Accident Video Viral: ਹਾਦਸਿਆਂ ਦੀਆਂ ਵੀਡੀਓਜ਼ ਅਕਸਰ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ। ਹਰ ਰੋਜ਼ ਕਈ ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗੁਆ ਬੈਠਦੇ ਹਨ, ਜਦਕਿ ਕੁਝ ਲੋਕਾਂ ਨੂੰ ਗੰਭੀਰ ਸੱਟਾਂ ਵੀ ਲੱਗ ਜਾਂਦੀਆਂ ਹਨ। ਹੁਣ ਇਕ ਬੱਸ ਹਾਦਸੇ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ ਜਿਸ ਵਿੱਚ ਲੋਕਾਂ ਨੂੰ ਕਾਫੀ ਸੱਟਾਂ ਵੀ ਲੱਗੀਆਂ ਹਨ।

ਨਿਊਜ਼ ਏਜੰਸੀ ਏਐਨਆਈ ਵੱਲੋਂ ਆਪਣੇ ਟਵਿੱਟਰ ਹੈਂਡਲ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਗਿਆ ਹੈ। ਇਸ ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਇਕ ਬੱਸ ਸੜਕ 'ਤੇ ਜਾ ਰਹੀ ਹੈ। ਡਰਾਈਵਰ ਵੱਲੋਂ ਟਰਨ ਲਿਆ ਜਾਂਦਾ ਹੈ ਤਾਂ ਅਜਿਹਾ ਹਾਦਸਾ ਵਾਪਰ ਜਾਂਦਾ ਹੈ ਜਿਸ ਬਾਰੇ ਕਿਸੇ ਨੇ ਸੋਚਿਆ ਵੀ ਨਹੀਂ ਸੀ।





ਏਐਨਆਈ ਮੁਤਾਬਕ ਇਹ ਵੀਡੀਓ ਤਾਮਿਲਨਾਡੂ ਦੇ ਸਲੇਮ ਜ਼ਿਲ੍ਹੇ ਦਾ ਦੱਸਿਆ ਜਾ ਰਿਹਾ ਹੈ। ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਟਰਨ ਲੈਂਦੇ ਸਮੇਂ ਇਕ ਬੱਸ ਅੱਗੇ ਆ ਰਹੀ ਬੱਸ ਨਾਲ ਟਕਰਾ ਜਾਂਦੀ ਹੈ। ਇਹ ਹਾਦਸਾ ਬੱਸ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਿਆ ਹੈ।

ਕਈ ਲੋਕ ਹੋਏ ਜ਼ਖਮੀ
ਵੀਡੀਓ 'ਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਹੀ ਬੱਸ ਦੀ ਟੱਕਰ ਹੁੰਦੀ ਹੈ, ਬੱਸ ਦਾ ਡਰਾਈਵਰ ਬਾਜੀ ਖਾ ਕੇ ਬੱਸ ਦੇ ਦੂਜੇ ਪਾਸੇ ਜਾ ਡਿੱਗਦਾ ਹੈ। ਉਸੇ ਸਮੇਂ ਦੂਸਰਾ ਵਿਅਕਤੀ ਵੀ ਉਛਲ ਕੇ ਬੱਸ ਦੇ ਸਾਹਮਣੇ ਵਾਲੇ ਸ਼ੀਸ਼ੇ ਨਾਲ ਜਾ ਟਕਰਾਉਂਦਾ ਹੈ। ਇਸ ਘਟਨਾ 'ਚ ਕਈ ਲੋਕ ਜ਼ਖਮੀ ਵੀ ਹੋਏ ਹਨ।
ਇਸ ਵੀਡੀਓ ਨੂੰ ਦੇਖ ਕੇ ਲੋਕ ਕਾਫੀ ਹੈਰਾਨ ਰਹਿ ਗਏ। ਵੀਡੀਓ ਨੂੰ ਹੁਣ ਤੱਕ 39 ਹਜ਼ਾਰ ਤੋਂ ਵੱਧ ਲੋਕ ਦੇਖ ਚੁੱਕੇ ਹਨ। ਇਸ ਦੇ ਨਾਲ ਹੀ ਲੋਕ ਘਟਨਾ 'ਚ ਜ਼ਖਮੀ ਹੋਏ ਲੋਕਾਂ ਦੀ ਸਿਹਤਯਾਬੀ ਲਈ ਅਰਦਾਸ ਕਰ ਰਹੇ ਹਨ।