ਜੇਕਰ ਤੁਹਾਡੇ ਕੋਲ ਦੋਪਹੀਆ ਵਾਹਨ ਹੈਮ ਤੁਸੀਂ ਘਰ ਤੋਂ ਦਫ਼ਤਰ ਤੇ ਦਫਤਰ ਤੋਂ ਘਰ ਤੱਕ ਪਹੁੰਚਣ ਲਈ ਹਰ ਰੋਜ਼ ਇਸ ਦੀ ਸਵਾਰੀ ਕਰਦੇ ਹੋ, ਤਾਂ ਇਹ ਖਬਰ ਤੁਹਾਡੇ ਲਈ ਹੈ। ਦਰਅਸਲ, ਦੱਖਣੀ ਭਾਰਤ ਦੇ ਰਾਜ ਆਂਧਰਾ ਪ੍ਰਦੇਸ਼ ਦੇ ਵੱਡੇ ਸ਼ਹਿਰ ਵਿਸ਼ਾਖਾਪਟਨਮ ਵਿੱਚ ਇੱਕ ਨਵਾਂ ਨਿਯਮ ਲਾਗੂ ਹੋਣ ਜਾ ਰਿਹਾ ਹੈ। ਹੁਣ ਸਕੂਟਰ ਜਾਂ ਬਾਈਕ ਦੀ ਸਵਾਰੀ ਕਰਦੇ ਸਮੇਂ ਪਿਲੀਅਨ ਰਾਈਡਰ ਨੂੰ ਹੈਲਮੇਟ ਪਾਉਣਾ ਹੋਵੇਗਾ। ਮੋਟਰ ਵਹੀਕਲ ਐਕਟ ਦੇ ਤਹਿਤ, ਸਕੂਟਰ ਦੀ ਸਵਾਰੀ ਕਰਦੇ ਸਮੇਂ ਹੈਲਮੇਟ ਪਹਿਨਣਾ ਲਾਜ਼ਮੀ ਹੈ, ਪਰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਇਸਦਾ ਪਾਲਣ ਨਹੀਂ ਕੀਤਾ ਜਾਂਦਾ ਹੈ।


ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਵਿਸ਼ਾਖਾਪਟਨਮ 'ਚ ਸਕੂਟਰ ਸਵਾਰਾਂ ਨੂੰ 1 ਸਤੰਬਰ ਤੋਂ ਹੈਲਮੇਟ ਪਾਉਣਾ ਪਵੇਗਾ। ਇਹ ਫੈਸਲਾ ਸ਼ਹਿਰ ਵਿੱਚ ਵੱਧ ਰਹੇ ਸੜਕ ਹਾਦਸਿਆਂ ਦੇ ਮੱਦੇਨਜ਼ਰ ਲਿਆ ਗਿਆ ਹੈ। ਵਿਸ਼ਾਖਾਪਟਨਮ ਦੇ ਜ਼ਿਲ੍ਹਾ ਕੁਲੈਕਟਰ, ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੇ ਚੇਅਰਮੈਨ ਹਰੇਂਧੀਰਾ ਪ੍ਰਸਾਦ ਅਤੇ ਸ਼ਹਿਰ ਦੇ ਪੁਲਿਸ ਕਮਿਸ਼ਨਰ ਸ਼ੰਖਬ੍ਰਤ ਬਾਗਚੀ ਨੇ ਹਾਲ ਹੀ ਵਿੱਚ ਇੱਕ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਇਨ੍ਹਾਂ ਨਿਯਮਾਂ ਦੀ ਪਾਲਣਾ ਨਹੀਂ ਕਰਦੇ ਤਾਂ ਤੁਹਾਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।



ਵਿਸ਼ਾਖਾਪਟਨਮ ਪੁਲਿਸ ਦਾ ਕਹਿਣਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ 1035 ਰੁਪਏ ਦਾ ਚਲਾਨ ਕੀਤਾ ਜਾਵੇਗਾ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਲਾਇਸੈਂਸ ਵੀ ਤਿੰਨ ਮਹੀਨਿਆਂ ਲਈ ਮੁਅੱਤਲ ਕੀਤਾ ਜਾ ਸਕਦਾ ਹੈ। ਹੈਲਮੇਟ ਦੀ ਗੁਣਵੱਤਾ ਸਬੰਧੀ ਵੀ ਹਦਾਇਤਾਂ ਦਿੱਤੀਆਂ ਗਈਆਂ। ਦੱਸਿਆ ਗਿਆ ਕਿ ਸਿਰਫ਼ ISI ਮਾਰਕ ਵਾਲੇ ਹੈਲਮੇਟ ਪਾਉਣੇ ਹੋਣਗੇ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਤੁਹਾਨੂੰ ਦੱਸ ਦੇਈਏ ਕਿ ਦਿੱਲੀ ਅਤੇ ਮੁੰਬਈ ਵਰਗੇ ਵੱਡੇ ਸ਼ਹਿਰਾਂ ਵਿੱਚ ਸਕੂਟਰ ਅਤੇ ਬਾਈਕ 'ਤੇ ਸਵਾਰਾਂ ਲਈ ਹੈਲਮੇਟ ਪਾਉਣ ਦਾ ਨਿਯਮ ਸਖ਼ਤੀ ਨਾਲ ਲਾਗੂ ਹੈ। ਕਈ ਸ਼ਹਿਰਾਂ ਵਿੱਚ ਦੋਪਹੀਆ ਵਾਹਨ ਚਾਲਕਾਂ ਦੇ ਹੈਲਮੇਟ ਨਾ ਪਾਉਣ ਦਾ ਹੀ ਚਲਾਨ ਕੱਟਿਆ ਜਾਂਦਾ ਹੈ। ਹਾਲਾਂਕਿ ਇਹ ਸਾਰੇ ਨਿਯਮ ਪੰਜਾਬ ਹਰਿਆਣਾ ਚੰਡੀਗੜ੍ਹ ਵਿਚ ਪਹਿਲਾਂ ਤੋਂ ਹੀ ਸਖਤੀ ਨਾਲ ਲਾਗੂ ਹਨ। 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।