Watch: ਕੈਬਨਿਟ 'ਚੋਂ ਕੱਢੇ ਜਾਣ 'ਤੇ ਫੁੱਟ-ਫੁੱਟ ਰੋਏ 'ਬੀਜੇਪੀ ਮੰਤਰੀ', ਜਾਣੋ ਵਜ੍ਹਾ
ਹਰਕ ਸਿੰਘ ਰਾਵਤ ਨੇ ਕਿਹਾ ਕਿ ਭਾਜਪਾ ਨੇ ਇੰਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਇੱਕ ਵਾਰ ਵੀ ਮੇਰੇ ਨਾਲ ਗੱਲ ਨਹੀਂ ਕੀਤੀ। ਜੇਕਰ ਮੈਂ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਨਾ ਹੁੰਦਾ ਤਾਂ 4 ਸਾਲ ਪਹਿਲਾਂ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੁੰਦਾ।
Harak Singh Rawat Emtional: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੈਬਨਿਟ ਮੰਤਰੀ ਹਰਕ ਸਿੰਘ ਰਾਵਤ ਖਿਲਾਫ ਵੱਡਾ ਕਦਮ ਚੁੱਕਿਆ ਹੈ। ਸੀਐਮ ਧਾਮੀ ਨੇ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਹੈ। ਇਸ ਕਾਰਵਾਈ ਤੋਂ ਬਾਅਦ ਹਰਕ ਸਿੰਘ ਰਾਵਤ ਭਾਵੁਕ ਹੋ ਗਏ ਤੇ ਉਹ ਰੋਂਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਭਾਜਪਾ ਨੇ ਇੰਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਇੱਕ ਵਾਰ ਵੀ ਮੇਰੇ ਨਾਲ ਗੱਲ ਨਹੀਂ ਕੀਤੀ।
#WATCH | Former Uttarakhand BJP Minister Harak Singh Rawat breaks down after speaking about his expulsion from the Uttarakhand BJP Cabinet https://t.co/7xjIENtki6 pic.twitter.com/L8rEADPsBs
— ANI (@ANI) January 17, 2022
ਹਰਕ ਸਿੰਘ ਰਾਵਤ ਨੇ ਕਿਹਾ ਕਿ ਭਾਜਪਾ ਨੇ ਇੰਨਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਇੱਕ ਵਾਰ ਵੀ ਮੇਰੇ ਨਾਲ ਗੱਲ ਨਹੀਂ ਕੀਤੀ। ਜੇਕਰ ਮੈਂ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਨਾ ਹੁੰਦਾ ਤਾਂ 4 ਸਾਲ ਪਹਿਲਾਂ ਭਾਜਪਾ ਤੋਂ ਅਸਤੀਫਾ ਦੇ ਦਿੱਤਾ ਹੁੰਦਾ। ਮੈਨੂੰ ਮੰਤਰੀ ਬਣਨ ਦੀ ਕੋਈ ਬਹੁਤੀ ਦਿਲਚਸਪੀ ਨਹੀਂ ਹੈ, ਮੈਂ ਸਿਰਫ਼ ਕੰਮ ਕਰਨਾ ਚਾਹੁੰਦਾ ਸੀ। ਹਰਕ ਸਿੰਘ ਰਾਵਤ ਨੂੰ ਵੀ ਭਾਜਪਾ 'ਚੋਂ ਕੱਢ ਦਿੱਤਾ ਗਿਆ ਹੈ।
ਪਾਰਟੀ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹੋਣ ਕਾਰਨ ਉਸ ਖ਼ਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਹਰਕ ਸਿੰਘ ਰਾਵਤ ਨੇ ਕਿਹਾ ਕਿ ਹੁਣ ਮੈਂ ਕਾਂਗਰਸ ਦੀ ਜਿੱਤ ਲਈ ਨਿਰਸਵਾਰਥ ਹੋ ਕੇ ਕੰਮ ਕਰਾਂਗਾ। ਅਸੀਂ ਪਿਛਲੇ 5 ਸਾਲਾਂ ਤੋਂ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਦੇ ਸਕੇ, ਕੀ ਨੇਤਾਵਾਂ ਨੂੰ ਰੁਜ਼ਗਾਰ ਦੇਣ ਲਈ ਉੱਤਰਾਖੰਡ ਬਣਾਇਆ ਗਿਆ ਹੈ?
ਹਰਕ ਸਿੰਘ ਰਾਵਤ ਨੇ ਅੱਗੇ ਕਿਹਾ ਕਿ ਮੈਂ ਅਮਿਤ ਸ਼ਾਹ ਨੂੰ ਮਿਲਣਾ ਚਾਹੁੰਦਾ ਸੀ। ਉਹ ਕਹਿ ਰਹੇ ਹਨ ਕਿ ਮੈਂ ਦੋ ਟਿਕਟਾਂ ਮੰਗ ਰਿਹਾ ਹਾਂ, ਕੀ ਪਹਿਲਾਂ ਉਨ੍ਹਾਂ ਨੂੰ ਇਸ ਤਰ੍ਹਾਂ ਟਿਕਟਾਂ ਨਹੀਂ ਦਿੱਤੀਆਂ ਗਈਆਂ? ਮੈਨੂੰ ਮੰਤਰੀ ਅਹੁਦੇ ਦਾ ਕੋਈ ਲਾਲਚ ਨਹੀਂ। ਅੱਜ ਉੱਤਰਾਖੰਡ ਨੂੰ ਮੇਰੇ ਰਾਹੀਂ ਫਾਇਦਾ ਹੋਣ ਵਾਲਾ ਹੈ। ਇਹ ਮੇਰੀ ਗਲਤੀ ਛੁਪਾਉਣ ਲਈ ਕੀਤਾ ਗਿਆ ਹੈ। ਮੈਂ ਇਨ੍ਹਾਂ ਸਾਰਿਆਂ ਨੂੰ ਜਾਣਦਾ ਹਾਂ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904