Weather Alert: 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, 26 ਹਾਜ਼ਰ ਲੋਕ ਬੀਮਾਰ, ਅਜੇ ਵੀ ਹੜ੍ਹਾਂ ਦੀ ਲਪੇਟ 'ਚ 593 ਪਿੰਡ
ਹਰਿਆਣਾ 'ਚ ਹੜ੍ਹ ਦੀ ਸਥਿਤੀ ਅਜੇ ਖਤਮ ਨਹੀਂ ਹੋਈ ਹੈ। ਇਸ ਦੌਰਾਨ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
Haryana News: ਹਰਿਆਣਾ 'ਚ ਇਸ ਵਾਰ ਮਾਨਸੂਨ ਆਪਣਾ ਪੂਰਾ ਰੰਗ ਦਿਖਾ ਰਿਹਾ ਹੈ। ਮੌਸਮ ਵਿਭਾਗ ਨੇ ਅੱਜ ਫਿਰ ਤੋਂ ਹਰਿਆਣਾ ਦੇ 5 ਜ਼ਿਲ੍ਹਿਆਂ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਹਰਿਆਣਾ ਦੇ 593 ਪਿੰਡ ਅਜੇ ਵੀ ਹੜ੍ਹਾਂ ਦੀ ਲਪੇਟ ਵਿਚ ਹਨ। 33 ਸ਼ਹਿਰ ਵੀ ਹੜ੍ਹ ਦੀ ਲਪੇਟ ਵਿੱਚ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਹੜ੍ਹ ਤੋਂ ਬਾਅਦ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬੀਮਾਰੀਆਂ ਫੈਲਣ ਦਾ ਖਤਰਾ ਵਧਦਾ ਜਾ ਰਿਹਾ ਹੈ।
ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਕੀਤਾ ਜਾਰੀ
ਮੌਸਮ ਵਿਭਾਗ ਨੇ ਸਾਰੇ ਪੰਜ ਜ਼ਿਲ੍ਹਿਆਂ ਪੰਚਕੂਲਾ, ਕਰਨਾਲ, ਯਮੁਨਾਨਗਰ, ਕੁਰੂਕਸ਼ੇਤਰ ਅਤੇ ਕੈਥਲ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਜਿਸ ਲਈ ਇਨ੍ਹਾਂ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਦੁਪਹਿਰ 3 ਵਜੇ ਤੱਕ 12 ਹੋਰ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਜਿਸ ਵਿੱਚ ਭਿਵਾਨੀ, ਫਤਿਹਾਬਾਦ, ਸਿਰਸਾ, ਗੁਰੂਗ੍ਰਾਮ, ਹਿਸਾਰ, ਜੀਂਦ, ਕੈਥਲ, ਝੱਜਰ, ਪਾਣੀਪਤ, ਰੋਹਤਕ, ਰੇਵਾੜੀ ਅਤੇ ਸੋਨੀਪਤ ਜ਼ਿਲ੍ਹੇ ਸ਼ਾਮਲ ਹਨ।
ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਬੀਮਾਰੀਆਂ ਫੈਲਣੀਆਂ ਹੋ ਗਈਆਂ ਸ਼ੁਰੂ
ਦੱਸ ਦੇਈਏ ਕਿ ਹੁਣ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਇਹ ਬਿਮਾਰੀ ਫੈਲਣ ਲੱਗੀ ਹੈ। 26 ਹਜ਼ਾਰ ਤੋਂ ਵੱਧ ਲੋਕਾਂ ਵਿੱਚ ਵੱਖ-ਵੱਖ ਬਿਮਾਰੀਆਂ ਦੇ ਲੱਛਣ ਪਾਏ ਗਏ ਹਨ। ਇਸ ਤੋਂ ਇਲਾਵਾ 24 ਘੰਟਿਆਂ ਵਿੱਚ 500 ਤੋਂ ਵੱਧ ਲੋਕ ਬੁਖਾਰ ਦੀ ਲਪੇਟ ਵਿੱਚ ਆ ਚੁੱਕੇ ਹਨ। ਜਿਸ ਕਾਰਨ ਇਨ੍ਹਾਂ ਦੀ ਗਿਣਤੀ ਹੁਣ 5403 ਤੱਕ ਪਹੁੰਚ ਗਈ ਹੈ। ਇਸ ਬਿਮਾਰੀ ਕਾਰਨ 10 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇੰਨਾ ਹੀ ਨਹੀਂ ਇਨ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਸੱਪ ਦੇ ਡੱਸਣ ਦੀਆਂ ਘਟਨਾਵਾਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। 40 ਲੋਕਾਂ ਨੂੰ ਸੱਪ ਦੇ ਡੰਗਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ