Udhayanidhi Stalin: ਤਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਦੇ ਪੁੱਤਰ ਅਤੇ ਸੂਬਾ ਸਰਕਾਰ ਵਿੱਚ ਮੰਤਰੀ ਉਦਯਨਿਧੀ ਸਟਾਲਿਨ ਨੇ ਸ਼ਨੀਵਾਰ ਨੂੰ ਫੰਡ ਦੀ ਵੰਡ ਨੂੰ ਲੈਕੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਐਮਕੇ ਸਟਾਲਿਨ ਨੇ ਮੋਦੀ ਸਰਕਾਰ ‘ਤੇ ਫੰਡ ਵੰਡਣ ਵਿੱਚ ਵਿਤਕਰਾ ਕਰਨ ਦਾ ਦੋਸ਼ ਲਾਇਆ ਹੈ।


ਦੱਸ ਦਈਏ ਕਿ ਰਾਮਨਾਥਪੁਰਮ ਅਤੇ ਥੇਨੀ ਵਿੱਚ ਵੱਖ-ਵੱਖ ਰੈਲੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਉਦਯਨਿਧੀ ਸਟਾਲਿਨ ਨੇ ਕਿਹਾ ਕਿ ਤਮਿਲਨਾਡੂ ਕੇਂਦਰ ਸਰਕਾਰ ਨੂੰ ਜੇਕਰ ਟੈਕਸ ਦੇ ਤੌਰ ‘ਤੇ ਇੱਕ ਰੁਪਏ ਦਿੰਦਾ ਹੈ, ਤਾਂ ਕੇਂਦਰ ਸਰਕਾਰ ਸਾਨੂੰ 28 ਪੈਸੇ ਵਾਪਸ ਕਰਦੀ ਹੈ, ਜਦਕਿ ਭਾਜਪਾ ਦੇ ਰਾਜ ਵਾਲੇ ਸੂਬਿਆਂ ਵਿੱਚ ਜ਼ਿਆਦਾ ਫੰਡ ਦਿੱਤਾ ਜਾਂਦਾ ਹੈ।


ਇਹ ਵੀ ਪੜ੍ਹੋ: Farmer Protest: ਕਸੂਤੀ ਘਿਰੀ ਭਾਜਪਾ ! ਕਿਸਾਨ ਜਥੇਬੰਦੀਆਂ ਘੇਰਨ ਲੱਗੀਆਂ ਲੀਡਰ, ਜਾਖੜ ਦੇ ਸਮਾਗਮ ਦਾ ਜ਼ਬਰਦਸਤ ਵਿਰੋਧ


ਉਦਯਨਿਧੀ ਸਟਾਲਿਨ ਨੇ ਕਿਹਾ ਕਿ ਹੁਣ ਸਾਨੂੰ ਪ੍ਰਧਾਨਮੰਤਰੀ ਨੂੰ ‘28 ਪੈਸਾ ਪੀਐਮ’ ਕਹਿਣਾ ਚਾਹੀਦਾ ਹੈ।  ਇੰਨਾ ਹੀ ਨਹੀਂ ਸਟਾਲਿਨ ਨੇ ਨੈਸ਼ਨਲ ਐਜੂਕੇਸ਼ਨ ਪਾਲਿਸੀ ਨੂੰ ਲੈਕੇ ਵੀ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।


ਉਨ੍ਹਾਂ ਕਿਹਾ ਕਿ ਕੇਂਦਰ ਦੀ ਇਹ ਨੀਤੀ ਸੂਬੇ ਦੇ ਬੱਚਿਆਂ ਦਾ ਭਵਿੱਖ ਖ਼ਰਾਬ ਕਰੇਗੀ। ਸਟਾਲਿਨ ਨੇ ਕਿਹਾ ਕਿ ਜੇਕਰ ਭਾਜਪਾ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਦੇਸ਼ ਤੋਂ ਫੇਡਰਲਿਜ਼ਮ ਖ਼ਤਮ ਹੋ ਜਾਵੇਗਾ। ਦੇਖਦਿਆਂ ਹੀ ਦੇਖਦਿਆਂ ਸੂਬਿਆਂ ਦਾ ਅਸਤਿਤਵ ਖ਼ਤਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ  ਲੋਕ ਸਭਾ ਚੋਣਾਂ ਤੈਅ ਕਰਨਗੀਆਂ ਕਿ ਦੇਸ਼ ਵਿੱਚ ਲੋਕਤੰਤਰ ਰਹੇਗਾ ਜਾਂ ਨਹੀਂ।


ਇਹ ਵੀ ਪੜ੍ਹੋ: Sangrur liquor case: 'ਜੇ ਸਰਕਾਰੀ ਮਦਦ ਚਾਹੀਦੀ ਹੈ ਤਾਂ CM ਸਾਹਮਣੇ ਕੁਝ ਨਾ ਕਹਿਓ...., ਮਜੀਠੀਆ ਦਾ ਦਾਅਵਾ, ਪੀੜਤ ਪਰਿਵਾਰਾਂ 'ਤੇ ਪਾਇਆ ਦਬਾਅ



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।