Republic Day 2022: ਅੱਜ ਦੇਸ਼ ਭਰ 'ਚ 73ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਭਾਰਤੀ ਫੌਜ ਦੇ ਜਵਾਨਾਂ ਦੀ ਬਹਾਦਰੀ ਨੂੰ ਦਰਸਾਉਣ ਅਤੇ ਉਨ੍ਹਾਂ ਵੱਲੋਂ ਗਣਤੰਤਰ ਦਿਵਸ ਮਨਾਉਣ ਦੀਆਂ ਵੀਡੀਓਜ਼ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਲੱਦਾਖ ਵਿੱਚ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੇ ਜਵਾਨਾਂ ਨੇ 15,000 ਫੁੱਟ ਦੀ ਉਚਾਈ 'ਤੇ ਭਾਰਤ ਦਾ 73ਵਾਂ ਗਣਤੰਤਰ ਦਿਵਸ ਮਨਾਇਆ। ਇਸ ਦਾ ਵੀਡੀਓ ਸਾਹਮਣੇ ਆਇਆ ਹੈ। ਤੁਸੀਂ ਵੀ ਦੇਖੋ ਵੀਡੀਓ:
ਆਈਟੀਬੀਪੀ ਦੇ ਜਵਾਨਾਂ ਨੇ ਕਈ ਥਾਵਾਂ 'ਤੇ ਮਨਾਇਆ ਗਣਤੰਤਰ ਦਿਵਸ
ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP) ਹਿਮਵੀਰ ਦੇ ਜਵਾਨਾਂ ਨੇ ਲੱਦਾਖ ਵਿੱਚ -35 ਡਿਗਰੀ ਸੈਲਸੀਅਸ ਤਾਪਮਾਨ 'ਚ 15000 ਫੁੱਟ ਦੀ ਉਚਾਈ 'ਤੇ ਭਾਰਤ ਦਾ 73ਵਾਂ ਗਣਤੰਤਰ ਦਿਵਸ ਮਨਾਇਆ। ਦੂਜੇ ਪਾਸੇ, ਉੱਤਰਾਖੰਡ ਦੇ ਕੁਮਾਉਂ ਖੇਤਰ ਵਿੱਚ ਵੀ ITBP ਦੇ ਜਵਾਨਾਂ ਨੇ 12000 ਫੁੱਟ ਦੀ ਉਚਾਈ 'ਤੇ ਗਣਤੰਤਰ ਦਿਵਸ ਮਨਾਇਆ ਅਤੇ ਤਿਰੰਗਾ ਲਹਿਰਾਇਆ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਵੀ ਸ਼ੇਅਰ ਕੀਤੀ ਵੀਡੀਓ
ਇਸ ਦੇ ਨਾਲ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ITBP ਦੀ ਇਹ ਵੀਡੀਓ ਸ਼ੇਅਰ ਕਰਕੇ ਜਵਾਨਾਂ ਦੇ ਹੌਸਲੇ ਨੂੰ ਸਲਾਮ ਅਤੇ ਦੇਸ਼ ਨੂੰ ਗਣਤੰਤਰ ਦਿਹਾੜੇ ਦੀਆਂ ਸੁਭਕਾਮਨਾਵਾਂ ਦਿੱਤੀਆਂ ਹਨ।
ਦੇਸ਼ 'ਚ ਪੁਖਤਾ ਪ੍ਰਬੰਧ
ਗਣਤੰਤਰ ਦਿਵਸ ਮੌਕੇ ਜੰਮੂ-ਕਸ਼ਮੀਰ ਤੋਂ ਕੰਨਿਆਕੁਮਾਰੀ ਤੱਕ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਜੰਮੂ-ਕਸ਼ਮੀਰ ਦੇ ਰਾਜੌਰੀ 'ਚ ਪੁਲਿਸ ਮੁਲਾਜ਼ਮ ਸੜਕਾਂ 'ਤੇ ਵਾਹਨਾਂ ਦੀ ਚੈਕਿੰਗ ਕਰਦੇ ਨਜ਼ਰ ਆਏ।
ਇਸ ਦੇ ਨਾਲ ਹੀ ਗਣਤੰਤਰ ਦਿਵਸ ਵਾਲੇ ਦਿਨ ਦਿੱਲੀ 'ਚ ਵੱਖ-ਵੱਖ ਥਾਵਾਂ 'ਤੇ ਸੁਰੱਖਿਆ ਬਲਾਂ ਦੇ ਜਵਾਨ ਤਾਇਨਾਤ ਹਨ। ਇਸ ਦੌਰਾਨ ਸੁਰੱਖਿਆ ਕਰਮਚਾਰੀ ਸੜਕਾਂ 'ਤੇ ਵਾਹਨਾਂ ਦੀ ਚੈਕਿੰਗ ਕਰ ਰਹੇ ਹਨ।
ਇਹ ਵੀ ਪੜ੍ਹੋ: IND vs WI: ਵੈਸਟਇੰਡੀਜ਼ ਖਿਲਾਫ ਭਾਰਤ ਦੀ ਅਗਵਾਈ ਲਈ ਰੋਹਿਤ ਸ਼ਰਮਾ ਫਿੱਟ, ਇਨ੍ਹਾਂ ਦੋ ਦਿੱਗਜਾਂ ਦਾ ਕੱਟਿਆ ਪੱਤਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin