PM Modi Meets Indian Cricket Team: ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਬਾਰਬਾਡੋਸ ਤੋਂ ਦਿੱਲੀ ਪਰਤਣ ਵਾਲੀ ਭਾਰਤੀ ਕ੍ਰਿਕਟ ਟੀਮ ਨੇ ਵੀਰਵਾਰ ਯਾਨੀਕਿ ਅੱਜ 4 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦਾ ਵੀਡੀਓ ਸਾਹਮਣੇ ਆਇਆ ਹੈ।



ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਕਪਤਾਨ ਰੋਹਿਤ ਸ਼ਰਮਾ, ਬੱਲੇਬਾਜ਼ ਵਿਰਾਟ ਕੋਹਲੀ, ਆਲਰਾਊਂਡਰ ਹਾਰਦਿਕ ਪਾਂਡਿਆ, ਸੂਰਿਆਕੁਮਾਰ ਯਾਦਵ ਅਤੇ ਰਿਸ਼ਭ ਪੰਤ ਅਤੇ ਕੋਚ ਰਾਹੁਲ ਦ੍ਰਾਵਿੜ ਸਮੇਤ ਸਾਰੇ 15 ਖਿਡਾਰੀਆਂ ਨੇ ਪੀਐੱਮ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ।


PM ਮੋਦੀ ਨੇ ਕ੍ਰਿਕਟ ਟੀਮ ਨੂੰ ਨਾਸ਼ਤੇ ਲਈ ਸੱਦਾ ਦਿੱਤਾ ਸੀ


ਪ੍ਰਧਾਨ ਮੰਤਰੀ ਮੋਦੀ ਭਾਰਤੀ ਕ੍ਰਿਕਟ ਟੀਮ ਨਾਲ ਗੱਲਬਾਤ ਕਰਦੇ ਹੋਏ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਇਸ ਦੌਰਾਨ ਪੀਐਮ ਮੋਦੀ ਨੇ ਵਿਸ਼ਵ ਕੱਪ ਦੀ ਟਰਾਫੀ ਵੀ ਆਪਣੇ ਹੱਥਾਂ ਵਿੱਚ ਚੁੱਕੀ। ਦਰਅਸਲ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਕ੍ਰਿਕਟ ਟੀਮ ਨੂੰ ਨਾਸ਼ਤੇ ਲਈ ਸੱਦਾ ਦਿੱਤਾ ਹੈ।


ਮੁੰਬਈ ਦੇ ਨਰੀਮਨ ਪੁਆਇੰਟ ਤੋਂ ਵਾਨਖੇੜੇ ਤੱਕ ਰੋਡ ਸ਼ੋਅ ਕੀਤਾ ਜਾਵੇਗਾ


ਪੀਐਮ ਮੋਦੀ ਨੂੰ ਮਿਲਣ ਤੋਂ ਬਾਅਦ, ਟੀਮ ਮੁੰਬਈ ਲਈ ਰਵਾਨਾ ਹੋਵੇਗੀ, ਜਿੱਥੇ ਇਹ ਨਰੀਮਨ ਪੁਆਇੰਟ ਤੋਂ ਵਾਨਖੇੜੇ ਤੱਕ ਰੋਡ ਸ਼ੋਅ ਕਰੇਗੀ ਤਾਂ ਜੋ ਪ੍ਰਸ਼ੰਸਕਾਂ ਨੂੰ ਵਿਸ਼ਵ ਕੱਪ ਟਰਾਫੀ ਦੇ ਨਾਲ ਆਪਣੇ ਸਿਤਾਰਿਆਂ ਦੀ ਨੇੜਿਓ ਝਲਕ ਮਿਲ ਸਕੇ। ਇਸ ਤੋਂ ਬਾਅਦ ਵਾਨਖੇੜੇ ਸਟੇਡੀਅਮ 'ਚ ਟੀਮ ਦਾ ਸਨਮਾਨ ਕੀਤਾ ਜਾਵੇਗਾ।


 




ਦਿੱਲੀ ਵਿੱਚ ਨਿੱਘਾ ਸਵਾਗਤ


ਭਾਰਤੀ ਕ੍ਰਿਕਟ ਟੀਮ ਨੇ ਸ਼ਨੀਵਾਰ ਨੂੰ ਫਾਈਨਲ 'ਚ ਦੱਖਣੀ ਅਫਰੀਕਾ ਨੂੰ 7 ਦੌੜਾਂ ਨਾਲ ਹਰਾ ਕੇ ਦੂਜੀ ਵਾਰ ਟੀ-20 ਵਿਸ਼ਵ ਕੱਪ ਜਿੱਤਿਆ। ਬੀਸੀਸੀਆਈ ਨੇ ਟੀਮ ਇੰਡੀਆ ਲਈ ਵਿਸ਼ੇਸ਼ ਚਾਰਟਰਡ ਏਅਰ ਇੰਡੀਆ ਫਲਾਈਟ ਦਾ ਪ੍ਰਬੰਧ ਕੀਤਾ ਹੈ। ਇਸ ਤੋਂ ਬਾਅਦ ਖਿਡਾਰੀ ਵਿਸ਼ੇਸ਼ ਜਹਾਜ਼ ਰਾਹੀਂ ਵੀਰਵਾਰ ਯਾਨੀਕਿ 4 ਜੂਨ ਸਵੇਰੇ ਦਿੱਲੀ ਪੁੱਜੇ। ਫਿਰ ਟੀਮ ਦਾ ਆਈਟੀਸੀ ਮੌਰਿਆ ਹੋਟਲ ਵਿੱਚ ਨਿੱਘਾ ਸਵਾਗਤ ਕੀਤਾ ਗਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।