰਮ ਉਸ ਦੀ ਸਿੱਧੀ ਸੁਰੱਖਿਆ ਲਈ ਖ਼ਤਰਾ ਬਣਦਾ ਜਾ ਰਿਹਾ ਸੀ ਅਤੇ ਇਸੇ ਕਾਰਨ ਇਹ ਫੌਜੀ ਕਦਮ ਚੁੱਕਣਾ ਜ਼ਰੂਰੀ ਹੋ ਗਿਆ।
ਖ਼ਤਰਾ ਮੁਕਣ ਤੱਕ ਜਾਰੀ ਰਹੇਗਾ ਹਮਲਾ: ਨੇਤਨਯਾਹੂ
ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਓਪਰੇਸ਼ਨ ਨੂੰ ਲੈ ਕੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਫੌਜ ਨੇ ਇਰਾਨ ਦੇ ਉਹਨਾਂ ਮੁੱਖ ਪਰਮਾਣੂ ਵਿਗਿਆਨੀਆਂ ਨੂੰ ਨਿਸ਼ਾਨਾ ਬਣਾਇਆ ਹੈ ਜੋ ਕਥਿਤ ਤੌਰ 'ਤੇ ਪਰਮਾਣੂ ਬੰਬ ਬਣਾਉਣ ਵਿੱਚ ਲੱਗੇ ਹੋਏ ਸਨ। ਇਸ ਦੇ ਇਲਾਵਾ, ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਇਰਾਨ ਦੇ ਬੈਲਿਸਟਿਕ ਮਿਜ਼ਾਈਲ ਪ੍ਰੋਗਰਾਮ ਦੇ ਮੁੱਖ ਕੇਂਦਰ 'ਤੇ ਵੀ ਸਟੀਕ ਹਮਲਾ ਕੀਤਾ ਗਿਆ ਹੈ। ਇਸ ਓਪਰੇਸ਼ਨ ਨੂੰ ਇਜ਼ਰਾਈਲ ਨੇ ‘ਸਟ੍ਰੈਂਗਥ ਆਫ ਅ ਲਾਇਨ’ ਨਾਂ ਦਿੱਤਾ ਹੈ। ਨੇਤਨਯਾਹੂ ਨੇ ਸਾਫ਼ ਕੀਤਾ ਕਿ ਇਹ ਓਪਰੇਸ਼ਨ ਤਦ ਤੱਕ ਜਾਰੀ ਰਹੇਗਾ ਜਦ ਤੱਕ ਇਰਾਨ ਵੱਲੋਂ ਆ ਰਿਹਾ ਖ਼ਤਰਾ ਪੂਰੀ ਤਰ੍ਹਾਂ ਖਤਮ ਨਹੀਂ ਹੋ ਜਾਂਦਾ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ





















